Bullet train on Delhi-Amritsar route: ਪੰਜਾਬੀਆਂ ਲਈ ਹੁਣ ਦਿੱਲੀ ਦੂਰ ਨਹੀਂ। ਬੱਸ ਹੁਣ ਨਹਾ-ਧੋ ਕੇ ਤਿਆਰ ਹੋਣ ਜਿੰਨੇ ਟਾਈਮ ਵਿੱਚ ਅੰਮ੍ਰਿਤਸਰ ਤੋਂ ਦਿੱਲੀ ਪਹੁੰਚਿਆ ਜਾ ਸਕੇਗਾ ਤੇ ਉਹ ਵੀ ਜ਼ਮੀਨੀ ਰਸਤੇ। ਜੀ ਹਾਂ, ਦਿੱਲੀ ਤੋਂ ਅੰਮ੍ਰਿਤਸਰ ਤੱਕ ਬੁਲੇਟ ਟ੍ਰੇਨ ਸ਼ੁਰੂ ਹੋ ਰਹੀ ਹੈ। ਇਸ ਟ੍ਰੇਨ ਦਿੱਲੀ ਤੋਂ ਅੰਮ੍ਰਿਤਸਰ ਤੱਕ ਦੇ 465 ਕਿਲੋਮੀਟਰ ਦੇ ਸਫ਼ਰ ਨੂੰ ਮਹਿਜ਼ ਦੋ ਘੰਟੇ ਵਿੱਚ ਪੂਰਾ ਕਰੇਗੀ।



ਸੂਤਰਾਂ ਮੁਤਾਬਕ ਦਿੱਲੀ ਤੋਂ ਅੰਮ੍ਰਿਤਸਰ ਤੱਕ ਚੱਲਣ ਵਾਲੀ ਹਾਈ ਸਪੀਡ ਰੇਲ ਗੱਡੀ ਦੀ ਤਜਵੀਜ਼ਸ਼ੁਦਾ ਨਵੀਂ ਰੇਲਵੇ ਲਾਈਨ ਲਈ ਸਰਵੇ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ। ਇਹ ਰੇਲ ਚੰਡੀਗੜ੍ਹ ਸਣੇ 15 ਸਟੇਸ਼ਨਾਂ ’ਤੇ ਰੁਕੇਗੀ। ਇਸ ਗੱਡੀ ਦੀ ਵੱਧ ਤੋਂ ਵੱਧ ਸਪੀਡ 350 ਕਿਲੋਮੀਟਰ ਪ੍ਰਤੀ ਘੰਟਾ, ਅਪਰੇਸ਼ਨਲ ਸਪੀਡ 320 ਕਿਲੋਮੀਟਰ ਪ੍ਰਤੀ ਘੰਟਾ ਤੇ ਐਵਰੇਜ ਸਪੀਡ 250 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ। 


ਹਾਸਲ ਜਾਣਕਾਰੀ ਮੁਤਾਬਕ ਰੇਲ ਗੱਡੀ ਵਿੱਚ 750 ਯਾਤਰੀ ਸਫ਼ਰ ਕਰ ਸਕਣਗੇ। ਇਸ ਗੱਡੀ ਲਈ ਕੱਢੀ ਜਾਣ ਵਾਲੀ ਰੇਲਵੇ ਲਾਈਨ ਧਰਤੀ ਤੋਂ 18 ਫੁੱਟ ਉੱਚੀ ਹੋਵੇਗੀ ਤੇ ਇਸ ਦੀ ਚੌੜਾਈ 60 ਤੋਂ 65 ਫੁੱਟ ਹੋਵੇਗੀ। ਇਸ ਰੇਲਵੇ ਲਾਈਨ ਵਿੱਚ ਦਿੱਲੀ ਤੋਂ ਲੈ ਕੇ ਅੰਮ੍ਰਿਤਸਰ ਤੱਕ ਆਉਣ ਵਾਲੇ 343 ਪਿੰਡਾਂ ਦੀ ਜ਼ਮੀਨ ਐਕੁਆਇਰ ਕੀਤੀ ਜਾਵੇਗੀ, ਜਿਨ੍ਹਾਂ ਵਿੱਚ ਦਿੱਲੀ ਦੇ 22, ਹਰਿਆਣਾ ਦੇ 135 ਤੇ ਪੰਜਾਬ ਦੇ 186 ਪਿੰਡ ਸ਼ਾਮਲ ਹੋਣਗੇ। 


ਹੋਰ ਪੜ੍ਹੋ : ਟਰੂਡੋ ਦੇ ਬਿਆਨ ’ਤੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ,ਬੋਲੇ-'ਭਾਰਤ ਸਰਕਾਰ ਨੂੰ ਕੈਨੇਡਾ ਦੇ ਇਲਜ਼ਾਮਾਂ ’ਤੇ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ'



ਪੰਜਾਬ ਦੇ ਮੁਹਾਲੀ ਜ਼ਿਲ੍ਹੇ ਦੇ 39, ਜਲੰਧਰ ਦੇ 49, ਲੁਧਿਆਣਾ ਦੇ 37, ਅੰਮ੍ਰਿਤਸਰ ਦੇ 22, ਫ਼ਤਹਿਗੜ੍ਹ ਸਾਹਿਬ ਦੇ 25, ਕਪੂਰਥਲਾ ਦੇ 12 ਤੇ ਤਰਨ ਤਾਰਨ ਤੇ ਰੂਪਨਗਰ ਜ਼ਿਲ੍ਹਿਆਂ ਦਾ ਇੱਕ-ਇੱਕ ਪਿੰਡ ਇਸ ਪ੍ਰਾਜੈਕਟ ਵਿੱਚ ਸ਼ਾਮਲ ਕੀਤਾ ਗਿਆ ਹੈ। ਆਈਆਈਐਮਆਰ ਏਜੰਸੀ ਵੱਲੋਂ ਨਵੀਂ ਰੇਲਵੇ ਲਾਈਨ ਵਿੱਚ ਆਉਂਦੇ ਪਿੰਡਾਂ ਦੇ ਕਿਸਾਨਾਂ ਨਾਲ ਮੀਟਿੰਗਾਂ ਦਾ ਦੌਰ ਜਾਰੀ ਹੈ। ਇਸ ਰੇਲਵੇ ਲਾਈਨ ਲਈ ਜ਼ਮੀਨ ਐਕੁਆਇਰ ਕਰਨ ਦਾ ਕੰਮ ਅਗਲੇ ਦੋ ਸਾਲਾਂ ਦੌਰਾਨ ਸ਼ੁਰੂ ਹੋਣ ਦੀ ਸੰਭਾਵਨਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।