Punjab News: ਵਾਰਿਸ ਪੰਜਾਬ ਦਾ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੇ ਸੱਦੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਭਾਰੀ ਇਕੱਠ ਹੋਇਆ। ਜਿਸ ਮੌਕੇ ਅੰਮ੍ਰਿਤ ਸੰਚਾਰ ਕੀਤਾ ਗਿਆ। ਇਸ ਮੌਕੇ ਇੱਕ 1000 ਤੋਂ ਜ਼ਿਆਦਾ ਲੋਕਾਂ ਨੇ ਅੰਮ੍ਰਿਤ ਛਕਿਆ. ਜਿਸ ਵਿੱਚ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਸਮਰਥਕ ਵੱਡੀ ਗਿਣਤੀ ਵਿੱਚ ਮੌਜੂਦ ਸਨ।
ਇਸ ਮੌਕੇ ਅੰਮ੍ਰਿਤਪਾਲ ਨੇ ਮੁੜ ਤੋਂ ਕਿਹਾ ਕਿ ਪੰਜਾਬ ਗ਼ੁਲਾਮੀ ਦੇ ਦੌਰ ਵਿੱਚੋਂ ਲੰਘ ਰਿਹਾ ਹੈ ਤੇ ਇਸੇ ਗ਼ੁਲਾਮੀ ਨੂੰ ਖ਼ਤਮ ਕਰਨ ਲਈ ਨੌਜਵਾਨਾਂ ਨੂੰ ਨਿਰਭੈਅ ਬਣਾਉਣ ਲਈ ਅੰਮ੍ਰਿਤ ਸੰਚਾਰ ਦੀ ਮੁਹਿੰਮ ਚਲਾਈ ਗਈ ਹੈ।
ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਹਰ ਮਹੀਨੇ ਅੰਮ੍ਰਿਤ ਸੰਚਾਰ ਲਈ ਸੱਦਾ ਦਿੱਤਾ ਜਾਂਦਾ ਹੈ ਤੇ ਇਸੇ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਅੰਮ੍ਰਿਤ ਸੰਚਾਰ ਲਈ ਸੱਦਾ ਦਿੱਤਾ ਗਿਆ ਸੀ ਜਿਸ ਵਿੱਚ ਸਿੱਖ ਨੌਜਵਾਨ, ਬੀਬੀਆਂ ਤੇ ਬੱਚਿਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ।
ਇਸ ਮੌਕੇ ਹਰਿਆਣਾ ਵਿੱਚ ਬਣੀ ਵੱਖਰੀ ਗੁਰਦੁਆਰਾ ਕਮੇਟੀ ਬਾਰੇ ਕਿਹਾ ਕਿ ਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਮਾਮਲੇ ਵਿੱਚ ਕੋਈ ਸੰਘਰਸ਼ ਵਿੱਢਦੀ ਹੈ ਤਾਂ ਉਹ ਪੂਰਾ ਸਹਿਯੋਗ ਦੇਣਗੇ। ਇਸ ਦੇ ਨਾਲ ਟਕੋਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਕਾਲੇ ਚੋਲੇ ਪਾ ਕੇ ਵਿਖਾਵਾ ਕਰਨ ਵਾਲੇ ਰੋਸ ਵਿੱਚ ਸ਼ਾਮਲ ਨਹੀਂ ਹੋਣਗੇ। ਅੰਮ੍ਰਿਤਪਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਦਾ ਨੁਮਾਇੰਦਾ ਜਮਾਤ ਹੈ ਉਹ ਕਿਸੇ ਸਰਕਾਰ ਜਾਂ ਕਾਨੂੰਨ ਦੇ ਅਧੀਨ ਨਹੀਂ ਹੋਣੀ ਚਾਹੀਦੀ।
ਅੰਮ੍ਰਿਤਪਾਲ ਨੇ ਆਪਣੇ ਤੇ ਲੱਗ ਰਹੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ ਤੇ ਕਿਹਾ ਕਿ ਉਨ੍ਹਾਂ ਤੇ ਬੇਲੋੜੇ ਦੋਸ਼ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨਾਂ ਨੂੰ ਅੰਮ੍ਰਿਤਧਾਰੀ ਬਣਾ ਕੇ ਗੁਰੂ ਦੇ ਲੜ ਲਾਉਣਾ ਕੋਈ ਜੁਰਮ ਨਹੀਂ ਹੈ। ਸਗੋਂ ਇਸ ਨਾਲ ਨੌਜਵਾਨ ਅੰਮ੍ਰਿਤਧਾਰੀ ਹੋ ਕੇ ਨਸ਼ਾਮੁਕਤ ਹੋਣਗੇ ਜੋ ਕਿ ਬਹੁਤ ਵਧੀਆਂ ਗੱਲ ਹੈ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।