ਗੁਰੂ ਨਗਰੀ 'ਚ Gay Parade ਕਰਵਾਉਣ ਦੀਆਂ ਤਿਆਰੀਆਂ 'ਤੇ ਭੜਕੇ ਨਿਹੰਗ, ਪ੍ਰਸ਼ਾਸ਼ਨ ਨੂੰ ਦਿੱਤੀ ਚਿਤਾਵਨੀ, ਕਿਹਾ- ਪੰਜਾਬ ਦੀ ਧਰਤੀ 'ਤੇ ਨਹੀਂ ਪੈਣ ਦਿਆਂਗੇ ਅਜਿਹਾ ਗੰਦ
ਇਸ ਦੇ ਨਾਲ ਹੀ, ਪ੍ਰਾਈਡ ਮਾਰਚ ਦੇ ਪ੍ਰਬੰਧਕਾਂ ਵੱਲੋਂ ਜਾਰੀ ਵੀਡੀਓ ਵਿੱਚ ਕਿਹਾ ਗਿਆ ਹੈ ਕਿ ਇਹ ਪ੍ਰੋਗਰਾਮ ਪਿਆਰ, ਸਮਾਨਤਾ ਅਤੇ ਸਮਾਵੇਸ਼ ਦਾ ਪ੍ਰਤੀਕ ਹੈ। ਇਹ ਪਰੇਡ ਸਮਾਜ ਦੇ ਹਰ ਵਰਗ ਨੂੰ ਸਵੀਕਾਰ ਕਰਨ ਅਤੇ ਉਨ੍ਹਾਂ ਨੂੰ ਬਰਾਬਰ ਅਧਿਕਾਰ ਦੇਣ ਦੀ ਗੱਲ ਕਰ ਰਹੀਆਂ ਹਨ।

Amritsar News: 27 ਅਪ੍ਰੈਲ ਨੂੰ ਅੰਮ੍ਰਿਤਸਰ ਸ਼ਹਿਰ ਵਿੱਚ ਇੱਕ ਸਮਲਿੰਗੀ ਪਰੇਡ (Gay Parade ) ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਨੂੰ ਆਯੋਜਿਤ ਕਰਨ ਵਾਲੀ ਸੰਸਥਾ ਨੇ ਇਸਨੂੰ ਪ੍ਰਾਈਡ ਮਾਰਚ ਦਾ ਨਾਮ ਦਿੱਤਾ ਹੈ, ਪਰ ਅੰਮ੍ਰਿਤਸਰ ਵਿੱਚ ਇਸ ਨੂੰ ਲੈ ਕੇ ਇੱਕ ਵਿਵਾਦ ਸ਼ੁਰੂ ਹੋ ਗਿਆ ਹੈ। ਸਿੱਖ ਤੇ ਨਿਹੰਗ ਸੰਗਠਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਗੁਰੂਆਂ ਦੇ ਇਸ ਸ਼ਹਿਰ ਵਿੱਚ ਅਜਿਹੀਆਂ ਪਰੇਡਾਂ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੇ ਅਜਿਹਾ ਹੁੰਦਾ ਹੈ ਤਾਂ ਕਿਸੇ ਵੀ ਘਟਨਾ ਲਈ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ।
ਪ੍ਰਾਪਤ ਜਾਣਕਾਰੀ ਅਤੇ ਵਾਇਰਲ ਵੀਡੀਓ ਦੇ ਅਨੁਸਾਰ, ਇਹ ਪਰੇਡ 27 ਅਪ੍ਰੈਲ ਨੂੰ ਸ਼ਾਮ 5 ਵਜੇ ਰੋਜ਼ ਗਾਰਡਨ ਵਿੱਚ ਹੋਵੇਗੀ। ਸਿੱਖ ਸੰਗਠਨ ਦੇ ਆਗੂ ਪਰਮਜੀਤ ਸਿੰਘ ਅਕਾਲੀ ਨੇ ਕਿਹਾ ਕਿ ਅੰਮ੍ਰਿਤਸਰ ਸਿੱਖ ਧਰਮ ਦਾ ਪਵਿੱਤਰ ਸ਼ਹਿਰ ਹੈ ਤੇ ਇਹ ਸ਼ਹਿਰ ਸ੍ਰੀ ਹਰਿਮੰਦਰ ਸਾਹਿਬ ਵਰਗੀ ਧਾਰਮਿਕ ਵਿਰਾਸਤ ਨਾਲ ਜੁੜਿਆ ਹੋਇਆ ਹੈ। ਅਜਿਹੀ ਸਥਿਤੀ ਵਿੱਚ ਅਜਿਹੀਆਂ ਘਟਨਾਵਾਂ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ।
ਪ੍ਰਦਰਸ਼ਨ ਕਰ ਰਹੀਆਂ ਸਿੱਖ ਜਥੇਬੰਦੀਆਂ ਨੇ ਕਿਹਾ ਹੈ ਕਿ ਧਾਰਮਿਕ ਸ਼ਹਿਰ ਵਿੱਚ ਅਜਿਹੇ ਸਮਾਗਮਾਂ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪਹਿਲਾਂ ਵੀ ਸਿੱਖ ਭਾਈਚਾਰਾ ਅੰਮ੍ਰਿਤਸਰ ਵਰਗੇ ਸ਼ਹਿਰ ਦੀ ਪਵਿੱਤਰਤਾ ਲਈ ਖੜ੍ਹਾ ਹੋਇਆ ਹੈ ਤੇ ਅੱਜ ਵੀ ਅਜਿਹਾ ਹੀ ਕਰ ਰਿਹਾ ਹੈ। ਬਿਹਤਰ ਹੋਵੇਗਾ ਜੇ ਪ੍ਰਸ਼ਾਸਨ ਅੱਗੇ ਆ ਕੇ ਇਸ ਪ੍ਰੋਗਰਾਮ ਨੂੰ ਅੰਮ੍ਰਿਤਸਰ ਵਿੱਚ ਹੋਣ ਤੋਂ ਰੋਕੇ।
ਜੇ ਅੰਮ੍ਰਿਤਸਰ ਵਿੱਚ ਇਸ ਪ੍ਰੋਗਰਾਮ ਨੂੰ ਆਯੋਜਿਤ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਕਿਸੇ ਵੀ ਘਟਨਾ ਲਈ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਇਹ ਵੀ ਚੇਤਾਵਨੀ ਦਿੱਤੀ ਹੈ ਕਿ ਜੇ ਪ੍ਰਸ਼ਾਸਨ ਨੇ ਸਮਾਗਮ ਦੀ ਇਜਾਜ਼ਤ ਰੱਦ ਨਹੀਂ ਕੀਤੀ ਤਾਂ ਉਹ ਸੜਕਾਂ 'ਤੇ ਉਤਰ ਕੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕਰਨਗੇ।
ਇਸ ਦੇ ਨਾਲ ਹੀ, ਪ੍ਰਾਈਡ ਮਾਰਚ ਦੇ ਪ੍ਰਬੰਧਕਾਂ ਵੱਲੋਂ ਜਾਰੀ ਵੀਡੀਓ ਵਿੱਚ ਕਿਹਾ ਗਿਆ ਹੈ ਕਿ ਇਹ ਪ੍ਰੋਗਰਾਮ ਪਿਆਰ, ਸਮਾਨਤਾ ਅਤੇ ਸਮਾਵੇਸ਼ ਦਾ ਪ੍ਰਤੀਕ ਹੈ। ਇਹ ਪਰੇਡ ਸਮਾਜ ਦੇ ਹਰ ਵਰਗ ਨੂੰ ਸਵੀਕਾਰ ਕਰਨ ਅਤੇ ਉਨ੍ਹਾਂ ਨੂੰ ਬਰਾਬਰ ਅਧਿਕਾਰ ਦੇਣ ਦੀ ਗੱਲ ਕਰ ਰਹੀਆਂ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।




















