ਗਗਨਦੀਪ ਸ਼ਰਮਾ ਦੀ ਰਿਪੋਰਟ
Amritsar News: ਅੰਮ੍ਰਿਤਸਰ ਦਿਹਾਤੀ ਪੁਲਿਸ ਗੈਂਗਸਟਰ ਲੌਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਰਹੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਘਰਿੰਡਾ ਥਾਣੇ 'ਚ ਦਰਜ ਮਾਮਲੇ 'ਚ ਲੌਰੈਂਸ ਬਿਸ਼ਨੋਈ ਨਾਮਜ਼ਦ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਸੀਆਈਏ ਸਟਾਫ ਵੱਲੋਂ 2021 'ਚ ਗੈਂਗਸਟਰ ਨਿਤਿਨ ਨਾਹਰ, ਬਿਕਰਮ ਸਿੰਘ ਸਮੇਤ ਤਿੰਨ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। 


ਅੰਮ੍ਰਿਤਸਰ ਦਿਹਾਤੀ ਪੁਲਿਸ ਗੈਂਗਸਟਰ ਲੌਰੈਂਸ ਬਿਸ਼ਨੋਈ ਨੂੰ ਜਲੰਧਰ ਤੋਂ ਅੰਮ੍ਰਿਤਸਰ ਲਿਆ ਰਹੀ ਹੈ। ਉਸ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਨਿਤਿਨ ਨਾਹਰ ਤੇ ਉਸ ਦੇ ਸਾਥੀਆਂ ਨੇ ਲੌਰੈਂਸ ਬਿਸ਼ਨੋਈ ਦੇ ਕਹਿਣ 'ਤੇ ਮੋਹਾਲੀ ਦੇ ਇੱਕ ਸ਼ਰਾਬ ਵਪਾਰੀ ਦੇ ਘਰ ਬਾਹਰ 2021 'ਚ ਫਾਇਰਿੰਗ ਕੀਤੀ ਸੀ 


ਫਾਇਰਿੰਗ ਕਰਨ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਅਧੀਨ ਪੈਂਦੇ ਸਰਹੱਦੀ ਖੇਤਰ 'ਚ ਪਨਾਹ ਲਈ ਸੀ ਤੇ ਲੌਰੈਂਸ ਗੈਂਗ ਕਿਸੇ ਵੱਡੀ ਸਾਜਿਸ਼ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਿਹਾ ਸੀ। ਲੌਰੈਂਸ ਬਿਸ਼ਨੋਈ ਦਾ ਨਾਮ ਕਈ ਹਥਿਆਰਾਂ ਸਮੇਤ ਤਿੰਨ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਨ ਉਪਰੰਤ ਪੁੱਛਗਿੱਛ 'ਚ ਆਇਆ ਸੀ। 


ਇਸ ਮਗਰੋਂ ਲੌਰੈਂਸ ਬਿਸ਼ਨੋਈ ਨੂੰ ਘਰਿੰਡਾ ਥਾਣੇ 'ਚ ਕੇਸ ਵਿੱਚ ਨਾਮਜਦ ਕੀਤਾ ਗਿਆ ਸੀ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਮੁੱਖ ਸਾਜਿਸ਼ਕਰਤਾ ਵਜੋਂ ਨਾਮਜ਼ਦ ਹੋਣ ਉਪਰੰਤ ਲੌਰੈਂਸ ਬਿਸ਼ਨੋਈ ਨੂੰ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਦੀ ਪੁਲਿਸ ਵੱਲੋਂ ਰਿਮਾਂਡ 'ਤੇ ਲਿਆ ਜਾ ਰਿਹਾ ਹੈ।


ਲੌਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਜਿਲੇ 'ਚ ਦੂਜੀ ਵਾਰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਰਾਣਾ ਕੰਦੋਵਾਲੀਆ ਕਤਲ ਮਾਮਲੇ 'ਚ ਲੌਰੈਂਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਗਿਆ ਸੀ।


ਇਹ ਵੀ ਪੜ੍ਹੋ:Sidhu Moosewala Murder case: 41 ਸਕਿੰਟ ਦੀ ਵੀਡੀਓ ਨੇ ਕੀਤਾ ਸਿੱਧੂ ਮੂਸੇਵਾਲਾ ਕਤਲ ਕੇਸ ਬਾਰੇ ਵੱਡਾ ਖੁਲਾਸਾ, ਪੁਲਿਸ ਵੀ ਹੋਈ ਸ਼ਰਮਸਾਰ!


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।