Punjab News: ਨਰਾਇਣ ਚੌੜਾ ਦਾ ਤਿੰਨ ਦਿਨ ਵਧਿਆ ਰਿਮਾਂਡ, ਪੁਲਿਸ ਨੇ ਕਿਹਾ- ਹੋਰ ਹਥਿਆਰ ਕਰਵਾਉਣੇ ਨੇ ਬਰਾਮਦ, ਜਾਣੋ ਸੁਣਵਾਈ 'ਚ ਕੀ ਕੁਝ ਹੋਇਆ ?
ਦੱਸ ਦਈਏ ਕਿ ਚੌੜਾ ਨੂੰ 4 ਦਸੰਬਰ ਨੂੰ ਹੋਏ ਹਮਲੇ ਤੋਂ ਬਾਅਦ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੇ ਉਸ ਨੂੰ 3 ਦਿਨ ਦਾ ਰਿਮਾਂਡ ਦਿੱਤਾ ਗਿਆ, ਜੋ ਅੱਜ ਖਤਮ ਹੋ ਗਿਆ ਸੀ।
Punjab News: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Sukhbir badal) 'ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ (Narayan Singh Chaura) ਨੂੰ ਪੁਲਿਸ ਨੇ ਅੱਜ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਕੀਤਾ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਨਰਾਇਣ ਸਿੰਘ ਚੌੜਾ ਦੇ ਤਿੰਨ ਦਿਨਾਂ ਰਿਮਾਂਡ ਵਿੱਚ ਹੋਰ ਵਾਧਾ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਚੌੜਾ ਨੂੰ 4 ਦਸੰਬਰ ਨੂੰ ਹੋਏ ਹਮਲੇ ਤੋਂ ਬਾਅਦ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੇ ਉਸ ਨੂੰ 3 ਦਿਨ ਦਾ ਰਿਮਾਂਡ ਦਿੱਤਾ ਗਿਆ, ਜੋ ਅੱਜ ਖਤਮ ਹੋ ਗਿਆ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਅਦਾਲਤ ਵਿੱਚ ਪੇਸ਼ ਕਰਕੇ 10 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ ਪਰ ਪੁਲਿਸ ਨੂੰ ਸਿਰਫ਼ ਤਿੰਨ ਦਿਨ ਦਾ ਰਿਮਾਂਡ ਮਿਲਿਆ ਹੈ। ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਚੌੜਾ ਨੇ ਮੰਨਿਆ ਹੈ ਕਿ ਉਸ ਨੇ ਲਖੀਮਪੁਰ ਖੀਰੀ ਵਿੱਚ ਕੁਝ ਹਥਿਆਰ ਰੱਖੇ ਹਨ। ਜਿਨ੍ਹਾਂ ਨੂੰ ਰਿਕਵਰ ਦੀ ਲੋੜ ਹੈ। ਅਦਾਲਤ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਸਿਰਫ਼ ਤਿੰਨ ਦਿਨ ਦਾ ਰਿਮਾਂਡ ਦਿੱਤਾ।
ਜਾਣਕਾਰੀ ਅਨੁਸਾਰ ਪੁਲੀਸ ਨੇ ਨਰਾਇਣ ਸਿੰਘ ਚੌੜਾ ਦੇ ਦੋ ਪੁੱਤਰਾਂ ਜਗਜੀਤ ਸਿੰਘ ਬਾਜਵਾ ਅਤੇ ਬਲਜਿੰਦਰ ਸਿੰਘ ਬਾਜਵਾ ਤੋਂ ਵੀ ਪੁੱਛਗਿੱਛ ਕੀਤੀ ਹੈ। ਕੱਲ੍ਹ ਉਨ੍ਹਾਂ ਦੇ ਦੋਵੇਂ ਪੁੱਤਰਾਂ ਤੋਂ ਵੀ ਘੰਟਿਆਂ ਤੱਕ ਪੁੱਛਗਿੱਛ ਕੀਤੀ ਗਈ। ਵਰਣਨਯੋਗ ਹੈ ਕਿ ਨਰਾਇਣ ਸਿੰਘ ਚੌੜਾ ਦੇ ਦੋਵੇਂ ਪੁੱਤਰ ਪੇਸ਼ੇ ਤੋਂ ਵਕੀਲ ਹਨ ਤੇ ਦੋਵਾਂ ਵੱਲੋਂ ਨਰਾਇਣ ਸਿੰਘ ਦੇ ਹੱਕ ਵਿਚ ਅਰਜ਼ੀ ਵੀ ਦਾਇਰ ਕੀਤੀ ਗਈ ਸੀ।
ਜ਼ਿਕਰ ਕਰ ਦਈਏ ਕਿ ਨਰਾਇਣ ਸਿੰਘ ਚੌੜਾ ਨੇ ਬੀਤੇ ਬੁੱਧਵਾਰ ਨੂੰ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਗੋਲੀ ਚਲਾ ਦਿੱਤੀ ਸੀ। ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਦੇ ਗੇਟ 'ਤੇ ਸੇਵਾਦਾਰ ਬਣ ਕੇ ਬੈਠੇ ਸਨ। ਸਿੱਖਾਂ ਦੀ ਸਰਵਉੱਚ ਅਦਾਲਤ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਰਗੀਆਂ ਗ਼ਲਤੀਆਂ ਲਈ ਇਹ ਸਜ਼ਾ ਸੁਣਾਈ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :