ਪੜਚੋਲ ਕਰੋ
Advertisement
ਅੰਮ੍ਰਿਤਸਰ ਜ਼ਿਲ੍ਹੇ 'ਚ ਹੁਣ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ , ਰਾਵੀ ਅਤੇ ਬਿਆਸ ਦਰਿਆ ਦਾ ਪਾਣੀ ਆਮ ਵਾਂਗ ਹੋਇਆ
Amritsar News : ਭਾਵੇਂ ਬੀਤੇ ਦਿਨਾਂ ਵਿਚ ਹੋਈ ਭਾਰੀ ਬਰਸਾਤ ਦੌਰਾਨ ਜਿਲ੍ਹਾ ਅੰਮ੍ਰਿਤਸਰ ਨੂੰ ਹੜ੍ਹਾਂ ਦਾ ਸਾਹਮਣਾ ਨਹੀਂ ਕਰਨਾ ਪਿਆ, ਪਰ ਆਉਣ ਵਾਲੇ ਦਿਨਾਂ ਵਿਚ ਹੋਣ ਵਾਲੀ ਬਰਸਾਤ ਨੂੰ ਵੇਖਦੇ ਹੋਏ ਡਿਪਟੀ ਕਮਿਸ਼ਨਰ
Amritsar News : ਭਾਵੇਂ ਬੀਤੇ ਦਿਨਾਂ ਵਿਚ ਹੋਈ ਭਾਰੀ ਬਰਸਾਤ ਦੌਰਾਨ ਜਿਲ੍ਹਾ ਅੰਮ੍ਰਿਤਸਰ ਨੂੰ ਹੜ੍ਹਾਂ ਦਾ ਸਾਹਮਣਾ ਨਹੀਂ ਕਰਨਾ ਪਿਆ, ਪਰ ਆਉਣ ਵਾਲੇ ਦਿਨਾਂ ਵਿਚ ਹੋਣ ਵਾਲੀ ਬਰਸਾਤ ਨੂੰ ਵੇਖਦੇ ਹੋਏ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਗਈ ਯੋਜਨਾਬੰਦੀ ਦੇ ਵੇਰਵੇ ਸਾਂਝੇ ਕੀਤੇ ਅਤੇ ਕਿਹਾ ਕਿ ਸਾਡੇ ਲਈ ਰਾਹਤ ਵਾਲੀ ਗੱਲ ਇਹ ਹੈ ਕਿ ਅੱਜ ਤੱਕ ਅੰਮ੍ਰਿਤਸਰ ਜਿਲ੍ਹੇ ਵਿੱਚ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ, ਪਰ ਆਉਣ ਵਾਲੇ ਦਿਨਾਂ ਵਿਚ ਸਾਨੂੰ ਸਾਵਧਾਨ ਰਹਿਣ ਦੀ ਲੋੜ ਹੈ।
ਉਨਾਂ ਦੱਸਿਆ ਕਿ ਸਾਡੇ ਜਿਲ੍ਹੇ ਦੀਆਂ ਹੱਦਾਂ ਨਾਲ ਲੱਗਦੇ ਦੋਵੇਂ ਦਰਿਆ ਰਾਵੀ ਤੇ ਬਿਆਸ ਖ਼ਤਰੇ ਦੇ ਨਿਸ਼ਾਨ ਤੋਂ ਬਹੁਤ ਹੇਠਾਂ ਵਹਿ ਰਹੇ ਹਨ। ਰਾਵੀ ਵਿਚ ਇਸ ਵੇਲੇ 27000 ਕਿਊਸਿਕ ਪਾਣੀ ਤੇ ਬਿਆਸ ਵਿਚ ਕਰੀਬ 24000 ਕਿਊਸਿਕ ਪਾਣੀ ਹੀ ਵਹਿ ਰਿਹਾ ਹੈ, ਜਦਕਿ ਇਹ ਤਿੰਨ ਲੱਖ ਕਿਊਸਕ ਪਾਣੀ ਅਸਾਨੀ ਨਾਲ ਬਰਦਾਸ਼ਤ ਕਰਨ ਦੇ ਸਮਰੱਥ ਹਨ। ਅੱਜ ਦੀ ਮੀਟਿੰਗ ਵਿਚ ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਸ: ਹਰਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਸ੍ਰੀਮਤੀ ਹਰਨੂਰ ਕੌਰ, ਐਸ ਡੀ ਐਮ ਮਨਕੰਵਲ ਸਿੰਘ ਚਾਹਲ, ਐਸ ਡੀ ਐਮ ਸ੍ਰੀਮਤੀ ਅਲਕਾ ਕਾਲੀਆ, ਸੈਕਟਰੀ ਆਰ ਟੀ ਏ ਸ. ਅਰਸ਼ਦੀਪ ਸਿੰਘ ਅਤੇ ਵਿਭਾਗਾਂ ਦੇ ਮੁੱਖੀ ਹਾਜ਼ਰ ਸਨ।
ਉਨਾਂ ਨੇ ਕਿਹਾ ਕਿ ਤੁਸੀਂ ਬੀਤੇ ਦਿਨਾਂ ਵਿਚ ਜਿਲ੍ਹੇ ਦੀਆਂ ਸਾਰੀਆਂ ਨਾਜ਼ੁਕ ਥਾਵਾਂ ਦਾ ਦੌਰਾ ਕੀਤਾ ਹੈ ਅਤੇ ਜੋ ਵੀ ਸਮੱਸਿਆਵਾਂ ਵੇਖੀਆਂ ਹਨ, ਉਨਾਂ ਨੂੰ ਤਰੁੰਤ ਦੂਰ ਕਰ ਲਵੋ, ਤਾਂ ਜੋ ਆਉਣ ਵਾਲੇ ਦਿਨਾਂ ਵਿਚ ਹੋਣ ਵਾਲੀ ਬਰਸਾਤ ਦੌਰਾਨ ਸਾਨੂੰ ਕੋਈ ਸਮੱਸਿਆ ਨਾ ਆਵੇ। ਉਨਾਂ ਦਰਿਆਵਾਂ ਦੇ ਨਾਲ ਲੱਗਦੇ ਇਲਾਕਿਆਂ ਵਿਚ ਹੜ੍ਹ ਦੀ ਸਥਿਤੀ ਨਾਲ ਨਿਪਟਣ ਲਈ ਅਧਿਕਾਰੀਆਂ ਦੀਆਂ ਪਿੰਡ ਪੱਧਰ ਉਤੇ ਡਿਊਟੀਆਂ ਲਗਾਉਣ, ਲੋਕਾਂ ਨੂੰ ਸੁੱਰਖਿਅਤ ਥਾਵਾਂ ਉਤੇ ਲਿਜਾਣ, ਉਨਾਂ ਦੇ ਖਾਣ-ਪੀਣ ਦਾ ਪ੍ਰਬੰਧ ਕਰਨ ਅਤੇ ਪਸ਼ੂਆਂ ਦੇ ਚਾਰੇ ਆਦਿ ਦਾ ਪ੍ਰਬੰਧ ਕਰਨ ਲਈ ਤਿਆਰ ਰਹਿਣ ਵਾਸਤੇ ਕਿਹਾ। ਉਨਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜੇਕਰ ਕਿਸੇ ਵੀ ਵਿਭਾਗ ਪ੍ਰਬੰਧ ਕਰਨ ਲਈ ਕੋਈ ਸਮਾਨ ਚਾਹੀਦਾ ਹੈ ਤਾਂ ਉਹ ਸਾਡੇ ਦਫਤਰ ਨਾਲ ਰਾਬਤਾ ਕਰੇ, ਉਸ ਨੂੰ ਪੈਸੇ ਤਰੁੰਤ ਅਲਾਟ ਕਰ ਦਿੱਤੇ ਜਾਣਗੇ।
ਕੈਬਨਿਟ ਮੰਤਰੀ ਨੇ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਪਾਣੀ ਦੀਆਂ ਟੈਂਕੀਆਂ ਦੀ ਕਲੋਰਾਈਜੇਸ਼ਨ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਬਰਸਾਤ ਦੇ ਸੀਜ਼ਨ ਵਿੱਚ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਲੋੜੀਂਦੀਆਂ ਦਵਾਈਆਂ ਦਾ ਪ੍ਰਬੰਧ ਕਰਨ।
ਉਨਾਂ ਕਿਹਾ ਕਿ ਸਾਰੇ ਐਸ.ਡੀ.ਐਮਜ਼ ਆਪਣੇ ਆਪਣੇ ਇਲਾਕੇ ਵਿਚ ਲਗਾਤਾਰ ਸਥਿਤੀ ’ਤੇ ਨਜ਼ਰ ਰੱਖਣ ਤੇ ਸਬੰਧਤ ਪੰਚਾਇਤ ਅਧਿਕਾਰੀਆਂ ਕੋਲ ਰਿਪੋਰਟ ਲੈਂਦੇ ਰਹਿਣ। ਉਨਾਂ ਕਿਹਾ ਕਿ ਜੇਕਰ ਕੋਈ ਹੜ੍ਹ ਦੀ ਸਥਿਤੀ ਬਣਦੀ ਹੈ ਤਾਂ ਸਾਨੂੰ ਘਬਰਾਉਣ ਦੀ ਲੋੜ ਨਹੀਂ, ਬਲਕਿ ਕੀਤੀ ਗਈ ਯੋਜਨਾਬੰਦੀ ਨਾਲ ਕੰਮ ਕਰਨ ਦੀ ਲੋੜ ਪਵੇਗੀ। ਉਨਾਂ ਕਿਹਾ ਕਿ ਫੌਜ, ਬੀ.ਐਸ.ਐਫ਼, ਐਨ.ਡੀ.ਆਰ.ਐਫ. ਵੀ ਸਾਡਾ ਸੰਪਰਕ ਵਿਚ ਹਨ ਅਤੇ ਲੋੜ ਵੇਲੇ ਸਾਡੀ ਮਦਦ ’ਤੇ ਆ ਸਕਦੇ ਹਨ। ਉਨਾਂ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਕ ਟੀਮ ਵਜੋਂ ਕੰਮ ਕਰਨ ਅਤੇ ਨਾ ਆਪ ਛੁੱਟੀ ਲੈਣ ਅਤੇ ਨਾ ਹੀ ਆਪਣੇ ਕਰਮਚਾਰੀਆਂ ਨੂੰ ਬਿਨਾਂ ਅਤਿ ਜ਼ਰੂਰੀ ਲੋੜ ਤੋਂ ਛੁੱਟੀ ਦੇਣ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਮਨੋਰੰਜਨ
ਪੰਜਾਬ
Advertisement