ਪੜਚੋਲ ਕਰੋ

Amritsar News: ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ NIA ਮੁਖੀ ਦਿਨਕਰ ਗੁਪਤਾ, ਪੰਜਾਬ 'ਚ ਪੈ ਰਹੇ ਛਾਪਿਆਂ ਬਾਰੇ ਧਾਰੀ ਚੁੱਪ

ਦਿਨਕਰ ਗੁਪਤਾ ਵੱਲੋਂ ਗੁਰੂਘਰ ਵਿੱਚ ਮੱਥਾ ਟੇਕ ਕੇ ਗੁਰੂਆਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਦੱਸ ਦਈਏ ਕਿ ਸੁਰੱਖਿਆ ਘੇਰੇ ਵਿੱਚ ਸ੍ਰੀ ਦਰਬਾਰ ਸਾਹਿਬ ਪੁੱਜੇ ਐਨਆਈਏ ਮੁਖੀ ਦਿਨਕਰ ਗੁਪਤਾ ਨੇ ਇਸ ਦੌਰਾਨ ਪੰਜਾਬ ਸਮੇਤ ਉੱਤਰ ਭਾਰਤ ਵਿੱਚ ਹੋ ਰਹੀਆਂ ਕਾਰਵਾਈਆਂ ਬਾਬਤ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।

Amritsar  News: ਕੌਮੀ ਜਾਂਚ ਏਜੰਸੀ (NIA) ਦੇ ਮੁਖੀ ਦਿਨਕਰ ਗੁਪਤਾ ਐਤਵਾਰ ਨੂੰ ਅੰਮ੍ਰਿਤਸਰ ਪੁੱਜੇ। ਇਸ ਦੌਰਾਨ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਜ਼ਿਕਰ ਕਰ ਦਈਏ ਕਿ ਪੰਜਾਬ ਦੇ ਡੀਜੀਪੀ ਦੇ ਅਹੁਦੇ ਤੋਂ ਤਬਾਦਲਾ ਹੋਣ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੈ। 

ਇਸ ਮੌਕੇ ਦਿਨਕਰ ਗੁਪਤਾ ਵੱਲੋਂ ਗੁਰੂਘਰ ਵਿੱਚ ਮੱਥਾ ਟੇਕ ਕੇ ਗੁਰੂਆਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਦੱਸ ਦਈਏ ਕਿ ਸੁਰੱਖਿਆ ਘੇਰੇ ਵਿੱਚ ਸ੍ਰੀ ਦਰਬਾਰ ਸਾਹਿਬ ਪੁੱਜੇ ਐਨਆਈਏ ਮੁਖੀ ਦਿਨਕਰ ਗੁਪਤਾ ਨੇ ਇਸ ਦੌਰਾਨ ਪੰਜਾਬ ਸਮੇਤ ਉੱਤਰ ਭਾਰਤ ਵਿੱਚ ਹੋ ਰਹੀਆਂ ਕਾਰਵਾਈਆਂ ਬਾਬਤ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।

ਜਦੋਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਤਾਂ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਵੀ ਐਨਆਈਏ ਮੁਖੀ ਦੇ ਨਾਲ ਸਨ। ਸਾਦੇ ਕੱਪੜਿਆਂ, ਅਸਮਾਨੀ ਨੀਲੀ ਕਮੀਜ਼ ਅਤੇ ਕਾਲੀ ਪੈਂਟ ਵਿੱਚ ਪਹੁੰਚੇ ਦਿਨਕਰ ਗੁਪਤਾ ਨੇ ਆਮ ਆਦਮੀ ਵਾਂਗ ਹਰਿਮੰਦਰ ਸਾਹਿਬ ਦੀ ਪਰਿਕਰਮਾ ਕੀਤੀ ਅਤੇ ਫਿਰ ਗੁਰੂਘਰ ਵਿੱਚ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿਨਕਰ ਗੁਪਤਾ ਨੇ ਕਿਹਾ ਕਿ ਇਹ ਉਨ੍ਹਾਂ ਦੀ ਨਿੱਜੀ ਫੇਰੀ ਹੈ ਅਤੇ ਉਹ ਇੱਥੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਲੈਣ ਆਏ ਹਨ।

ਇਹ ਵੀ ਪੜ੍ਹੋ: Punjab Weather: ਬਦਲਿਆ ਮੌਸਮ, ਭਾਰੀ ਮੀਂਹ ਦਾ ਅਲਰਟ ਜਾਰੀ, 17 ਜ਼ਿਲ੍ਹਿਆਂ 'ਚ ਲੱਗੇਗੀ ਤਕੜੀ ਝੱਟ !

ਇਸ ਦੌਰਾਨ ਐਨਆਈਏ ਮੁਖੀ ਤੋਂ ਪਿਛਲੇ ਦਿਨੀਂ ਪੰਜਾਬ ਸਮਤੇ ਉੱਤਰੀ ਭਾਰਤ ਵਿੱਚ ਐਨਆਈਏ ਦੀਆਂ ਹੋ ਰਹੀਆਂ ਕਾਰਵਾਈਆਂ ਬਾਬਤ ਤੇ ਖ਼ਾਲਸਾ ਏਡ ਦੇ ਦਫ਼ਤਰ ਉੱਤੇ ਕੀਤੀ ਗਈ ਛਾਪੇਮਾਰੀ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਇਸ ਦਾ ਕੋਈ ਵੀ ਉੱਤਰ ਦੇਣਾ ਮੁਨਾਸਿਬ ਨਹੀਂ ਸਮਝਿਆ।

ਜ਼ਿਕਰ ਕਰ ਦਈਏ ਕਿ ਦਿਨਕਰ ਗੁਪਤਾ ਦਾ ਅੰਮ੍ਰਿਤਸਰ ਨਾਲ ਡੂੰਘਾ ਸਬੰਧ ਰਿਹਾ ਹੈ ਕਿਉਂਕਿ ਡੀਜੀਪੀ ਹੋਣ ਦੇ ਬਾਵਜੂਦ ਉਹ ਕਈ ਵਾਰ ਅੰਮ੍ਰਿਤਸਰ ਆ ਚੁੱਕੇ ਹਨ। ਉਨ੍ਹਾਂ ਦੀ ਪਤਨੀ ਆਈਏਐਸ ਵਿਨੀ ਮਹਾਜਨ ਪੰਜਾਬ ਦੀ ਮੁੱਖ ਸਕੱਤਰ ਰਹਿ ਚੁੱਕੀ ਹੈ। ਦਿਨਕਰ ਗੁਪਤਾ ਦਾ ਸਹੁਰਾ ਘਰ ਅੰਮ੍ਰਿਤਸਰ ਵਿੱਚ ਹੈ ਅਤੇ ਵਿੰਨੀ ਮਹਾਜਨ ਨੇ ਆਪਣਾ ਬਚਪਨ ਅੰਮ੍ਰਿਤਸਰ ਵਿੱਚ ਬਿਤਾਇਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...

Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ

ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ

ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ
Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ
ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ
ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ
ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ
ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ
Mohali: ਮੋਹਾਲੀ ‘ਚ ਨਕਲੀ ਦਵਾਈਆਂ ਦੇ ਕਾਰੋਬਾਰ ਦਾ ਹੋਇਆ ਭਾਂਡਾ ਫੋੜ, 2 ਫੈਕਟਰੀਆਂ ‘ਤੇ ਛਾਪਾ, 1 ਸੀਲ, ਦਵਾਈਆਂ ਜ਼ਬਤ, 16 ਲੱਖ ਰੁਪਏ ਦਾ ਜੁਰਮਾਨਾ

Punjab News: ਬੀਜੇਪੀ ਦਾ ਪੰਜਾਬ 'ਚ ਵੱਡਾ ਧਮਕਾ! 2027 ਦੀਆਂ ਚੋਣਾਂ 'ਚ ਬਦਲਣਗੇ ਸਿਆਸੀ ਸਮੀਕਰਨ? 

Punjab News: ਪੰਜਾਬ ‘ਚ DC ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਫ਼ਤਰ ਕਰਵਾਏ ਗਏ ਖਾਲੀ, ਪਾਕਿਸਤਾਨੀ ਸੰਗਠਨ ISKP ਵੱਲੋਂ ਆਈ ਧਮਕੀ ਭਰੀ ਈ-ਮੇਲ

ਟਰੰਪ ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ! ਇੰਝ ਪਿਆ ਝੋਲੀ 'ਚ, ਨੋਬਲ ਇਨਾਮ ਮਿਲਦੇ ਹੀ ਟਰੰਪ ਖੁਸ਼ੀ ਨਾਲ ਫੂਲੇ ਨਾ ਸਮਾਏ, ਇਸ ਨੇਤਾ ਬਾਰੇ ਆਖੀ ਇਹ ਗੱਲ...

Embed widget