ਪੜਚੋਲ ਕਰੋ

Bandi Singh: ਬਲਵੰਤ ਸਿੰਘ ਰਾਜੋਆਣਾ ਸਮੇਤ ਬੰਦੀ ਸਿੰਘਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਜਾਰੀ ਕੀਤੇ ਨਵੇਂ ਮਤੇ, ਦੇਖੋ ਕੀ ਕੀ ਲਿਖਿਆ 

SGPC on Bandi Singh: ਉਨ੍ਹਾਂ ਕਿਹਾ ਕਿ ਭਾਵੇਂ ਸ਼੍ਰੋਮਣੀ ਕਮੇਟੀ ਲੰਮੇ ਅਰਸੇ ਤੋਂ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਅਵਾਜ਼ ਉਠਾ ਰਹੀ ਹੈ ਅਤੇ ਹਰ ਪੱਧਰ ’ਤੇ ਚਾਰਾਜੋਈ ਕਰ ਰਹੀ ਹੈ ਪ੍ਰੰਤੂ ਦੁਖਦਾਈ ਪਹਿਲੂ ਇਹ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ

SGPC on Bandi Singh: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੋਈ ਇਕੱਤਰਤਾ ਦੌਰਾਨ ਮਤਾ ਪਾਸ ਕਰਕੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ਵਿਚ ਜਿਥੇ ਭਾਰਤ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਗਏ, ਉਥੇ ਹੀ ਸਮੁੱਚੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਰਿਪੋਰਟ ਭੇਜਣ ਦਾ ਵੀ ਫੈਸਲਾ ਕੀਤਾ ਗਿਆ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਸਿੱਖਾਂ ਨਾਲ ਜਾਣਬੁਝ ਕੇ ਧੱਕਾ ਅਤੇ ਬੇਇਨਸਾਫ਼ੀ ਕਰ ਰਹੀ ਹੈ। ਇਸ ਦੀ ਇਕ ਵੱਡੀ ਮਿਸਾਲ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੀਤਾ ਜਾਂਦਾ ਵਿਤਕਰਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਦੀ ਬੈਠਕ ਵਿਚ ਇਹ ਮਾਮਲਾ ਗੰਭੀਰ ਰੂਪ ਵਿਚ ਵਿਚਾਰਿਆ ਗਿਆ ਹੈ ਅਤੇ ਸਮੁੱਚੇ ਤੌਰ ’ਤੇ ਇਹ ਸਹਿਮਤੀ ਬਣੀ ਹੈ ਕਿ ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵਿਸਥਾਰਤ ਰਿਪੋਰਟ ਭੇਜੀ ਜਾਵੇ, ਤਾਂ ਜੋ ਸਿੰਘ ਸਾਹਿਬਾਨ ਕੌਮੀ ਭਾਵਨਾਵਾਂ ਅਨੁਸਾਰ ਅਗਵਾਈ ਦੇਣ।


ਉਨ੍ਹਾਂ ਕਿਹਾ ਕਿ ਭਾਵੇਂ ਸ਼੍ਰੋਮਣੀ ਕਮੇਟੀ ਲੰਮੇ ਅਰਸੇ ਤੋਂ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਅਵਾਜ਼ ਉਠਾ ਰਹੀ ਹੈ ਅਤੇ ਹਰ ਪੱਧਰ ’ਤੇ ਚਾਰਾਜੋਈ ਕਰ ਰਹੀ ਹੈ ਪ੍ਰੰਤੂ ਦੁਖਦਾਈ ਪਹਿਲੂ ਇਹ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੇ ਮਾਮਲਿਆਂ ਸਬੰਧੀ ਬਣਾਈ ਗਈ ਪੰਜ ਮੈਂਬਰੀ ਕਮੇਟੀ ਵੱਲੋਂ ਲਗਾਤਾਰ ਕੀਤੇ ਗਏ ਯਤਨਾਂ ਦੇ ਬਾਵਜੂਦ ਵੀ ਕੇਂਦਰ ਸਰਕਾਰ ਵੱਲੋਂ ਕੋਈ ਹਾਂਪੱਖੀ ਹੁੰਗਾਰਾ ਨਹੀਂ ਭਰਿਆ ਗਿਆ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਮੁਲਾਕਾਤ ਵਾਸਤੇ ਸਮਾਂ ਦੇਣ ਲਈ ਭੇਜੇ ਗਏ ਪੱਤਰ ਦੇ ਜਵਾਬ ਵਿਚ ਉਨ੍ਹਾਂ ਦੇ ਦਫ਼ਤਰ ਤੋਂ ਗ੍ਰਹਿ ਮੰਤਰੀ ਦਫ਼ਤਰ ਨਾਲ ਸੰਪਰਕ ਕਰਨ ਕਿਹਾ ਗਿਆ ਸੀ। ਇਸ ਮਗਰੋਂ ਗ੍ਰਹਿ ਮੰਤਰਾਲੇ ਨਾਲ ਕੀਤੀ ਗਈ ਲਿਖਾਪੜ੍ਹੀ ਉਪਰੰਤ ਇਸੇ ਸਾਲ ਫ਼ਰਵਰੀ ਮਹੀਨੇ ਦੀ ਸ਼ੁਰੂਆਤ ਵਿਚ ਗ੍ਰਹਿ ਮੰਤਰੀ ਦੇ ਦਫ਼ਤਰ ਤੋਂ ਪੰਜ ਮੈਂਬਰੀ ਕਮੇਟੀ ਨੂੰ ਮੁਲਾਕਾਤ ਲਈ ਸਮਾਂ ਤੈਅ ਹੋਣ ਦੇ ਬਾਵਜੂਦ ਵੀ ਮੌਕੇ ’ਤੇ ਇਕ ਦਿਨ ਪਹਿਲਾਂ ਇਹ ਮੁਲਾਕਾਤ ਰੱਦ ਕਰ ਦਿੱਤੀ ਗਈ।


ਇਸ ਤੋਂ ਬਾਅਦ ਵੀ ਲਗਾਤਾਰ ਸੰਪਰਕ ਕੀਤੇ ਜਾਣ ’ਤੇ ਅਜੇ ਤੀਕ ਕੋਈ ਹੁੰਗਾਰਾ ਨਹੀਂ ਦਿੱਤਾ ਜਾ ਰਿਹਾ। ਇਹ ਨਕਾਰਾਤਮਕ ਰਵੱਈਆ ਠੀਕ ਨਹੀਂ ਹੈ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਇਸ ਦੀ ਕਰੜੀ ਨਿੰਦਾ ਕਰਦੀ ਹੈ ਅਤੇ ਰਾਸ਼ਟਰਪਤੀ ਨੂੰ ਇਸ ਸਬੰਧੀ ਜਾਣੂ ਕਰਵਾਉਣ ਦੇ ਨਾਲ-ਨਾਲ ਸੰਨ 2012 ਵਿਚ ਭਾਈ ਰਾਜੋਆਣਾ ਮਾਮਲੇ ਵਿਚ ਪਾਈ ਗਈ ਪਟੀਸ਼ਨ ’ਤੇ ਖ਼ੁਦ ਫੈਸਲਾ ਲੈਣ ਲਈ ਆਖ਼ਰੀ ਵਾਰ ਕਿਹਾ ਜਾਵੇਗਾ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਬੰਦੀ ਸਿੰਘਾਂ ਨੂੰ ਦਿੱਤੇ ਜਾਂਦੇ 20 ਹਜ਼ਾਰ ਰੁਪਏ ਦੇ ਮਾਸਿਕ ਸਨਮਾਨ ਭੱਤੇ ਨੂੰ ਵਧਾ ਕੇ 40 ਹਜ਼ਾਰ ਰੁਪਏ ਕੀਤਾ ਹੈ।


ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਮੌਕੇ ਹਰਿਆਣਾ ਸਰਕਾਰ ਵੱਲੋਂ ਹਰਿਆਣਾ ਗੁਰਦੁਆਰਾ ਕਮੇਟੀ ਦੇ ਮੈਂਬਰ ਮਨਮਰਜ਼ੀ ਨਾਲ ਮੁੜ ਨਾਮਜ਼ਦ ਕਰਨ ਦੀ ਵੀ ਕਰੜੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਤੋਂ ਜੋ ਖਦਸ਼ਾ ਪ੍ਰਗਟਾਇਆ ਸੀ ਕਿ ਸਰਕਾਰ ਆਪਣੇ ਤਰੀਕੇ ਨਾਲ ਹਰਿਆਣੇ ਅੰਦਰ ਗੁਰਦੁਆਰਿਆਂ ਦਾ ਪ੍ਰਬੰਧ ਕਰੇਗੀ, ਉਹ ਸੱਚ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਖੰਡਤ ਕਰਕੇ ਬਣਾਈ ਇਹ ਹਰਿਆਣਾ ਕਮੇਟੀ ਪੰਥ ਦੀ ਨਾ ਹੋ ਕੇ ਸਰਕਾਰ ਦੀ ਕਮੇਟੀ ਬਣ ਗਈ ਹੈ। ਪੰਥ ਨੂੰ ਇਸ ਦਾ ਕਰੜਾ ਵਿਰੋਧ ਕਰਨਾ ਚਾਹੀਦਾ ਹੈ, ਤਾਂ ਜੋ ਗੁਰੂ ਘਰਾਂ ਦਾ ਪ੍ਰਬੰਧ ਪੰਥਕ ਭਾਵਨਾਵਾਂ ਅਨੁਸਾਰ ਹੋ ਸਕੇ।


ਐਡਵੋਕੇਟ ਧਾਮੀ ਨੇ ਅੰਤ੍ਰਿੰਗ ਕਮੇਟੀ ਦੇ ਹੋਰ ਫੈਸਲਿਆਂ ਬਾਰੇ ਦੱਸਿਆ ਕਿ ਬੀਤੇ ਦਿਨੀਂ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਵਿਖੇ ਕੜਾਹੇ ਵਿਚ ਡਿੱਗਣ ਕਾਰਨ ਝੁਲਸੇ ਸ਼ਰਧਾਲੂ ਸੇਵਾਦਾਰ ਬਲਬੀਰ ਸਿੰਘ ਦੀ ਮੌਤ ’ਤੇ ਸ਼ੋਕ ਮਤਾ ਪਾਸ ਕਰਦਿਆਂ ਉਸ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਸਹਾਇਤਾ ਅਤੇ ਇਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਫਿਰੋਜਪੁਰ ਦੇ ਗੁਰਦੁਆਰਾ ਜਾਮਨੀ ਸਾਹਿਬ ਵਿਖੇ ਗੈਸ ਲੀਕ ਹੋਣ ਕਾਰਨ ਅੱਗ ਨਾਲ ਝੁਲਸੇ ਸ. ਤਲਵਿੰਦਰ ਸਿੰਘ ਦੀ ਵੀ ਇਲਾਜ ਦੇ ਦੌਰਾਨ ਮੌਤ ਹੋਣ ਕਾਰਨ ਉਸ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਸਹਾਇਤਾ ਅਤੇ ਇਕ ਮੈਂਬਰ ਨੂੰ ਨੌਕਰੀ ਦੇਣ ਦੇ ਨਾਲ-ਨਾਲ ਜ਼ਖ਼ਮੀ ਹੋਏ ਬੱਚਿਆਂ ਅਤੇ ਸੇਵਾਦਾਰਾਂ ਨੂੰ ਵੀ 75-75 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।
 

ਟਾਪ ਹੈਡਲਾਈਨ

Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News : ਬੈਂਕ ਮੈਨੇਜਰ ਨੂੰ ਮਾਰੀ ਗੋਲੀ, ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਇਆ ਵਿਵਾਦ
Punjab News : ਬੈਂਕ ਮੈਨੇਜਰ ਨੂੰ ਮਾਰੀ ਗੋਲੀ, ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਇਆ ਵਿਵਾਦ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Delhi Gurdwara Incident : ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕਰਨ ਦੀ ਮੰਗ, AAP ਵਿਧਾਇਕਾਂ ਨੇ ਜਥੇਦਾਰ ਨੂੰ ਸੌਂਪਿਆ ਮੰਗ ਪੱਤਰ
Delhi Gurdwara Incident : ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕਰਨ ਦੀ ਮੰਗ, AAP ਵਿਧਾਇਕਾਂ ਨੇ ਜਥੇਦਾਰ ਨੂੰ ਸੌਂਪਿਆ ਮੰਗ ਪੱਤਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Parvinder Singh Jhota Case: ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
Embed widget