ਅੰਮ੍ਰਿਤਸਰ-ਗੁਰਦਾਸਪੁਰ 'ਚ ਇਮੀਗ੍ਰੇਸ਼ਨ ਏਜੰਟ ਦੇ ਘਰ NIA ਦੀ ਰੇਡ: ਗੈਰਕਾਨੂੰਨੀ ਢੰਗ ਨਾਲ ਵਿਦੇਸ਼ ਭੇਜਣ ਦਾ ਸ਼ੱਕ, ਦਸਤਾਵੇਜ਼ ਚੈੱਕ ਕਰ ਰਹੀ ਟੀਮ
ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਦੇ ਸ਼ਾਸਤਰੀ ਨਗਰ ਅਤੇ ਗੁਰਦਾਸਪੁਰ ਇਲਾਕੇ ਦੇ ਵਿੱਚ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਮੰਗਲਵਾਰ ਸਵੇਰੇ NIA ਨੇ ਇਕ ਘਰ 'ਤੇ ਛਾਪਾ ਮਾਰਿਆ। ਜਿਸ ਕਰਕੇ ਇਲਾਕੇ ਦੀ ਵੀ ਸੁਰੱਖਿਆ ਵੀ ਵਧਾ ਦਿੱਤੀ ਗਈ।

ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਦੇ ਸ਼ਾਸਤਰੀ ਨਗਰ ਅਤੇ ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਇਲਾਕੇ 'ਚ ਮੰਗਲਵਾਰ ਸਵੇਰੇ NIA (ਰਾਸ਼ਟਰੀ ਜਾਂਚ ਏਜੰਸੀ) ਨੇ ਇਕ ਘਰ 'ਤੇ ਛਾਪਾ ਮਾਰਿਆ। ਅੰਮ੍ਰਿਤਸਰ 'ਚ ਇਹ ਛਾਪਾ ਵਿਸ਼ਾਲ ਸ਼ਰਮਾ ਨਾਮਕ ਨੌਜਵਾਨ ਦੇ ਘਰ ਪਿਆ, ਜੋ ਰਣਜੀਤ ਐਵਨਿਊ 'ਚ ਇਮੀਗ੍ਰੇਸ਼ਨ ਦਾ ਕੰਮ ਕਰਦਾ ਹੈ।
ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਨੇੜੇ ਪੈਂਦੇ ਪਿੰਡ ਚਿਤੌੜਗੜ੍ਹ 'ਚ NIA ਵੱਲੋਂ ਸੇਵਾਮੁਕਤ ਫੌਜੀ ਕਾਕਾ ਫੌਜੀ ਉਰਫ਼ ਕਸ਼ਮੀਰ ਸਿੰਘ ਦੇ ਘਰ 'ਤੇ ਛਾਪਾਮਾਰੀ ਕੀਤੀ ਗਈ ਹੈ। ਪਿਛਲੇ ਪੰਜ ਘੰਟਿਆਂ ਤੋਂ ਜਾਂਚ ਜਾਰੀ ਹੈ।
ਇਲਾਕੇ 'ਚ ਵੱਧੀ ਸੁਰੱਖਿਆ
ਐਨਆਈਏ ਦੀ ਟੀਮ ਸਵੇਰੇ-ਸਵੇਰੇ ਇੱਥੇ ਪਹੁੰਚੀ ਅਤੇ ਘਰ ਵਿੱਚ ਰੱਖੇ ਦਸਤਾਵੇਜ਼ਾਂ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਦੌਰਾਨ ਘਰ ਦੇ ਕਿਸੇ ਵੀ ਮੈਂਬਰ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਦੌਰਾਨ ਥਾਣਾ ਪੱਧਰੀ ਪੁਲਿਸ ਵੀ ਮੌਕੇ 'ਤੇ ਮੌਜੂਦ ਰਹੀ ਅਤੇ ਇਲਾਕੇ ਦੀ ਸੁਰੱਖਿਆ ਵਧਾ ਦਿੱਤੀ ਗਈ। ਪੁਲਿਸ ਪਾਰਟੀ ਨੂੰ ਦੇਖ ਕੇ ਆਲੇ-ਦੁਆਲੇ ਦੇ ਲੋਕਾਂ ਦੇ ਵਿੱਚ ਹਲਚਲ ਮੱਚ ਗਈ।
ਵਿਦੇਸ਼ ਭੇਜਣ ਦੇ ਮਾਮਲਿਆਂ 'ਚ ਐਨਆਈਏ ਕਰ ਰਹੀ ਜਾਂਚ
ਸੂਤਰਾਂ ਅਨੁਸਾਰ, ਐਨਆਈਏ ਨੂੰ ਨੌਜਵਾਨ ਦੇ ਕਾਰੋਬਾਰ ਨਾਲ ਜੁੜੇ ਕੁਝ ਸ਼ੱਕੀ ਦਸਤਾਵੇਜ਼ ਜਾਂ ਗਤਿਵਿਧੀਆਂ ਬਾਰੇ ਜਾਣਕਾਰੀ ਮਿਲੀ ਸੀ, ਜਿਸ ਦੇ ਆਧਾਰ 'ਤੇ ਇਹ ਕਾਰਵਾਈ ਕੀਤੀ ਗਈ ਹੈ। ਹਾਲਾਂਕਿ ਹੁਣ ਤੱਕ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਆਧਿਕਾਰਕ ਪੁਸ਼ਟੀ ਜਾਂ ਗ੍ਰਿਫ਼ਤਾਰੀ ਦੀ ਜਾਣਕਾਰੀ ਨਹੀਂ ਮਿਲੀ।
ਦੂਜੇ ਪਾਸੇ, ਐਨਆਈਏ ਇਸ ਸਾਲ ਦੀ ਸ਼ੁਰੂਆਤ ਤੋਂ ਹੀ ਉਹਨਾਂ ਇਮੀਗ੍ਰੇਸ਼ਨ ਕੰਪਨੀਆਂ 'ਤੇ ਨਜ਼ਰ ਰੱਖ ਰਹੀ ਹੈ ਜੋ ਗੈਰਕਾਨੂੰਨੀ ਢੰਗ ਨਾਲ ਲੋਕਾਂ ਨੂੰ ਵਿਦੇਸ਼ ਭੇਜਣ ਦਾ ਕੰਮ ਕਰਦੀਆਂ ਹਨ। ਹਾਲਾਂਕਿ ਐਨਆਈਏ ਵੱਲੋਂ ਇਸ ਬਾਰੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਗਈ, ਪਰ ਸੂਤਰਾਂ ਦੇ ਅਨੁਸਾਰ ਇਹ ਜਾਂਚ ਇਨ੍ਹਾਂ ਮਾਮਲਿਆਂ ਨਾਲ ਹੀ ਜੁੜੀ ਹੋਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















