Sikh News: ਸਿੱਖਾਂ ਲਈ ਵੱਡੀ ਖ਼ਬਰ ! ਹੁਣ ਗੁਰੂਘਰਾਂ 'ਤੇ ਨਹੀਂ ਝੂਲੇਗਾ ਕੇਸਰੀ ਨਿਸ਼ਾਨ ਸਾਹਿਬ, ਜਾਣੋ ਕੀ ਹੈ ਵਜ੍ਹਾ ?
ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਪੁੱਜੀ ਸ਼ਿਕਾਇਤ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਨੇ 15 ਜੁਲਾਈ 2024 ਨੂੰ ਹੋਈ ਮੀਟਿੰਗ ‘ਚ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਰੰਗ ਦੀ ਪੁਸ਼ਾਕ ਨਿਸ਼ਾਨ ਸਾਹਿਬ ਉਤੇ ਚੜ੍ਹਾਉਣ ਦੇ ਹੁਕਮ ਜਾਰੀ ਕੀਤੇ ਸਨ।
Punjab News: ਸ੍ਰੀ ਨਿਸ਼ਾਨ ਸਾਹਿਬ ਦੇ ਪੋਸ਼ਾਕਾਂ ਦੇ ਰੰਗਾਂ ਨੂੰ ਲੈ ਕੇ ਚੱਲ ਰਹੀ ਦੁਵਿਧਾ ਨੂੰ ਪੰਜ ਸਿੰਘ ਸਹਿਬਾਨਾਂ ਦੀ ਬੈਠਕਾਂ ਤੋਂ ਬਾਅਦ ਹੱਲ ਕਰ ਲਿਆ ਗਿਆ ਹੈ। ਇਸ ਬਾਬਤ ਜਾਣਕਾਰੀ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਜਾਰੀ ਕੀਤੇ ਹੁਕਮਾਂ ਮੁਤਾਬਕ, ਨਿਸ਼ਾਨ ਸਾਹਿਬ ਦੀ ਪੁਸ਼ਾਕ ਦੇ ਰੰਗ ਨੂੰ ਬਦਲਣ ਦੇ ਹੁਕਮ ਜਾਰੀ ਕੀਤੇ ਹਨ। ਹੁਣ ਕੇਸਰੀ ਨਿਸ਼ਾਨ ਹਟਾ ਕੇ ਬਸੰਤੀ ਰੰਗ ਦੀ ਪੁਸ਼ਾਕ ਦਾ ਨਿਸ਼ਾਨ ਸਾਹਿਬ ਝੁਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ
ਜ਼ਿਕਰ ਕਰ ਦਈਏ ਕਿ SGPC ਨੇ ਨਿਸ਼ਾਨ ਸਾਹਿਬ ਦੇ ਪੁਸ਼ਾਕ ਦੇ ਰੰਗ ਨੂੰ ਬਦਲਣ ਦਾ ਹੁਕਮ ਜਾਰੀ ਕੀਤਾ ਹੈ। ਕੇਸਰੀ ਨਿਸ਼ਾਨ ਸਾਹਿਬ ਹਟਾ ਕੇ ਬਸੰਤੀ ਰੰਗ ਦਾ ਨਿਸ਼ਾਨ ਸਾਹਿਬ ਝੁਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ SGPC ਦੀ ਧਰਮ ਪ੍ਰਚਾਰ ਕਮੇਟੀ ਨੇ ਜਾਰੀ ਕੀਤਾ ਹੈ। SGPC ਨੇ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਜਾਂ ਸੁਰਮਈ ਹੀ ਹੋਵੇ।
ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਕਿਹਾ ਕਿ ਸਿੱਖ ਰਹਿਤ ਮਰਿਆਦਾ ਦੇ ਪੰਨਾ ਨੰਬਰ 15 ਤੇ ਸੀਰੀਅਲ ਨੰਬਰ 'ਡੱਡਾ' ਦੇ ਮੁਤਾਬਕ, ਸ੍ਰੀ ਨਿਸ਼ਾਨ ਸਾਹਿਬ ਦੇ ਰੰਗ ਬਸੰਤੀ ਤੇ ਸੁਰਮਖੀ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਿੰਘ ਸਾਹਿਬ (ਜਥੇਦਾਰ ) ਦੇ ਆਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ।
ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਪੁੱਜੀ ਸ਼ਿਕਾਇਤ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਨੇ 15 ਜੁਲਾਈ 2024 ਨੂੰ ਹੋਈ ਮੀਟਿੰਗ ‘ਚ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਰੰਗ ਦੀ ਪੁਸ਼ਾਕ ਨਿਸ਼ਾਨ ਸਾਹਿਬ ਉਤੇ ਚੜ੍ਹਾਉਣ ਦੇ ਹੁਕਮ ਜਾਰੀ ਕੀਤੇ ਸਨ। ਜਿਸ ਤੋਂ ਬਾਅਦ ਹੁਣ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ ਨੇ ਆਪਣੇ ਸਮੂਹ ਪ੍ਰਚਾਰਕ, ਢਾਡੀ ਤੇ ਕਵੀਸ਼ਰ ਸਾਹਿਬਾਨਾਂ ਨੂੰ ਸਰਕੂਲਰ ਜਾਰੀ ਕਰਕੇ ਸੰਗਤਾਂ ਤੇ ਪ੍ਰਬੰਧਕਾਂ ਨੂੰ ਇਸ ਸਬੰਧੀ ਜਾਣੂ ਕਰਵਾਉਣ ਦੀ ਹਦਾਇਤ ਜਾਰੀ ਕੀਤੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।