ਅੰਮ੍ਰਿਤਸਰ 'ਚ ਸਬ-ਇੰਸਪੈਕਟਰ ਸੂਬਾ ਸਿੰਘ ਦੇ ਭੋਗ 'ਤੇ ਪੁਲਿਸ ਅਤੇ ਨਿਹੰਗ ਜਥੇਬੰਦੀਆਂ ਹੋਈਆਂ ਆਹਮੋ-ਸਾਹਮਣੇ, ਲਏ ਹਿਰਾਸਤ 'ਚ
Amritsar News: ਅੰਮ੍ਰਿਤਸਰ ਦੇ ਵੱਲਾ ਇਲਾਕੇ ਵਿੱਚ ਸਬ-ਇੰਸਪੈਕਟਰ ਸੂਬਾ ਸਿੰਘ ਦੀ ਮੌਤ ਤੋਂ ਬਾਅਦ ਹੋਏ ਭੋਗ ਸਮਾਗਮ ਵਿੱਚ ਨਿਹੰਗਾਂ ਅਤੇ ਪੁਲਿਸ ਵਿਚਕਾਰ ਝੜਪ ਹੋ ਗਈ।

Amritsar News: ਅੰਮ੍ਰਿਤਸਰ ਦੇ ਵੱਲਾ ਇਲਾਕੇ ਵਿੱਚ ਸਬ-ਇੰਸਪੈਕਟਰ ਸੂਬਾ ਸਿੰਘ ਦੀ ਮੌਤ ਤੋਂ ਬਾਅਦ ਹੋਏ ਭੋਗ ਸਮਾਗਮ ਵਿੱਚ ਨਿਹੰਗਾਂ ਅਤੇ ਪੁਲਿਸ ਵਿਚਕਾਰ ਝੜਪ ਹੋ ਗਈ। ਹਿੰਦੂ ਆਗੂ ਸੁਧੀਰ ਸੂਰੀ ਨੂੰ ਮਾਰਨ ਵਾਲੇ ਸੰਦੀਪ ਸੰਨੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਕੀਤੇ ਗਏ ਹਮਲੇ ਵਿੱਚ ਸੂਬਾ ਸਿੰਘ ਜ਼ਖਮੀ ਹੋ ਗਏ ਸੀ। ਬਾਅਦ ਵਿੱਚ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਦਮਦਮੀ ਟਕਸਾਲ ਦੇ ਆਗੂ ਭਾਈ ਰਣਜੀਤ ਸਿੰਘ, ਸਿੱਖ ਸਟੂਡੈਂਟ ਫੈਡਰੇਸ਼ਨ (ਭਿੰਡਰਾਂਵਾਲੇ) ਅਤੇ ਕਈ ਨਿਹੰਗ ਜਥੇਬੰਦੀਆਂ ਦੇ ਕਾਰਕੁੰਨ ਭੋਗ ਸਮਾਗਮ ਵਿੱਚ ਪਹੁੰਚੇ। ਉਨ੍ਹਾਂ ਨੇ ਸੂਬਾ ਸਿੰਘ ਦੇ ਭੋਗ ਦਾ ਵਿਰੋਧ ਕੀਤਾ ਅਤੇ "ਸੰਦੀਪ ਸੰਨੀ ਜ਼ਿੰਦਾਬਾਦ" ਅਤੇ "ਸੂਬਾ ਸਿੰਘ ਮੁਰਦਾਬਾਦ" ਦੇ ਨਾਅਰੇ ਲਗਾਏ।
ਮੀਡੀਆ ਨਾਲ ਗੱਲ ਕਰਦਿਆਂ ਨਿਹੰਗ ਸਿੰਘ ਭਾਈ ਰਣਜੀਤ ਸਿੰਘ ਨੇ ਕਿਹਾ, "ਸੂਬਾ ਸਿੰਘ ਵਰਗੇ ਪੁਲਿਸ ਅਧਿਕਾਰੀ ਪਹਿਲਾਂ ਵੀ ਹਜ਼ਾਰਾਂ ਸਿੱਖ ਨੌਜਵਾਨਾਂ ਦੇ ਕਤਲੇਆਮ ਵਿੱਚ ਸ਼ਾਮਲ ਰਹੇ ਹਨ। ਅਜਿਹੇ ਵਿਅਕਤੀ ਦਾ ਭੋਗ ਸਾਡੇ ਸ਼ਹੀਦਾਂ ਦਾ ਅਪਮਾਨ ਹੈ, ਅਤੇ ਇਤਿਹਾਸ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ।" ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਅਜਿਹੇ ਭੋਗ ਸਮਾਗਮਾਂ ਨੂੰ ਸਵੀਕਾਰ ਨਹੀਂ ਕਰ ਸਕਦੇ।
ਹਾਲਾਤ ਵਿਗੜਨ ‘ਤੇ ਪੁਲਿਸ ਪ੍ਰਸ਼ਾਸਨ ਅਲਰਟ ਹੋ ਗਿਆ ਅਤੇ ਭਾਰੀ ਸੁਰੱਖਿਆ ਬਲ ਤਾਇਨਾਤ ਕਰ ਦਿੱਤਾ ਗਿਆ। ਇਸ ਦੌਰਾਨ ਪੁਲਿਸ ਅਤੇ ਨਿਹੰਗ ਜਥੇਬੰਦੀਆਂ ਦੀ ਆਪਸ ਵਿੱਚ ਝੜਪ ਹੋ ਗਈ। ਅਖੀਰ ਵਿੱਚ, ਪੁਲਿਸ ਨੇ ਵਾਧੂ ਪੁਲਿਸ ਬਲ ਸੱਦ ਕੇ ਦੋਸ਼ੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।





















