Birth Anniversary of Sri Guru Gobind Singh Ji: ਸਾਹਿਬ-ਏ-ਕਮਾਲ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 356ਵਾਂ ਪ੍ਰਕਾਸ਼ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ।

  


ਦਸ਼ਮ ਪਿਤਾ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਦੀਵਾਨ ਤੇ ਕਵੀ ਦਰਬਾਰ ਕਰਵਾਇਆ ਗਿਆ। ਸਵੇਰੇ 9 ਵਜੇ ਤੋਂ 12 ਵਜੇ ਤਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅੱਟਲ ਰਾਏ ਸਾਹਿਬ ਵਿਖੇ ਸੁੰਦਰ ਜਲੌਅ ਸੰਗਤਾਂ ਦੇ ਦਰਸ਼ਨਾਂ ਲਈ ਸਜਾਏ ਗਏ।


ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਦੇ ਬਾਵਜੂਦ ਸੰਗਤਾਂ ਵੱਡੀ ਗਿਣਤੀ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਈਆਂ। ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਤੇ ਘੰਟਿਆਂਬੱਧੀ ਕਤਾਰਾਂ ਚ ਖੜ੍ਹੇ ਹੋ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।


ਸ਼ਰਧਾਲੂਆਂ ਨੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਦਾ ਸੁਭਾਗ ਪ੍ਰਾਪਤ ਹੋਣ ਤੇ ਅਤਿਅੰਤ ਖੁਸ਼ੀ ਦਾ ਪ੍ਰਗਟਾਵਾ ਕੀਤਾ। ਸ਼ਾਮ ਵੇਲੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਤਿ ਸੁੰਦਰ ਦੀਪਮਾਲਾ ਤੇ ਆਤਿਸ਼ਬਾਜ਼ੀ ਕੀਤੀ ਜਾਵੇਗੀ ਜਿਸ ਦਾ ਅਲੌਕਿਕ ਨਜ਼ਾਰਾ ਦੇਖਣ ਲਈ ਸੰਗਤਾਂ ਵੱਡੀ ਗਿਣਤੀ ਚ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚਣਗੀਆਂ।


ਇਹ ਵੀ ਪੜ੍ਹੋ: Funny Video: ਡਾਂਸ ਕਰਦੇ ਹੋਏ ਛੱਤ ਦੀ ਸੀਲਿੰਗ ‘ਤੇ ਲਟਕ ਗਈ ਕੁੜੀ, ਫਿਰ ਕੀ ਹੋਇਆ, ਵੀਡੀਓ ਦੇਖ ਕੇ ਤੁਹਾਡੀਆਂ ਅੱਖਾਂ ਫਟ ਜਾਣਗੀਆਂ


ਪੀਐੱਮ ਮੋਦੀ ਵੱਲੋਂ ਸ਼ਰਧਾ ਦੇ ਫੁੱਲ ਭੇਟ


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਰੂ ਗੋਬਿੰਦ ਸਿੰਘ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਦਾ ਬੇਮਿਸਾਲ ਸਾਹਸ ਆਉਣ ਵਾਲੇ ਸਾਲਾਂ ਵਿੱਚ ਲੋਕਾਂ ਨੂੰ ਪ੍ਰੇਰਿਤ ਕਰਦਾ ਰਹੇਗਾ। ਗੁਰੂ ਦੀ ਪ੍ਰਸ਼ੰਸਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਪੁਰਾਣੇ ਭਾਸ਼ਨਾਂ ਵਿੱਚੋਂ ਇੱਕ ਦਾ ਵੀਡੀਓ ਸਾਂਝਾ ਕੀਤਾ।


ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, ‘ਮੈਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਉਨ੍ਹਾਂ ਨੂੰ ਨਮਨ ਕਰਦਾ ਹਾਂ ਤੇ ਮਾਨਵਤਾ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦਾ ਹਾਂ। ਉਨ੍ਹਾਂ ਦਾ ਬੇਮਿਸਾਲ ਸਾਹਸ ਆਉਣ ਵਾਲੇ ਸਾਲਾਂ ਵਿੱਚ ਲੋਕਾਂ ਨੂੰ ਪ੍ਰੇਰਿਤ ਕਰਦਾ ਰਹੇਗਾ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ 'ਤੇ ਨਮਨ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਮਨੁੱਖੀ ਸੱਭਿਅਤਾ ਲਈ ਅਨਮੋਲ ਮਾਰਗ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।