ਪੜਚੋਲ ਕਰੋ

Punjab News: ਸ੍ਰੀ ਹਰਿਮੰਦਰ ਸਾਹਿਬ 'ਚ ਏਅਰ ਡਿਫੈਂਸ ਗੰਨ ਦੀ ਤਾਇਨਾਤੀ ਨੂੰ ਲੈ ਕੇ ਨਵਾਂ ਅਪਡੇਟ, ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ, ਬੋਲੇ- ਇਹ ਪੂਰੀ...

ਭਾਰਤੀ ਫ਼ੌਜ ਦੇ ਲੈਫਟੀਨੈਂਟ ਜਨਰਲ ਕਹਿ ਰਹੇ ਹਨ ਕਿ ਸਾਡੀ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਨਾਲ ਗੱਲਬਾਤ ਹੋਈ ਹੈ ਅਤੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ 'ਚ ਏਅਰ ਡਿਫੈਂਸ ਗੰਨ ਲਾਉਣ ਦੀ ਇਜਾਜ਼ਤ ਦਿੱਤੀ ਸੀ। ਹੁਣ ਗਿਆਨੀ ਰਘਬੀਰ ਸਿੰਘ...

Giani Raghbir Singh: ਪਾਕਿਸਤਾਨ ਫੌਜ ਵਲੋਂ ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲਾ ਕੀਤੇ ਜਾਣ ਅਤੇ ਭਾਰਤੀ ਫੌਜ ਦੀ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਨਾਲ ਗੱਲਬਾਤ ਹੋਣ ਦਾ ਮੁੱਦਾ ਭਖਦਾ ਜਾ ਰਿਹਾ ਹੈ। ਹੁਣ ਇਸ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ਦੇ ਲੈਫਟੀਨੈਂਟ ਜਨਰਲ ਕਹਿ ਰਹੇ ਹਨ ਕਿ ਸਾਡੀ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਨਾਲ ਗੱਲਬਾਤ ਹੋਈ ਹੈ ਅਤੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ 'ਚ ਏਅਰ ਡਿਫੈਂਸ ਗੰਨ ਲਾਉਣ ਦੀ ਇਜਾਜ਼ਤ ਦਿੱਤੀ ਸੀ। ਹੁਣ ਗਿਆਨੀ ਰਘਬੀਰ ਸਿੰਘ ਨੇ ਦੱਸ ਦਿੱਤਾ ਹੈ ਕਿ ਅਜਿਹੀ ਕੋਈ ਗੱਲ ਬਾਤ ਨਹੀਂ ਹੋਈ ਹੈ।

ਇਹ ਬਿਲਕੁਲ ਝੂਠ-ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ

ਉਨ੍ਹਾਂ ਕਿਹਾ ਕਿ ਭਾਰਤੀ ਫੌਜ ਨੇ ਉਨ੍ਹਾਂ ਨਾਲ ਇਸ ਤਰੀਕੇ ਦਾ ਕੋਈ ਰਾਬਤਾ ਕਾਇਮ ਨਹੀਂ ਕੀਤਾ ਅਤੇ ਇਹ ਬਿਲਕੁਲ ਝੂਠ ਹੈ। ਉਨ੍ਹਾਂ ਕਿਹਾ ਕਿ ਮੈਂ ਪਿਛਲੀ 22 ਤਰੀਕ ਤੋਂ ਛੁੱਟੀ 'ਤੇ ਚੱਲ ਰਿਹਾ ਹਾਂ ਅਤੇ 24 ਤਰੀਕ ਤੋਂ ਉਹ ਵਿਦੇਸ਼ ਗਏ ਸੀ ਅਤੇ 14 ਮਈ ਨੂੰ ਵਾਪਸ ਆਇਆ ਹਾਂ। ਉਨ੍ਹਾਂ ਨੇ ਅੱਗੇ ਕਿਹਾ ਕਿ- 'ਮੇਰੇ ਵਿਦੇਸ਼ ਦੌਰੇ ਪਿੱਛੋਂ ਹੀ ਜੰਗ ਸ਼ੁਰੂ ਹੋਈ ਅਤੇ ਖਤਮ ਹੋ ਗਈ।

ਭਾਰਤ ਸਰਕਾਰ ਨੂੰ ਕਰਨੀ ਚਾਹੀਦੀ ਕਾਰਵਾਈ

ਉਨ੍ਹਾਂ ਕਿਹਾ ਕਿ SGPC ਨੂੰ ਵੱਡੇ ਪੱਧਰ 'ਤੇ ਇਸ ਦੀ ਜਾਂਚ-ਪੜਤਾਲ ਕਰਨੀ ਚਾਹੀਦੀ ਹੈ ਕਿ ਭਾਰਤੀ ਫ਼ੌਜ ਨੇ ਇਹ ਨਵੀਂ ਘਾੜਤ ਘੜੀ ਹੈ ਅਤੇ SGPC ਪ੍ਰਧਾਨ ਨੂੰ ਵੱਡੇ ਪੱਧਰੇ 'ਤੇ ਇਸ ਦੀ ਜਾਂਚ ਕਰਾਉਣੀ ਚਾਹੀਦੀ ਹੈ। ਜਿਹੜਾ ਵੀ ਅਧਿਕਾਰੀ ਇੱਥੇ ਐੱਸਜੀਪੀਸੀ 'ਚ ਹੈ ਜਾਂ ਫ਼ੌਜ 'ਚ ਹੈ, ਜਿਹੜੇ ਇਹ ਗੱਲ ਕਹਿ ਰਹੇ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਜ਼ਰੂਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਵੀ ਇਸ 'ਤੇ ਕਾਰਵਾਈ ਕਰਨੀ ਚਾਹੀਦੀ ਹੈ।

ਦੱਸਣਯੋਗ ਹੈ ਕਿ ਭਾਰਤੀ ਫੌਜ ਦੇ ਲੈਫਟੀਨੈਂਟ ਜਨਰਲ ਨੇ ਸੋਮਵਾਰ ਨੂੰ ਕਿਹਾ ਸੀ ਕਿ 'ਆਪਰੇਸ਼ਨ ਸਿੰਦੂਰ' ਤੋਂ ਬਾਅਦ ਪਾਕਿਸਤਾਨ ਵਲੋਂ ਸ੍ਰੀ ਦਰਬਾਰ ਸਾਹਿਬ 'ਤੇ ਡਰੋਨਾਂ ਅਤੇ ਮਿਜ਼ਾਈਲਾਂ ਰਾਹੀਂ ਹਮਲੇ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਇਸ ਦੀ ਜਾਣਕਾਰੀ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਨੂੰ ਦੇ ਦਿੱਤੀ ਗਈ ਸੀ ਅਤੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ 'ਚ ਏਅਰ ਡਿਫੈਂਸ ਗੰਨ ਲਾਉਣ ਦੀ ਇਜਾਜ਼ਤ ਦਿੱਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਇਤਿਹਾਸ 'ਚ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਦੀਆਂ ਲਾਈਟਾਂ ਬੰਦ ਕੀਤੀਆਂ ਗਈਆਂ ਸਨ ਤਾਂ ਜੋ ਪਾਕਿਸਤਾਨ ਤੋਂ ਆਉਣ ਵਾਲੇ ਡਰੋਨਾਂ ਦਾ ਬਿਹਤਰ ਪਤਾ ਲਗਾਇਆ ਜਾ ਸਕੇ ਅਤੇ ਉਨ੍ਹਾਂ ਨਾਲ ਮੁਕਾਬਲਾ ਕੀਤਾ ਜਾ ਸਕੇ। 

 

 

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
Punjab News: ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...
ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...
Amritsar ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ,ਨਵੀਂ ਪੋਸਟਿੰਗ ਨਹੀਂ ਮਿਲੀ
Amritsar ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ,ਨਵੀਂ ਪੋਸਟਿੰਗ ਨਹੀਂ ਮਿਲੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget