ਪੜਚੋਲ ਕਰੋ

Amritsar News: ਨਰਾਇਣ ਸਿੰਘ ਚੌੜਾ ਨੂੰ ਮਿਲੀ ਜ਼ਮਾਨਤ, ਗੁਨਾਹਾਂ ਦੀ ਸਜ਼ਾ ਭੁਗਤ ਰਹੇ ਸੁਖਬੀਰ 'ਤੇ ਚਲਾਈ ਸੀ ਗੋਲ਼ੀ, ਜਾਣੋ ਜਾਂਚ 'ਚ ਕੀ ਹੋਇਆ ਖ਼ੁਲਾਸਾ ?

ਨਰਾਇਣ ਸਿੰਘ ਚੌੜਾ ਖਾੜਕੂਵਾਦ ਦੇ ਸਮੇਂ ਤੋਂ ਹੀ ਪੰਜਾਬ ਵਿੱਚ ਕਾਫੀ ਸਰਗਰਮ ਸੀ। ਉਹ ਸਾਲ 1984 ਵਿੱਚ ਪਾਕਿਸਤਾਨ ਗਿਆ ਸੀ। ਉੱਥੇ ਉਸ ਨੇ ਕਈ ਅੱਤਵਾਦੀ ਸੰਗਠਨਾਂ ਨਾਲ ਮੁਲਾਕਾਤ ਕੀਤੀ ਤੇ ਖਾੜਕੂਵਾਦ ਦੇ ਸ਼ੁਰੂਆਤੀ ਪੜਾਅ ਦੌਰਾਨ ਪੰਜਾਬ ਵਿੱਚ ਹਥਿਆਰਾਂ ਤੇ ਵਿਸਫੋਟਕਾਂ ਦੀ ਵੱਡੀ ਖੇਪ ਦੀ ਤਸਕਰੀ ਸ਼ੁਰੂ ਕਰ ਦਿੱਤੀ।

Attack on Sukhbir Badal: ਅੰਮ੍ਰਿਤਸਰ ਦੀ ਇੱਕ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ (Shiromni Akali dal) ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਗੋਲੀਬਾਰੀ ਕਰਨ ਦੇ ਦੋਸ਼ੀ ਨਰਾਇਣ ਸਿੰਘ ਚੌੜਾ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਫੈਸਲੇ ਤੋਂ ਬਾਅਦ ਇਹ ਮਾਮਲਾ ਫਿਰ ਚਰਚਾ ਵਿੱਚ ਆ ਗਿਆ ਹੈ। ਚੌੜਾ ਨੂੰ ਲਗਭਗ 4 ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਜ਼ਮਾਨਤ ਮਿਲ ਗਈ ਹੈ।

ਇਹ ਘਟਨਾ 2024 ਵਿੱਚ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਵਾਪਰੀ ਸੀ, ਜਦੋਂ ਸੁਖਬੀਰ ਸਿੰਘ ਬਾਦਲ ਕੰਪਲੈਕਸ ਦੇ ਬਾਹਰ ਸੇਵਾਦਾਰ ਵਜੋਂ ਸੇਵਾ ਨਿਭਾ ਰਹੇ ਸਨ। ਇਸ ਦੌਰਾਨ ਨਾਰਾਇਣ ਸਿੰਘ ਚੌੜਾ ਨੇ ਉਸ 'ਤੇ ਗੋਲੀ ਚਲਾ ਦਿੱਤੀ। ਹਾਲਾਂਕਿ, ਗੋਲੀ ਸੁਖਬੀਰ ਬਾਦਲ ਨੂੰ ਨਹੀਂ ਲੱਗੀ ਤੇ ਉਹ ਵਾਲ-ਵਾਲ ਬਚ ਗਏ। ਇਸ ਘਟਨਾ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਪਰਿਸਰ ਵਿੱਚ ਹਫੜਾ-ਦਫੜੀ ਮਚ ਗਈ ਅਤੇ ਪੁਲਿਸ ਨੇ ਤੁਰੰਤ ਨਾਰਾਇਣ ਚੌੜਾ ਨੂੰ ਗ੍ਰਿਫਤਾਰ ਕਰ ਲਿਆ।

ਚੌੜਾ ਨੂੰ ਜ਼ਮਾਨਤ ਦਿੰਦੇ ਹੋਏ ਅੰਮ੍ਰਿਤਸਰ ਦੀ ਅਦਾਲਤ ਨੇ ਕਿਹਾ ਕਿ ਮਾਮਲੇ ਦੀ ਜਾਂਚ ਲਗਭਗ ਪੂਰੀ ਹੋ ਗਈ ਹੈ ਤੇ ਦੋਸ਼ੀ ਨੂੰ ਲੰਬੇ ਸਮੇਂ ਲਈ ਜੇਲ੍ਹ ਵਿੱਚ ਰੱਖਣ ਦਾ ਕੋਈ ਠੋਸ ਕਾਰਨ ਨਹੀਂ ਹੈ। ਜਿਸ ਤੋਂ ਬਾਅਦ ਉਸਨੂੰ ਜ਼ਮਾਨਤ ਮਿਲ ਗਈ ਹੈ। ਹਾਲਾਂਕਿ, ਇਹ ਸਪੱਸ਼ਟ ਨਹੀਂ ਹੈ ਕਿ ਜ਼ਮਾਨਤ 'ਤੇ ਰਿਹਾਈ ਲਈ ਕੀ ਸ਼ਰਤਾਂ ਹਨ।

ਕੌਣ ਹੈ ਨਾਰਾਇਣ ਸਿੰਘ ਚੌੜਾ? 

ਨਾਰਾਇਣ ਸਿੰਘ ਚੌੜਾ ਦਾ ਜਨਮ 04 ਅਪ੍ਰੈਲ, 1956 ਵਿੱਚ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਦੇ ਪਿੰਡ ਚੌੜਾ ਵਿੱਚ ਹੋਇਆ ਸੀ। ਇਹ ਗਰਮਖਿਆਲੀ ਕਥਿਤ ਤੌਰ 'ਤੇ ਖਾਲਿਸਤਾਨੀ ਲਿਬਰੇਸ਼ਨ ਫੋਰਸ ਤੇ ਅਕਾਲ ਫੈਡਰੇਸ਼ਨ ਨਾਲ ਜੁੜਿਆ ਹੋਇਆ ਸੀ। ਚੌੜਾ ਨੂੰ 28 ਫਰਵਰੀ 2013 ਨੂੰ ਤਰਨ ਤਾਰਨ ਦੇ ਪਿੰਡ ਜਲਾਲਾਬਾਦ ਤੋਂ ਗ੍ਰਿਫਤਾਰ ਕੀਤਾ ਗਿਆ ਸੀ।

ਇਸ ਦੌਰਾਨ ਉਸ ਦੇ ਸਾਥੀਆਂ ਸੁਖਦੇਵ ਸਿੰਘ ਤੇ ਗੁਰਿੰਦਰ ਸਿੰਘ ਨੂੰ ਵੀ ਉਸੇ ਦਿਨ ਜ਼ਿਲ੍ਹੇ ਦੇ ਪਿੰਡ ਪੰਡੋਰੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ਦੀ ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਮੁਹਾਲੀ ਜ਼ਿਲ੍ਹੇ ਦੇ ਪਿੰਡ ਕੁਰਾਲੀ ਵਿਖੇ ਇੱਕ ਛੁਪਣਗਾਹ 'ਤੇ ਛਾਪਾ ਮਾਰਿਆ ਤੇ ਹਥਿਆਰਾਂ ਤੇ ਗੋਲਾ ਬਾਰੂਦ ਦੀ ਇੱਕ ਕੈਸ਼ ਬਰਾਮਦ ਕਰਨ ਦਾ ਦਾਅਵਾ ਕੀਤਾ।

ਉਸ 'ਤੇ ਅੰਮ੍ਰਿਤਸਰ ਦੇ ਸਿਵਲ ਲਾਈਨ ਥਾਣੇ ਵਿਚ 8 ਮਈ 2010 ਨੂੰ ਵਿਸਫੋਟਕ ਐਕਟ ਦੇ ਤਹਿਤ ਇਕ ਦਰਜਨ ਦੇ ਕਰੀਬ ਕੇਸ ਦਰਜ ਕੀਤੇ ਗਏ ਸਨ। ਉਹ ਅੰਮ੍ਰਿਤਸਰ, ਤਰਨ ਤਾਰਨ ਤੇ ਰੋਪੜ ਜ਼ਿਲ੍ਹਿਆਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਅਧੀਨ ਕੇਸਾਂ ਵਿੱਚ ਵੀ ਲੋੜੀਂਦਾ ਸੀ। ਮੁਲਜ਼ਮ ਨੂੰ ਅੰਮ੍ਰਿਤਸਰ ਦੀ ਇੱਕ ਅਦਾਲਤ ਨੇ ਵਿਸਫੋਟਕ ਐਕਟ ਦੇ ਤਹਿਤ ਕੇਸ ਵਿੱਚ ਬਰੀ ਕਰ ਦਿੱਤਾ ਸੀ।

ਚੌੜਾ 1984 ਵਿੱਚ ਪਾਕਿਸਤਾਨ ਗਿਆ ਸੀ ਅਤੇ ਖਾੜਕੂਵਾਦ ਦੇ ਸ਼ੁਰੂਆਤੀ ਪੜਾਅ ਦੌਰਾਨ ਪੰਜਾਬ ਵਿੱਚ ਹਥਿਆਰਾਂ ਤੇ ਵਿਸਫੋਟਕਾਂ ਦੀਆਂ ਵੱਡੀਆਂ ਖੇਪਾਂ ਦੀ ਤਸਕਰੀ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਸੀ। ਪਾਕਿਸਤਾਨ ਵਿੱਚ ਰਹਿੰਦਿਆਂ, ਉਸਨੇ ਕਥਿਤ ਤੌਰ 'ਤੇ ਗੁਰੀਲਾ ਯੁੱਧ ਅਤੇ "ਦੇਸ਼ ਧ੍ਰੋਹੀ" ਸਾਹਿਤ 'ਤੇ ਇੱਕ ਕਿਤਾਬ ਲਿਖੀ। ਉਹ ਬੁੜੈਲ ਜੇਲ੍ਹ ਬਰੇਕ ਕੇਸ ਵਿੱਚ ਵੀ ਮੁਲਜ਼ਮ ਸੀ।

ਪਾਕਿਸਤਾਨ ਤੋਂ ਕੀਤੀ ਹਥਿਆਰਾਂ ਦੀ ਤਸਕਰੀ

ਨਰਾਇਣ ਸਿੰਘ ਚੌੜਾ ਖਾੜਕੂਵਾਦ ਦੇ ਸਮੇਂ ਤੋਂ ਹੀ ਪੰਜਾਬ ਵਿੱਚ ਕਾਫੀ ਸਰਗਰਮ ਸੀ। ਉਹ ਸਾਲ 1984 ਵਿੱਚ ਪਾਕਿਸਤਾਨ ਗਿਆ ਸੀ। ਉੱਥੇ ਉਸ ਨੇ ਕਈ ਅੱਤਵਾਦੀ ਸੰਗਠਨਾਂ ਨਾਲ ਮੁਲਾਕਾਤ ਕੀਤੀ ਤੇ ਖਾੜਕੂਵਾਦ ਦੇ ਸ਼ੁਰੂਆਤੀ ਪੜਾਅ ਦੌਰਾਨ ਪੰਜਾਬ ਵਿੱਚ ਹਥਿਆਰਾਂ ਤੇ ਵਿਸਫੋਟਕਾਂ ਦੀ ਵੱਡੀ ਖੇਪ ਦੀ ਤਸਕਰੀ ਸ਼ੁਰੂ ਕਰ ਦਿੱਤੀ। ਉਸ ਸਮੇਂ ਦੌਰਾਨ ਨਰਾਇਣ ਸਿੰਘ ਨੇ ਪੰਜਾਬ 'ਚ ਖਾੜਕੂ ਗਤੀਵਿਧੀਆਂ 'ਚ ਅਹਿਮ ਭੂਮਿਕਾ ਨਿਭਾਈ ਸੀ। ਪਾਕਿਸਤਾਨ ਵਿੱਚ ਰਹਿੰਦਿਆਂ ਉਸ ਨੇ ਗੁਰੀਲਾ ਯੁੱਧ ਤੇ ਦੇਸ਼ ਧ੍ਰੋਹੀ ਸਾਹਿਤ ਬਾਰੇ ਇੱਕ ਕਿਤਾਬ ਲਿਖੀ ਸੀ।

2010 ਵਿੱਚ ਦਰਜ ਹੋਇਆ UAPA ਕੇਸ 

ਉਸ ਵਿਰੁੱਧ 8 ਮਈ 2010 ਨੂੰ ਅੰਮ੍ਰਿਤਸਰ ਦੇ ਸਿਵਲ ਲਾਈਨ ਥਾਣੇ ਵਿੱਚ ਵਿਸਫੋਟਕ ਐਕਟ ਤਹਿਤ ਦਰਜਨ ਦੇ ਕਰੀਬ ਕੇਸ ਦਰਜ ਕੀਤੇ ਗਏ ਸਨ। ਉਹ ਅੰਮ੍ਰਿਤਸਰ, ਤਰਨ ਤਾਰਨ ਤੇ ਰੋਪੜ ਜ਼ਿਲ੍ਹਿਆਂ ਵਿੱਚ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੇ ਤਹਿਤ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਉਸ ਨੂੰ ਅੰਮ੍ਰਿਤਸਰ ਦੀ ਅਦਾਲਤ ਨੇ ਵਿਸਫੋਟਕ ਐਕਟ ਦੇ ਇੱਕ ਕੇਸ ਵਿੱਚ ਬਰੀ ਕਰ ਦਿੱਤਾ ਸੀ।

2013 ਵਿੱਚ ਕੀਤਾ ਗਿਆ ਗ੍ਰਿਫਤਾਰ 

ਚੌੜਾ ਨੂੰ 28 ਫਰਵਰੀ 2013 ਨੂੰ ਤਰਨ ਤਾਰਨ ਦੇ ਪਿੰਡ ਜਲਾਲਾਬਾਦ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਸੇ ਦਿਨ ਸੁਖਦੇਵ ਸਿੰਘ ਤੇ ਗੁਰਿੰਦਰ ਸਿੰਘ ਨੂੰ ਪਿੰਡ ਪੰਡੋਰੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਤਿੰਨਾਂ ਤੋਂ ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਮੁਹਾਲੀ ਜ਼ਿਲ੍ਹੇ ਦੇ ਪਿੰਡ ਕੁਰਾਲੀ ਵਿੱਚ ਛਾਪਾ ਮਾਰਿਆ। ਪੁਲਿਸ ਨੇ ਉਥੋਂ ਆਰਡੀਐਕਸ ਤੇ ਹਥਿਆਰਾਂ ਦੀ ਇੱਕ ਖੇਪ ਬਰਾਮਦ ਕੀਤੀ। ਇਸ ਤੋਂ ਬਾਅਦ ਉਹ ਜ਼ਮਾਨਤ 'ਤੇ ਬਾਹਰ ਆ ਗਿਆ।

ਬੂੜੈਲ ਜੇਲ੍ਹ ਬ੍ਰੇਕ ਦਾ ਮਾਸਟਰਮਾਈਂਡ 
ਨਰਾਇਣ ਸਿੰਘ ਚੌੜਾ 'ਤੇ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਤੋਂ ਫਰਾਰ ਹੋਏ ਮੁਲਜ਼ਮਾਂ ਨੂੰ ਲਗਾਤਾਰ ਮਿਲਣ ਦਾ ਦੋਸ਼ ਹੈ। ਉਹ ਖਾਲਿਸਤਾਨੀ ਪੱਖੀ ਕੈਦੀਆਂ ਨੂੰ ਮਿਲਦਾ ਸੀ ਤੇ ਉਨ੍ਹਾਂ ਨੂੰ ਖਾਣਾ, ਕੱਪੜੇ ਤੇ ਹੋਰ ਜ਼ਰੂਰੀ ਸਾਮਾਨ ਵੀ ਦਿੰਦਾ ਸੀ। ਫਿਰ ਜਦੋਂ ਪੁਲਿਸ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਹ ਉਨ੍ਹਾਂ ਨੂੰ ਪੱਗ ਦੇਣ ਦੀ ਗੱਲ ਕਰਕੇ ਮਿਲਦਾ ਸੀ। ਉਕਤ ਪੱਗ ਵਾਲੇ ਕੱਪੜੇ ਦੀ ਮਦਦ ਨਾਲ ਮੁਲਜ਼ਮ ਬੁਡੈਲ ਜੇਲ੍ਹ ਤੋੜ ਕੇ ਉਥੋਂ ਫ਼ਰਾਰ ਹੋ ਗਏ ਸਨ। ਇਸ ਦੇ ਨਾਲ ਹੀ ਜਦੋਂ ਬੁੜੈਲ ਜੇਲ੍ਹ ਤੋਂ ਮੁਲਜ਼ਮ ਫਰਾਰ ਹੋਏ ਸੀ ਤਾਂ ਉਨ੍ਹਾਂ ਦੀ ਮਦਦ ਲਈ ਚੇਨ ਨਾਲ ਬਿਜਲੀ ਕੱਟੀ ਸੀ।

ਦੱਸ ਦਈਏ ਕਿ ਜੇਲ੍ਹ 'ਚੋਂ ਫਰਾਰ ਹੋਣ ਵਾਲੇ ਦੋਸ਼ੀ ਕੋਈ ਹੋਰ ਨਹੀਂ ਸਗੋਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕੇਸ ਦਾ ਮੁਲਜ਼ਮ ਜਗਤਾਰ ਸਿੰਘ ਹਵਾਰਾ, ਪਰਮਜੀਤ ਸਿੰਘ ਭਿਓਰਾ, ਜਗਤਾਰ ਸਿੰਘ ਤਾਰਾ ਸਨ। ਫਿਰ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਉਕਤ ਮੁਲਜ਼ਮਾਂ ਦੇ ਪਾਕਿਸਤਾਨ ਵਿੱਚ ਬੈਠੇ ਕੁਝ ਅੱਤਵਾਦੀਆਂ ਨਾਲ ਵੀ ਸਬੰਧ ਸਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹੁਣ ਜਨਵਰੀ ਤੋਂ 10 ਲੱਖ ਦਾ ਮਿਲੇਗਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਲਈ CM ਮਾਨ ਦਾ ਵੱਡਾ ਐਲਾਨ
ਹੁਣ ਜਨਵਰੀ ਤੋਂ 10 ਲੱਖ ਦਾ ਮਿਲੇਗਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਲਈ CM ਮਾਨ ਦਾ ਵੱਡਾ ਐਲਾਨ
ਪੰਜਾਬ ਦੇ ਰਾਜਪਾਲ ਕਟਾਰੀਆ ਨੂੰ ਮਿਲੀ ਧਮਕੀ, ਲਿਖਿਆ- ਜਿੱਥੇ ਵੀ ਮਿਲੇ ਮਾਰੋ; ਜਾਣੋ ਪੂਰਾ ਮਾਮਲਾ
ਪੰਜਾਬ ਦੇ ਰਾਜਪਾਲ ਕਟਾਰੀਆ ਨੂੰ ਮਿਲੀ ਧਮਕੀ, ਲਿਖਿਆ- ਜਿੱਥੇ ਵੀ ਮਿਲੇ ਮਾਰੋ; ਜਾਣੋ ਪੂਰਾ ਮਾਮਲਾ
ਸ਼ਰਾਬ ਪੀਣ ਵਾਲਿਆਂ ਲਈ ਬੂੂਰੀ ਖ਼ਬਰ! ਇੱਕ ਪੈੱਗ ਨਾਲ ਹੋ ਸਕਦਾ ਮੂੰਹ ਦਾ ਕੈਂਸਰ, ਰਿਸਰਚ 'ਚ ਹੋਇਆ ਡਰਾਉਣਾ ਖੁਲਾਸਾ
ਸ਼ਰਾਬ ਪੀਣ ਵਾਲਿਆਂ ਲਈ ਬੂੂਰੀ ਖ਼ਬਰ! ਇੱਕ ਪੈੱਗ ਨਾਲ ਹੋ ਸਕਦਾ ਮੂੰਹ ਦਾ ਕੈਂਸਰ, ਰਿਸਰਚ 'ਚ ਹੋਇਆ ਡਰਾਉਣਾ ਖੁਲਾਸਾ
ਪੰਜਾਬ 'ਚ ਵੱਡੀ ਵਾਰਦਾਤ, ਪਿਓ ਨੇ ਆਪਣੀ ਨਾਬਾਲਗ ਧੀ ਨੂੰ ਉਤਾਰਿਆ ਮੌਤ ਦੇ ਘਾਟ; ਮਾਮਲਾ ਸੁਣ ਕੇ ਉੱਡ ਜਾਣਗੇ ਹੋਸ਼
ਪੰਜਾਬ 'ਚ ਵੱਡੀ ਵਾਰਦਾਤ, ਪਿਓ ਨੇ ਆਪਣੀ ਨਾਬਾਲਗ ਧੀ ਨੂੰ ਉਤਾਰਿਆ ਮੌਤ ਦੇ ਘਾਟ; ਮਾਮਲਾ ਸੁਣ ਕੇ ਉੱਡ ਜਾਣਗੇ ਹੋਸ਼

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੁਣ ਜਨਵਰੀ ਤੋਂ 10 ਲੱਖ ਦਾ ਮਿਲੇਗਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਲਈ CM ਮਾਨ ਦਾ ਵੱਡਾ ਐਲਾਨ
ਹੁਣ ਜਨਵਰੀ ਤੋਂ 10 ਲੱਖ ਦਾ ਮਿਲੇਗਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਲਈ CM ਮਾਨ ਦਾ ਵੱਡਾ ਐਲਾਨ
ਪੰਜਾਬ ਦੇ ਰਾਜਪਾਲ ਕਟਾਰੀਆ ਨੂੰ ਮਿਲੀ ਧਮਕੀ, ਲਿਖਿਆ- ਜਿੱਥੇ ਵੀ ਮਿਲੇ ਮਾਰੋ; ਜਾਣੋ ਪੂਰਾ ਮਾਮਲਾ
ਪੰਜਾਬ ਦੇ ਰਾਜਪਾਲ ਕਟਾਰੀਆ ਨੂੰ ਮਿਲੀ ਧਮਕੀ, ਲਿਖਿਆ- ਜਿੱਥੇ ਵੀ ਮਿਲੇ ਮਾਰੋ; ਜਾਣੋ ਪੂਰਾ ਮਾਮਲਾ
ਸ਼ਰਾਬ ਪੀਣ ਵਾਲਿਆਂ ਲਈ ਬੂੂਰੀ ਖ਼ਬਰ! ਇੱਕ ਪੈੱਗ ਨਾਲ ਹੋ ਸਕਦਾ ਮੂੰਹ ਦਾ ਕੈਂਸਰ, ਰਿਸਰਚ 'ਚ ਹੋਇਆ ਡਰਾਉਣਾ ਖੁਲਾਸਾ
ਸ਼ਰਾਬ ਪੀਣ ਵਾਲਿਆਂ ਲਈ ਬੂੂਰੀ ਖ਼ਬਰ! ਇੱਕ ਪੈੱਗ ਨਾਲ ਹੋ ਸਕਦਾ ਮੂੰਹ ਦਾ ਕੈਂਸਰ, ਰਿਸਰਚ 'ਚ ਹੋਇਆ ਡਰਾਉਣਾ ਖੁਲਾਸਾ
ਪੰਜਾਬ 'ਚ ਵੱਡੀ ਵਾਰਦਾਤ, ਪਿਓ ਨੇ ਆਪਣੀ ਨਾਬਾਲਗ ਧੀ ਨੂੰ ਉਤਾਰਿਆ ਮੌਤ ਦੇ ਘਾਟ; ਮਾਮਲਾ ਸੁਣ ਕੇ ਉੱਡ ਜਾਣਗੇ ਹੋਸ਼
ਪੰਜਾਬ 'ਚ ਵੱਡੀ ਵਾਰਦਾਤ, ਪਿਓ ਨੇ ਆਪਣੀ ਨਾਬਾਲਗ ਧੀ ਨੂੰ ਉਤਾਰਿਆ ਮੌਤ ਦੇ ਘਾਟ; ਮਾਮਲਾ ਸੁਣ ਕੇ ਉੱਡ ਜਾਣਗੇ ਹੋਸ਼
Patiala ਪੁਲਿਸ ਦਾ ਲੱਕੀ ਪਟਿਆਲ ਗੈਂਗ ਖਿਲਾਫ ਵੱਡਾ ਐਕਸ਼ਨ! ਸ਼ੂਟਰ ਨਾਲ ਮੁਕਾਬਲਾ; ਇਸ ਮਾਮਲੇ 'ਚ ਕੀਤੀ ਵੱਡੀ ਕਾਰਵਾਈ
Patiala ਪੁਲਿਸ ਦਾ ਲੱਕੀ ਪਟਿਆਲ ਗੈਂਗ ਖਿਲਾਫ ਵੱਡਾ ਐਕਸ਼ਨ! ਸ਼ੂਟਰ ਨਾਲ ਮੁਕਾਬਲਾ; ਇਸ ਮਾਮਲੇ 'ਚ ਕੀਤੀ ਵੱਡੀ ਕਾਰਵਾਈ
ਜਲੰਧਰ 'ਚ ਨਸ਼ੇ 'ਚ ਧੁੱਤ ASI ਦਾ ਵੀਡੀਓ ਵਾਇਰਲ, ਬੱਸ ਲੇਟ ਹੋਣ 'ਤੇ ਕੱਢੀਆਂ ਗਾਲਾਂ
ਜਲੰਧਰ 'ਚ ਨਸ਼ੇ 'ਚ ਧੁੱਤ ASI ਦਾ ਵੀਡੀਓ ਵਾਇਰਲ, ਬੱਸ ਲੇਟ ਹੋਣ 'ਤੇ ਕੱਢੀਆਂ ਗਾਲਾਂ
ਸਾਲ 2026 'ਚ ਕਿੰਨੇ ਦਿਨ ਬੰਦ ਰਹੇਗੀ Stock Market? ਦੇਖੋ ਪੂਰੀ ਲਿਸਟ
ਸਾਲ 2026 'ਚ ਕਿੰਨੇ ਦਿਨ ਬੰਦ ਰਹੇਗੀ Stock Market? ਦੇਖੋ ਪੂਰੀ ਲਿਸਟ
Death: ਦੁਖਦ ਖਬਰ, ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਹਸਤੀ; ਸਾਲ ਦੇ ਆਖਰੀ ਹਫ਼ਤੇ ਸਿਨੇਮਾ ਜਗਤ ਨੂੰ ਵੱਡਾ ਘਾਟਾ...
Death: ਦੁਖਦ ਖਬਰ, ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਹਸਤੀ; ਸਾਲ ਦੇ ਆਖਰੀ ਹਫ਼ਤੇ ਸਿਨੇਮਾ ਜਗਤ ਨੂੰ ਵੱਡਾ ਘਾਟਾ...
Embed widget