Punjab News: ਪੰਜਾਬ ਰੋਡਵੇਜ਼ ਅਤੇ PRTC ਸਮੇਤ ਸਾਰੀਆਂ ਸਰਕਾਰੀ ਬੱਸਾਂ ਵਿੱਚ ਹੁਣ ਗਾਣੇ ਬਜਾਉਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਮੁੱਖ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਹੁਣ ਇਸਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਅੰਮ੍ਰਿਤਸਰ ਡਿਪੋ ਨੇ ਵੀ ਇਸ ਵੱਲ ਖਾਸ ਧਿਆਨ ਦੇਣਾ ਸ਼ੁਰੂ ਕਰ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੇਪਸੂ ਤੇ ਪੰਜਾਬ ਰੋਡਵੇਜ਼ ਸਮੇਤ ਸਾਰੀਆਂ ਬੱਸਾਂ ਵਿੱਚ ਹੁਣ ਆਡੀਓ ਅਤੇ ਵੀਡੀਓ ਚਲਾਉਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ।
ਬੱਸਾਂ 'ਚ ਨਹੀਂ ਵੱਜਣਗੇ ਉੱਚੀ-ਉੱਚੀ ਗਾਣੇ
ਇਸ ਹੁਕਮ ਮੁਤਾਬਕ ਹੁਣ ਡਰਾਈਵਰ ਜਾਂ ਕੰਡਕਟਰ ਸਰਕਾਰੀ ਬੱਸਾਂ ਵਿੱਚ ਨਾ ਤਾਂ ਉੱਚੀ ਆਵਾਜ਼ ਵਿੱਚ ਗਾਣੇ ਚਲਾ ਸਕਣਗੇ ਅਤੇ ਨਾ ਹੀ ਕਿਸੇ ਕਿਸਮ ਦੀ ਵੀਡੀਓ ਚਲਾਉਣ ਦੀ ਇਜਾਜ਼ਤ ਹੋਵੇਗੀ। ਇਹ ਫ਼ੈਸਲਾ ਯਾਤਰੀਆਂ ਦੀ ਸੁਰੱਖਿਆ, ਸੁਖਦਾਇਕ ਸਫ਼ਰ ਅਤੇ ਬੱਸਾਂ ਵਿੱਚ ਸ਼ਾਂਤੀ ਕਾਇਮ ਰੱਖਣ ਲਈ ਕੀਤਾ ਗਿਆ ਹੈ, ਤਾਂ ਜੋ ਲੋਕ ਬਿਨਾ ਕਿਸੇ ਰੁਕਾਵਟ ਦੇ ਆਰਾਮ ਨਾਲ ਆਪਣੀ ਮੰਜ਼ਿਲ ਤੱਕ ਪਹੁੰਚ ਸਕਣ।
ਮੁੱਖ ਤੌਰ ‘ਤੇ ਮੰਨਿਆ ਜਾ ਰਿਹਾ ਹੈ ਕਿ ਬੱਸ ਵਿੱਚ ਵੱਖ-ਵੱਖ ਕਿਸਮ ਦੇ ਲੋਕ ਬੈਠੇ ਹੁੰਦੇ ਹਨ, ਜੋ ਆਪਣੇ ਕਿਸੇ ਚੰਗੇ ਜਾਂ ਨਿੱਜੀ ਕੰਮ ਲਈ ਇੱਕ ਥਾਂ ਤੋਂ ਦੂਜੇ ਥਾਂ ਜਾ ਰਹੇ ਹੁੰਦੇ ਹਨ ਅਤੇ ਕਈ ਵਾਰ ਇਹਨਾਂ ਗਾਣਿਆਂ ਕਾਰਨ ਉਹਨਾਂ ਨੂੰ ਇਤਰਾਜ਼ ਵੀ ਹੁੰਦਾ ਹੈ।
ਸੂਤਰਾਂ ਦੇ ਅਨੁਸਾਰ ਮੁੱਖ ਦਫ਼ਤਰ ਨੂੰ ਕਾਫ਼ੀ ਸਮੇਂ ਤੋਂ ਪੰਜਾਬ ਦੀਆਂ ਬੱਸਾਂ ਵਿੱਚ ਚੱਲ ਰਹੇ ਗਾਣਿਆਂ ਨੂੰ ਲੈ ਕੇ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਕਰਕੇ ਮੁੱਖ ਦਫ਼ਤਰ ਨੇ ਫ਼ੈਸਲਾ ਲੈਂਦਿਆਂ ਸਾਰੀਆਂ ਸਰਕਾਰੀ ਬੱਸਾਂ ਵਿੱਚ ਆਡੀਓ ਗਾਣੇ ਬਜਾਉਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।