Nirankari Bhawan Grenade Attack: ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿੱਚ ਨਿਰੰਕਾਰੀ ਭਵਨ ਵਿੱਚ ਹੋਏ ਗ੍ਰਨੇਡ ਹਮਲੇ ਦੀ ਅੱਜ ਸੁਣਵਾਈ ਹੋਣੀ ਹੈ। ਪਰ ਉਸ ਤੋਂ ਪਹਿਲਾਂ ਹੀ ਨਿਰੰਕਾਰੀ ਭਵਨ ਦੇ ਹੈੱਡ ਅਤੇ ਮੁੱਖ ਗਵਾਹ ਨੂੰ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਪੁਲਿਸ ਨੇ  ਨਿਰੰਕਾਰੀ ਭਵਨ ਅਦਲੀਵਾਲ ਦੇ ਮੁਖੀ ਓਮਕਾਰ ਸਿੰਘ ਦੀ ਸੁਰੱਖਿਆ ਵਧਾ ਦਿੱਤੀ ਹੈ। 



ਇਸ ਸਬੰਧੀ ਪੁਲਿਸ ਨੇ ਰਾਜਾਸਾਂਸੀ ਵਿੱਚ ਕੇਸ ਵੀ ਦਰਜ ਕਰ ਲਿਆ ਹੈ। 20 ਦਸੰਬਰ ਨੂੰ ਇਸ ਮਾਮਲੇ ਵਿੱਚ ਗਵਾਹੀ ਹੋਣੀ ਹੈ ਤੇ ਇਹ ਧਮਕੀ ਤਿੰਨ ਦਿਨ ਪਹਿਲਾਂ ਯਾਨੀ 17 ਦਸੰਬਰ ਨੂੰ ਦਿੱਤੀ ਗਈ ਸੀ। ਜਿਸ ਵਿੱਚ ਅਣਪਛਾਤੇ ਮੁਲਜ਼ਮਾਂ ਨੇ ਗਵਾਹ ਦੇ ਫੋਨ ’ਤੇ ਧਮਕੀ ਭਰੀ ਕਾਲ ਕੀਤੀ ਅਤੇ ਉਸ ਨੂੰ ਸਪੱਸ਼ਟ ਕਿਹਾ ਕਿ ਉਹ ਹਮਲੇ ਵਿੱਚ ਸ਼ਾਮਲ ਅਵਤਾਰ ਸਿੰਘ ਖ਼ਿਲਾਫ਼ ਗਵਾਹੀ ਨਾ ਦੇਵੇ ਕਿਉਂਕਿ ਜੇਕਰ ਉਹ ਉਸ ਖ਼ਿਲਾਫ਼ ਗਵਾਹੀ ਦਿੰਦਾ ਹੈ ਤਾਂ ਪਰਿਵਾਰ ਦਾ ਆਰਥਿਕ ਨੁਕਸਾਨ ਹੋਵੇਗਾ। ਗਵਾਹ ਨੇ ਇਸ ਸਬੰਧੀ ਥਾਣਾ ਰਾਜਾਸਾਂਸੀ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ। ਇਸ ਤੋਂ ਬਾਅਦ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



ਪੁਲਿਸ ਕਾਲ ਕਰਨ ਵਾਲੇ ਦੋਸ਼ੀ ਦੀ ਭਾਲ ਕਰ ਰਹੀ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਓਮਕਾਰ ਸਿੰਘ ਨੇ ਦੱਸਿਆ ਕਿ ਉਹ ਨਿਰੰਕਾਰੀ ਭਵਨ ਵਿੱਚ ਬਤੌਰ ਮੁਖੀ ਕੰਮ ਕਰਦਾ ਹੈ। 2018 'ਚ ਸਤਿਸੰਗ ਦੌਰਾਨ ਗ੍ਰਨੇਡ ਹਮਲਾ ਕੀਤਾ ਗਿਆ ਸੀ। ਉਹ ਇਸ ਕੇਸ ਦਾ ਮੁੱਖ ਗਵਾਹ ਹੈ।



 18 ਨਵੰਬਰ 2018 ਨੂੰ ਅਦਲੀਵਾਲ ਵਿੱਚ ਇੱਕ ਸਤਿਸੰਗ ਪ੍ਰੋਗਰਾਮ ਦੌਰਾਨ ਗ੍ਰਨੇਡ ਹਮਲਾ ਕੀਤਾ ਗਿਆ ਸੀ। ਇਸ ਧਮਾਕੇ 'ਚ 3 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਰੀਬ 26 ਲੋਕ ਜ਼ਖਮੀ ਹੋ ਗਏ ਸਨ। ਇਸ ਸਬੰਧੀ ਥਾਣਾ ਰਾਜਾਸਾਂਸੀ ਵਿਖੇ ਮਾਮਲਾ ਵੀ ਦਰਜ ਕੀਤਾ ਗਿਆ ਸੀ। ਪੁਲੀਸ ਨੇ ਇਸ ਹਮਲੇ ਵਿੱਚ ਸ਼ਾਮਲ ਮੁਲਜ਼ਮ ਅਵਤਾਰ ਸਿੰਘ ਅਤੇ ਬਿਕਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਾਮਲੇ ਦੇ ਹੋਰ ਮੁਲਜ਼ਮ ਹਰਮੀਤ ਸਿੰਘ, ਲਖਬੀਰ ਸਿੰਘ ਰੋਡੇ, ਪਰਮਜੀਤ ਸਿੰਘ ਲਾਲੀ ਅਤੇ ਜਾਵੇਦ ਵਿਦੇਸ਼ ਵਿੱਚ ਹਨ। ਇਸ ਸਬੰਧੀ ਅਦਾਲਤ ਵਿੱਚ ਕੇਸ ਚੱਲ ਰਿਹਾ ਹੈ।


 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel:
https://t.me/abpsanjhaofficial