Amritsar News: ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ 'ਚ ਵੱਡੀ ਲਾਪਰਵਾਹੀ, ਬੱਚੀ ਨੂੰ ਲਗਾ ਦਿੱਤਾ ਐਕਸਪਾਇਰੀ ਡੇਟ ਵਾਲਾ ਟੀਕਾ, ਬੱਚੀ ਹੋਈ ਬੇਹੋਸ਼
Amritsar News: ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ 'ਚ ਡਾਕਟਰਾਂ ਵੱਲੋਂ ਵੱਡੀ ਲਾਪਰਵਾਹੀ ਕੀਤੀ ਗਈ। ਜਿਸ ਦਾ ਖਮਿਆਜ਼ਾ ਹੁਣ 11 ਸਾਲਾਂ ਦੀ ਬੱਚੀ ਨੂੰ ਭੁਗਤਣਾ ਪੈ ਰਿਹਾ ਹੈ। ਡਾਕਟਰਾਂ ਵੱਲੋਂ ਬੱਚੀ ਨੂੰ ਐਕਸਪਾਇਰੀ ਡੇਟ ਵਾਲਾ ਟੀਕਾ ਲਗਾ ਦਿੱਤਾ।
Amritsar News: ਅੰਮ੍ਰਿਤਸਰ ਦੇ ਥਾਣਾ ਛੇਹਰਾਟਾ ਦੇ ਵਿੱਚ ਇੱਕ ਨਿੱਜੀ ਹਸਪਤਾਲ ਵਿੱਚ ਜੰਮ ਕੇ ਖੂਬ ਹੰਗਾਮਾ ਹੋਇਆ। ਜਿੱਥੇ ਡਾਕਟਰਾਂ ਦੀ ਡਾਕਟਰਾਂ ਦੀ ਲਾਪਰਵਾਹੀ ਦੇ ਚਲਦੇ 11 ਮਹੀਨੇ ਦੀ ਬੱਚੀ ਨੂੰ ਐਕਸਪਾਇਰੀ ਟੀਕਾ (Expiry injection) ਲਗਾ ਦਿੱਤਾ ਗਿਆ ਜਿਸ ਦੇ ਚਲਦੇ ਬੱਚੀ ਦੀ ਹਾਲਤ ਹੋਰ ਖਰਾਬ ਹੋ ਗਈ। ਜਿਸ ਤੋਂ ਬਾਅਦ ਬੱਚੀ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੋ ਗਿਆ ਹੈ।
ਬੱਚਿਆ ਦਾ ਹਸਪਤਾਲ ਹੈ ਇੱਥੇ ਬੱਚਿਆਂ ਦਾ ਇਲਾਜ ਕੀਤਾ ਜਾਂਦਾ ਹੈ ਦੱਸਿਆ ਜਾ ਰਿਹਾ ਹੈ ਕਿ ਇੱਕ ਪਰਿਵਾਰ ਆਪਣੀ ਬੱਚੀ ਨੂੰ ਲੈ ਕੇ ਆਇਆ ਸੀ ਜਿਸ ਦੀ ਤਬੀਅਤ ਬਹੁਤ ਖਰਾਬ ਸੀ ਤੇ ਹਸਪਤਾਲ ਦੇ ਡਾਕਟਰਾਂ ਦੀ ਲਾਪਰਵਾਹੀ ਦੇ ਚਲਦੇ ਬੱਚੀ ਨੂੰ ਐਕਸਪਾਇਰੀ ਟੀਕਾ ਲਗਾ ਦਿੱਤਾ ਗਿਆ ਜਿਸ ਦੇ ਚਲਦੇ ਬੱਚੀ ਦੀ ਹਾਲਤ ਹੋਰ ਜ਼ਿਆਦਾ ਖਰਾਬ ਹੋ ਗਈ ਅਤੇ ਬੱਚੀ ਬੇਹੋਸ਼ ਹੋ ਗਿਆ। ਮੌਕੇ ਉੱਤੇ ਹੀ ਬੱਚੀ ਦੇ ਪਰਿਵਾਰਿਕ ਮੈਂਬਰਾਂ ਨੇ ਜਦੋਂ ਟੀਕੇ ਦੀ ਐਕਸਪਾਇਰੀ ਡੇਟ ਨੂੰ ਚੈੱਕ ਕੀਤਾ ਤਾਂ ਉਸੇ ਵੇਲੇ ਡਾਕਟਰ ਨੂੰ ਰੋਕ ਦਿੱਤਾ ਪਰ ਉਨੇ ਚਿਰ ਤੱਕ ਟੀਕਾ ਲੱਗ ਚੁੱਕਾ ਸੀ ਤੇ ਬੱਚੀ ਬੇਹੋਸ਼ ਦੀ ਹਾਲਤ ਵਿੱਚ ਸੀ। ਜਿਸ ਦੇ ਚਲਦੇ ਬੱਚੇ ਦੇ ਪਰਿਵਾਰਿਕ ਮੈਂਬਰਾਂ ਨੇ ਕਾਫੀ ਹੰਗਾਮਾ ਕੀਤਾ ਇਸ ਮੌਕੇ ਮੀਡੀਆ ਦੀ ਟੀਮ ਨੇ ਜਦੋਂ ਹਸਪਤਾਲ ਵਿੱਚ ਜਾ ਕੇ ਵੇਖਿਆ ਤਾਂ ਬੱਚੀ ਦੀ ਹਾਲਤ ਬਹੁਤ ਹੀ ਗੰਭੀਰ ਸੀ।
11 ਮਹੀਨੇ ਦੀ ਬੱਚੀ ਨੂੰ ਲਗਾਇਆ ਐਕਸਪਾਇਰੀ ਡੇਟ ਵਾਲਾ ਟੀਕਾ
ਗੱਲਬਾਤ ਕਰਨ ਤੇ ਪਤਾ ਲੱਗਾ ਕਿ ਇਹ ਬੱਚਾ ਅਟਾਰੀ ਦੇ ਧਨੋਏ ਪਿੰਡ ਦਾ ਸੀ ਤੇ ਇਸ ਬੱਚੀ ਦਾ ਨਾਮ ਮਹਿਰਾਜ ਕੌਰ ਉਮਰ 11 ਮਹੀਨੇ ਦੀ ਹੈ ਤੇ ਇਸ ਨੂੰ ਕੋਈ ਦਿਮਾਗੀ ਪ੍ਰੋਬਲਮ ਦੇ ਕਾਰਨ ਹਸਪਤਾਲ ਵਿੱਚ ਲਿਆਂਦਾ ਗਿਆ ਜਿੱਥੇ ਡਾਕਟਰਾਂ ਵੱਲੋਂ ਬੱਚੇ ਨੂੰ ਐਕਸਪਾਇਰੀ ਇੰਜੈਕਸ਼ਨ ਲਗਾ ਦਿੱਤਾ ਗਿਆ ਜਿਸ ਨਾਲ ਬੱਚੇ ਦੀ ਹਾਲਤ ਹੋਰ ਵਿਗੜ ਗਈ ਜਦੋਂ ਬੱਚੇ ਦੇ ਪਰਿਵਾਰਿਕ ਮੈਂਬਰਾਂ ਨੇ ਵੇਖਿਆ ਤਾਂ ਉਹਨਾਂ ਨੇ ਹਸਪਤਾਲ ਵਿੱਚ ਹੰਗਾਮਾ ਖੜਾ ਕਰ ਦਿੱਤਾ। ਜਿਸ ਦੇ ਚਲਦੇ ਡਾਕਟਰਾਂ ਨੇ ਵੀ ਆਪਣੀ ਗਲਤੀ ਮੰਨੀ ਕਿ ਸਾਡੇ ਵੱਲੋਂ ਗਲਤ ਇੰਜੈਕਸ਼ਨ ਲਗਾਇਆ ਗਿਆ ਹੈ, ਜਿਸ ਦੀ ਤਾਰੀਖ ਖਤਮ ਹੋ ਚੁੱਕੀ ਸੀ।
ਮੌਕੇ 'ਤੇ ਪਹੁੰਚੀ ਸਿਹਤ ਵਿਭਾਗ ਦੀ ਟੀਮ ਅਤੇ ਪੁਲਿਸ
ਉੱਥੇ ਹੀ ਜਦੋਂ ਉਹਨਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਤੇ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਤੇ ਉਹ ਵੀ ਮੌਕੇ 'ਤੇ ਪੁੱਜੇ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਜਦੋਂ ਜਾਂਚ ਕੀਤੀ ਗਈ ਤੇ ਹੋਰ ਵੀ ਕਈ ਦਵਾਈਆਂ ਜਿਨਾਂ ਦੀ ਤਾਰੀਖ ਖਤਮ ਹੋ ਚੁੱਕੀ ਹੈ ਉਹ ਉਥੋਂ ਪਾਈਆਂ ਗਈਆਂ। ਜਿਸ ਦੇ ਚਲਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਅਸੀਂ ਚੈਕਿੰਗ ਕੀਤੀ ਤੇ ਕਈ ਦਵਾਈਆਂ ਦੀ ਡੇਟ ਐਕਸਪੈਰੀ ਹੋ ਚੁੱਕੀ ਸੀ ਜਿਨਾਂ ਨੂੰ ਅਸੀਂ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਤੇ ਜੋ ਵੀ ਬਣਦੀ ਕਾਰਵਾਈ ਉਹ ਕੀਤੀ ਜਾਵੇਗੀ। ਇਸ ਮੌਕੇ ਥਾਣਾ ਛੇਹਰਾਟਾ ਦੇ ਪੁਲਿਸ ਅਧਿਕਾਰੀ ਸੂਚਨਾ ਮਿਲਦੇ ਹੀ ਮੌਕੇ ਉੱਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।