G 20 Summit in Amritsar: ਜੀ-20 ਸੰਮੇਲਨ ਦੇ ਮੱਦੇਨਜ਼ਰ ਸਰੱਖਿਆ ਏਜੰਸੀਆਂ ਨੇ ਅਹਿਮ ਫੈਸਲਾ ਲਿਆ ਹੈ। ਜੀ-20 ਸੰਮੇਲਨ ਵਿੱਚ ਪਹੁੰਚੇ ਵੀਵੀਆਈਪੀਜ਼ ਤੇ ਵਿਦੇਸ਼ੀ ਡੈਲੀਗੇਟਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਮ੍ਰਿਤਸਰ ਨੂੰ ਨੋ-ਫਲਾਈ ਜ਼ੋਨ ਐਲਾਨਿਆ ਗਿਆ ਹੈ। ਉਂਝ ਇਹ ਨੋ-ਫਲਾਈ ਜ਼ੋਨ ਭਾਰਤ ਤੇ ਵਿਦੇਸ਼ਾਂ ਤੋਂ ਆਉਣ ਵਾਲੇ ਜਹਾਜ਼ਾਂ ਲਈ ਨਹੀਂ ਹੈ। ਇਹ ਪਾਬੰਦੀ ਸਿਰਫ਼ ਡ੍ਰੋਨਾਂ ਤੇ ਮਾਨਵ ਰਹਿਤ ਜਹਾਜ਼ਾਂ ਲਈ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇਹ ਹੁਕਮ 21 ਮਾਰਚ ਤੱਕ ਜਾਰੀ ਕੀਤੇ ਹਨ।


ਦੱਸ ਦਈਏ ਕਿ ਜੀ-20 ਕਾਨਫਰੰਸ ਤਹਿਤ ਅੰਮ੍ਰਿਤਸਰ ਵਿੱਚ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਅੰਮ੍ਰਿਤਸਰ ਵਿੱਚ 17 ਮਾਰਚ ਤੱਕ ਸਿੱਖਿਆ ਵਿਸ਼ਿਆਂ ’ਤੇ ਮੀਟਿੰਗਾਂ ਚੱਲ ਰਹੀਆਂ ਹਨ। ਇਸ ਦੇ ਨਾਲ ਹੀ ਲੈਬਰ ਨਾਲ ਸਬੰਧਤ ਵਿਸ਼ਿਆਂ 'ਤੇ 19-20 ਮਾਰਚ ਨੂੰ ਮੀਟਿੰਗਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਮੀਟਿੰਗਾਂ ਦਾ ਦੌਰ ਅੰਮ੍ਰਿਤਸਰ ਦੇ ਖਾਲਸਾ ਕਾਲਜ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਚੱਲ ਰਿਹਾ ਹੈ। ਸੁਰੱਖਿਆ ਕਾਰਨਾਂ ਕਰਕੇ ਡ੍ਰੋਨ ਤੇ ਮਾਨਵ ਰਹਿਤ ਜਹਾਜ਼ਾਂ ਦੀ ਉਡਾਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਾ ਦਿੱਤੀ ਗਈ ਹੈ।


ਜ਼ਿਕਰਯੋਗ ਹੈ ਕਿ ਪੰਜਾਬ 15 ਤੋਂ 17 ਮਾਰਚ ਤੱਕ ਦੂਜੇ ਐਜੂਕੇਸ਼ਨ ਵਰਕਿੰਗ ਗਰੁੱਪ (ਐਡ ਡਬਲਯੂ.ਜੀ.) ਦੀ ਮੇਜ਼ਬਾਨੀ ਕਰ ਰਿਹਾ ਹੈ ਤੇ 28 ਜੀ-20 ਮੈਂਬਰ ਦੇਸ਼, ਮਹਿਮਾਨ ਦੇਸ਼ ਤੇ ਸੰਸਥਾਵਾਂ(ਓ.ਈ.ਸੀ.ਡੀ., ਯੂਨੈਸਕੋ ਅਤੇ ਯੂਨੀਸੈਫ), ਜਿਨ੍ਹਾਂ ਨੂੰ ਸੱਦਾ ਦਿੱਤਾ ਹੈ, ਇਸ 3 ਦਿਨਾਂ ਸਮਾਗਮ ਦੌਰਾਨ ਸੈਮੀਨਾਰ/ਪ੍ਰਦਰਸ਼ਨੀ ਅਤੇ ਵਰਕਿੰਗ ਗਰੁੱਪ ਮੀਟਿੰਗਾਂ ਵਿੱਚ ਹਿੱਸਾ ਲੈਣਗੇ। ਲੇਬਰ 'ਤੇ ਐਲ20 ਦੀ ਮੀਟਿੰਗ 19-20 ਮਾਰਚ ਨੂੰ ਹੋਣੀ ਹੈ।



ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ (ਸੀ.ਪੀ.) ਨੌਨਿਹਾਲ ਸਿੰਘ ਨੇ ਦੱਸਿਆ ਕਿ ਮੀਟਿੰਗਾਂ ਦੇ ਸਥਾਨਾਂ, ਠਹਿਰਨ ਦੇ ਸਥਾਨਾਂ ਅਤੇ ਰਸਤਿਆਂ ਨੂੰ ਰੈੱਡ ਜ਼ੋਨ ਘੋਸ਼ਿਤ ਕੀਤਾ ਗਿਆ ਹੈ ਅਤੇ ਸੁਰੱਖਿਆ ਦੀ ਮਜ਼ਬੂਤੀ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਟਾਲਣ ਲਈ ਡਰੋਨ ਅਤੇ ਮਾਨਵ ਰਹਿਤ ਹਵਾਈ ਵਾਹਨਾਂ ਦੇ ਉੱਡਣ 'ਤੇ ਪਾਬੰਦੀ ਲਗਾਈ ਗਈ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ