Newly elected Sarpanch Tarn Taran: ਤਰਨ ਤਾਰਨ ਵਿੱਚ ਨਵੇਂ ਚੁਣੇ ਸਰਪੰਚ ਨੂੰ ਗੋਲੀਆਂ ਮਾਰ ਕੇ ਜ਼ਖਮੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਹਲਕਾ ਪੱਟੀ ਦੇ ਪਿੰਡ ਤਲਵੰਡੀ ਮੋਹਰ ਸਿੰਘ ਦੇ ਨਵੇਂ ਬਣੇ ਸਰਪੰਚ ਰਾਜਵਿੰਦਰ ਸਿੰਘ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ ਹਨ। ਜਿਸ ਦੌਰਾਨ ਓਹ ਗੰਭੀਰ ਰੂਪ ਚ ਜ਼ਖਮੀ ਹੋ ਗਏ ਹਨ। ਉਹਨਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ।
ਇਸ ਘਟਨਾ ਉਸ ਵੇਲੇ ਵਾਪਰੀ ਜਦੋਂ ਸਰਪੰਚ ਰਾਜਵਿੰਦਰ ਸਿੰਘ ਬਲਾਕ ਦਫਤਰ ਪੱਟੀ ਤੋਂ ਬਿਨ੍ਹਾਂ ਮੁਕਾਬਲਾ ਜੇਤੂ ਬਣ ਕੇ ਸਾਥੀਆਂ ਸਮੇਤ ਆਪਣੇ ਪਿੰਡ ਨੂੰ ਜਾ ਰਹੇ ਸਨ। ਪੱਟੀ ਨੇੜੇ ਪਿੰਡ ਠੱਕਰਪੁਰਾ ਵਿਖੇ ਰਾਜਵਿੰਦਰ ਸਿੰਘ ਨੂੰ ਘੇਰ ਕੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਦਿੱਤੀਆਂ। ਵਾਰਦਾਤਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਾਰ ਮੌਕੇ ਤੋਂ ਫਰਾਰ ਹੋ ਗਏ। ਫਿਲਹਾਲ ਖ਼ਬਰ ਲਿਖੇ ਜਾਣ ਤੱਕ ਸਰਪੰਚ ਰਾਜਵਿੰਦਰ ਸਿੰਘ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ।
ਇਸ ਹਮਲੇ ਨੂੰ ਕਿਸ ਨੇ ਅੰਜਾਮ ਦਿੱਤਾ ਇਸ ਬਾਰੇ ਹਾਲੇ ਤੱਕ ਜਾਣਕਾਰੀ ਨਹੀਂ ਮਿਲ ਸਕੀ। ਨੌਜਵਾਨ ਸਰਪੰਚ ਰਾਜਵਿੰਦਰ ਸਿੰਘ ਨੂੰ ਜਦੋਂ ਗੋਲੀਆਂ ਮਾਰੀਆਂ ਗਈਆਂ ਤਾਂ ਸਾਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਘਟਨਾ ਵਾਲੀ ਥਾਂ 'ਤੇ ਪੂਰਾ ਪਿੰਡ ਇਕੱਠਾ ਹੋ ਗਿਆ ਹੈ। ਪੁਲਿਸ ਨੂੰ ਵੀ ਮੌਕੇ 'ਤੇ ਫੋਨ ਕਰਕੇ ਸੂਚਨਾ ਦਿੱਤੀ ਗਈ। ਪੁਲਿਸ ਹਮਲਾਵਾਰਾਂ ਦੀ ਭਾਲ ਵਿੱਚ ਜੁੱਟ ਗਈ ਹੈ। ਫਿਲਹਾਲ ਦਿਨ ਦਿਹਾੜੇ ਗੋਲੀਆਂ ਮਾਰੀਆਂ ਜਾਣੀਆਂ ਲੋਕ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਕਰ ਰਹੇ ਹਨ। ਓਹ ਵੀ ਉਸ ਸਮੇਂ ਜਦੋਂ ਪੰਜਾਬ ਵਿੱਚ ਚੋਣ ਜ਼ਾਬਤਾ ਲੱਗਾ ਹੋਵੇ ਅਤੇ ਸੁਰੱਖਿਆ ਨੂੰ ਦੁੱਗਣਾ ਕੀਤਾ ਗਿਆ ਹੋਵੇ।
ਫਿਲਹਾਲ ਰਾਜਵਿੰਦਰ ਸਿੰਘ ਨੂੰ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ। ਡਾਕਟਰਾਂ ਨੂੰ ਉਸ ਨੂੰ ਆਈਸੀਯੂ ਵਿੱਚ ਸ਼ਿਫਟ ਕੀਤਾ ਹੈ। ਹਾਲੇ ਤੱਕ ਸਿਰਫ਼ ਇਹ ਜਾਣਕਾਰੀ ਹੀ ਮਿਲ ਸਕੀ ਹੈ ਕਿ ਰਾਜਵਿੰਦਰ ਸਿੰਘ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial