ਪੜਚੋਲ ਕਰੋ

ਛਿੜੇ ਵਿਵਾਦ 'ਤੇ ਬੋਲੇ SGPC ਪ੍ਰਧਾਨ, ਹਰ ਸ਼ਰਧਾਲੂ ਦਾ ਸਤਿਕਾਰ, ਪਰ ਮਰਯਾਦਾ ਜ਼ਰੂਰੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹਰ ਧਰਮ ਦੇ ਲੋਕਾਂ ਦਾ ਸਰਬਸਾਂਝਾ ਅਸਥਾਨ ਹੈ ਅਤੇ ਇਥੇ ਪੁੱਜਣ ਵਾਲੇ ਸ਼ਰਧਾਲੂਆਂ ਦਾ ਸਤਿਕਾਰ ਕੀਤਾ ਜਾਂਦਾ ਹੈ। ਪ੍ਰੰਤੂ ਦੁੱਖ ਦੀ ਗੱਲ ਹੈ ਕਿ ਸਿੱਖ ਵਿਰੋਧੀ ਸ਼ਕਤੀਆਂ ਸਿੱਖ ਸੰਸਥਾਵਾਂ ਦੇ ਅਕਸ ਨੂੰ ਖਰਾਬ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀਆਂ।

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੀ ਇਕ ਸ਼ਰਧਾਲੂ ਨੂੰ ਪਹਿਰੇਦਾਰ ਵੱਲੋਂ ਰੋਕ ਕੇ ਮਰਯਾਦਾ ਦਾ ਪਾਲਣ ਕਰਨ ਲਈ ਆਖਣ ’ਤੇ ਦੋਹਾਂ ਵਿਚਕਾਰ ਹੋਈ ਗੱਲਬਾਤ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਸਿੱਖਾਂ ਵਿਰੁੱਧ ਸਿਰਜੇ ਜਾ ਰਹੇ ਬਿਰਤਾਂਤ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਇਕ ਸ਼ਰਧਾਲੂ ਅਤੇ ਸ੍ਰੀ ਦਰਬਾਰ ਸਾਹਿਬ ਦੇ ਇੱਕ ਪਹਿਰੇਦਾਰ ਵਿਚਕਾਰ ਹੋਈ ਗੱਲਬਾਤ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਮਹਿਜ ਇਕ ਘਟਨਾ ਨੂੰ ਲੈ ਕੇ ਸਿੱਖਾਂ ਦਾ ਅਕਸ ਖਰਾਬ ਕਰਨ ਅਤੇ ਸੰਸਥਾ ਦੇ ਪ੍ਰਬੰਧਾਂ ਨੂੰ ਬਦਨਾਮ ਕਰਨ ਲਈ ਸੋਸ਼ਲ ਮੀਡੀਆ ’ਤੇ ਮਨਘੜ੍ਹਤ ਅਤੇ ਬੇਬੁਨਿਆਦ ਟਿੱਪਣੀਆਂ ਕਰਨੀਆਂ ਠੀਕ ਨਹੀਂ ਹਨ। 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹਰ ਧਰਮ ਦੇ ਲੋਕਾਂ ਦਾ ਸਰਬਸਾਂਝਾ ਅਸਥਾਨ ਹੈ ਅਤੇ ਇਥੇ ਪੁੱਜਣ ਵਾਲੇ ਸ਼ਰਧਾਲੂਆਂ ਦਾ ਸਤਿਕਾਰ ਕੀਤਾ ਜਾਂਦਾ ਹੈ। ਪ੍ਰੰਤੂ ਦੁੱਖ ਦੀ ਗੱਲ ਹੈ ਕਿ ਸਿੱਖ ਵਿਰੋਧੀ ਸ਼ਕਤੀਆਂ ਸਿੱਖ ਸੰਸਥਾਵਾਂ ਦੇ ਅਕਸ ਨੂੰ ਖਰਾਬ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀਆਂ। ਉਨ੍ਹਾਂ ਕਿਹਾ ਕਿ ਕਿਸੇ ਵੀ ਘਟਨਾ ’ਤੇ ਗਲਤ ਪ੍ਰਾਪੇਗੰਡਾ ਕਰਨਾ ਭਾਈਚਾਰਕ ਸਾਂਝ ਨੂੰ ਤੋੜਨ ਵਾਲੀ ਕਾਰਵਾਈ ਹੈ, ਜਿਸ ਤੋਂ ਬਚਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਹਾਲੀਆ ਵਾਪਰੀ ਘਟਨਾ ਵਿਚ ਇਕ ਲੜਕੀ ਨੂੰ ਪਹਿਰੇਦਾਰ ਵੱਲੋਂ ਮਰਯਾਦਾ ਦੇ ਪਾਲਣ ਲਈ ਕਿਹਾ ਗਿਆ ਸੀ। ਹਾਲਾਂਕਿ ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਨੂੰ ਲੈ ਕੇ ਜਾਂਚ ਵੀ ਆਰੰਭ ਦਿੱਤੀ ਹੈ, ਪਰੰਤੂ ਫਿਰ ਵੀ ਮਾਮਲੇ ਨੂੰ ਕੁਝ ਲੋਕ ਜਾਣਬੁਝ ਕੇ ਗਲਤ ਦਿਸ਼ਾ ਵਿਚ ਵਧਾ ਰਹੇ ਹਨ। 

ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹਰੇਕ ਗੁਰੂ ਘਰ ਦੀ ਇਕ ਮਰਯਾਦਾ ਨਿਰਧਾਰਤ ਹੁੰਦੀ ਹੈ, ਜਿਸ ਦਾ ਸੰਗਤ ਨੂੰ ਪਾਲਣ ਕਰਨਾ ਲਾਜ਼ਮੀ ਹੁੰਦਾ ਹੈ। ਕਈ ਵਾਰ ਕੁਝ ਲੋਕ ਜਾਣਬੁਝ ਕੇ ਮਰਯਾਦਾ ਵਿਰੁੱਧ ਕਾਰਵਾਈਆਂ ਕਰ ਦਿੰਦੇ ਹਨ, ਜਿਸ ਕਰਕੇ ਪਹਿਰੇਦਾਰ ਅਤੇ ਸੇਵਾਦਾਰ ਸ਼ਰਧਾਲੂਆਂ ਨੂੰ ਸੁਚੇਤ ਕਰਦੇ ਰਹਿੰਦੇ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਘਰਾਂ ਅੰਦਰ ਪੁੱਜਣ ਸਮੇਂ ਮਰਯਾਦਾ ਦਾ ਖਿਆਲ ਰੱਖਿਆ ਜਾਵੇ, ਤਾਂ ਜੋ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget