Amritsar News: ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਇੱਕ ਵਿਸ਼ਾਲ ਅਲੌਕਿਕ ਨਗਰ ਕੀਰਤਨ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਕੱਢਿਆ ਗਿਆ। ਇਹ ਨਗਰ ਕੀਰਤਨ ਗੁਰੂ ਨਗਰੀ ਅੰਮ੍ਰਿਤਸਰ ਦੀ ਚਾਰਦੀਵਾਰੀ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਹਰਿਮੰਦਰ ਸਾਹਿਬ ਵਿੱਚ ਆ ਕੇ ਸੰਪੰਨ ਹੋਵੇਗਾ। ਦੱਸ ਦਈਏ ਕਿ ਰਸਤੇ ਵਿੱਚ ਨਗਰ ਕੀਰਤਨ ਨੂੰ ਸਮੂਹ ਸੰਗਤ ਨੇ ਸਵਾਗਤ ਕੀਤਾ ਤੇ ਹੈਲੀਕਾਪਟਰ ਰਾਹੀਂ ਫੁੱਲਾਂ ਦੀ ਵਰਖਾ ਵੀ ਕੀਤੀ ਗਈ 






ਜ਼ਿਕਰ ਕਰ ਦਈਏ ਕਿ ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਇਆ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਦੇ ਹੇਠ ਇਹ ਨਗਰ ਕੀਰਤਨ ਗੁਰੂ ਨਗਰੀ ਅੰਮ੍ਰਿਤਸਰ ਦੀ ਸ਼ਹਿਰ ਦੀ ਚਾਰਦੀਵਾਰੀ ਵਿੱਚੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਆ ਕੇ ਸੰਪੰਨ ਹੋਇਆ। 


ਇਸ ਮੌਕੇ ਹਜ਼ਾਰਾਂ ਦੀ ਗਿਣਤੀ 'ਚ ਸ਼ਰਧਾਲੂਆਂ ਨੇ ਜਗ੍ਹਾ-ਜਗ੍ਹਾ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਫੁੱਲਾਂ ਦੀ ਵਰਖਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਵੱਲੋਂ ਸੰਗਤ ਨੂੰ ਵਧਾਈ ਦਿੱਤੀ ਤੇ ਗੁਰੂ ਸਾਹਿਬ ਦੇ ਰਸਤੇ 'ਤੇ ਚੱਲਣ ਦਾ ਆਦੇਸ਼ ਦਿੱਤਾ।  ਸ਼ਰਧਾਲੂਆਂ ਦਾ ਕਹਿਣਾ ਹੈ ਕਿ ਉਹ ਬੜੇ ਭਾਗਾਂ ਵਾਲੇ ਹਾਂ ਕਿ ਜੋ ਉਨ੍ਹਾਂ ਨੂੰ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ ਹੈ।