Amritsar News: ਗੁਰਦੁਆਰਿਆਂ 'ਚ ਨਹੀਂ ਚੜ੍ਹਾਏ ਜਾ ਸਕਣਗੇ ਖਿਡੌਣੇ ਜਹਾਜ਼, ਵਿਦੇਸ਼ ਜਾਣ ਦੀ ਸੁੱਖਣਾ ਕਰਕੇ ਵਧਿਆ ਰੁਝਾਨ
Amritsar News: ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਗੁਰਦੁਆਰਿਆਂ ਵਿੱਚ ਹਵਾਈ ਜਹਾਜ਼ ਵਰਗੇ ਖਿਡੌਣੇ ਭੇਟ ਕਰਨ ਦੇ ਰੁਝਾਨ ਨੂੰ ਰੋਕਣ ਲਈ ਹੁਣ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ ਕੀਤਾ ਜਾਵੇਗਾ।
Amritsar News: ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਗੁਰਦੁਆਰਿਆਂ ਵਿੱਚ ਹਵਾਈ ਜਹਾਜ਼ ਵਰਗੇ ਖਿਡੌਣੇ ਭੇਟ ਕਰਨ ਦੇ ਰੁਝਾਨ ਨੂੰ ਰੋਕਣ ਲਈ ਹੁਣ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ ਕੀਤਾ ਜਾਵੇਗਾ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਕੱਤਰੇਤ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਇੱਕ ਪੱਤਰ ਵੀ ਭੇਜਿਆ ਜਾ ਰਿਹਾ ਹੈ।
ਹਾਸਲ ਜਾਣਕਾਰੀ ਮੁਤਾਬਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਨੀਵਾਰ ਨੂੰ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਰਘਵੀਰ ਸਿੰਘ ਨਾਲ ਮੁਲਾਕਾਤ ਕੀਤੀ ਜਿਸ ਦੌਰਾਨ ਕਈ ਪੰਥਕ ਮਾਮਲਿਆਂ ’ਤੇ ਵਿਚਾਰ ਚਰਚਾ ਹੋਈ।
ਇਹ ਵੀ ਪੜ੍ਹੋ: Punjab news: ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਅਧਿਆਪਕਾਂ ਲਈ ਵੱਡਾ ਐਲਾਨ, 18 ਅਗਸਤ ਤੱਕ ਪੋਰਟਲ ਖੋਲ੍ਹਣ ਦੇ ਆਦੇਸ਼
ਦੱਸਣਯੋਗ ਹੈ ਕਿ ਬੀਤੇ ਦਿਨ ਇੱਕ ਤਸਵੀਰ ਸੋਸ਼ਲ ਮੀਡੀਆ ਰਾਹੀਂ ਸਾਹਮਣੇ ਆਈ ਸੀ, ਜਿਸ ਵਿੱਚ ਇੱਕ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਖਿਡੌਣੇ ਦੇ ਰੂਪ ਵਿੱਚ ਹਵਾਈ ਜਹਾਜ਼ ਭੇਟ ਕਰ ਰਿਹਾ ਸੀ ਜਿਸ ਨੂੰ ਉੱਥੇ ਬੈਠਾ ਕਰਮਚਾਰੀ ਦੇਖ ਰਿਹਾ ਸੀ। ਇਹ ਤਸਵੀਰ ਸਾਹਮਣੇ ਆਉਣ ਤੋਂ ਬਾਅਦ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਵੱਲੋਂ ਕਰਮਚਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਸੀ ਕਿ ਅਜਿਹੇ ਰੁਝਾਨ ਨੂੰ ਰੋਕਿਆ ਜਾਵੇ।
ਦੱਸ ਦਈਏ ਕਿ ਇਸ ਵੇਲੇ ਲੋਕਾਂ ਵਿੱਚ ਵਿਦੇਸ਼ ਜਾਣ ਦਾ ਰੁਝਾਨ ਵੱਧ ਰਿਹਾ ਹੈ। ਵਿਦੇਸ਼ ਜਾਣ ਦੇ ਚਾਹਵਾਨਾਂ ਵੱਲੋਂ ਇਸ ਸਬੰਧ ਵਿੱਚ ਗੁਰੂਧਾਮਾਂ ਤੇ ਹੋਰ ਧਾਰਮਿਕ ਥਾਵਾਂ ’ਤੇ ਮੰਨਤ ਮੰਗਦੇ ਹੋਏ ਹਵਾਈ ਜਹਾਜ਼ ਖਿਡੌਣੇ ਭੇਟ ਕੀਤੇ ਜਾ ਰਹੇ ਹਨ। ਜਲੰਧਰ ਨੇੜੇ ਇੱਕ ਗੁਰਦੁਆਰੇ ਵਿੱਚ ਤਾਂ ਅਜਿਹਾ ਰੁਝਾਨ ਤੇਜ਼ੀ ਨਾਲ ਵਧ ਰਿਹਾ ਹੈ।
ਇਹ ਵੀ ਪੜ੍ਹੋ: Jalandhar News: 'ਔਰਤਾਂ ਲਈ ਸ਼ਰਾਬ ਦੇ ਠੇਕੇ' ਨੇ ਮਚਾਇਆ ਕੋਹਰਾਮ, ਰੌਲਾ ਪੈਣ ਮਗਰੋਂ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।