Amritsar News: ਨਵੇਂ ਸਾਲ ਦੀ ਆਮਦ ਮੌਕੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਠਾਠਾਂ ਮਾਰਦਾ ਇਕੱਠ
Amritsar News: ਦੇਰ ਰਾਤ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਪਹੁੰਚ ਰਹੀਆਂ ਹਨ। ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਕੜਾਕੇ ਦੀ ਠੰਢ ਦੇ ਬਾਵਜੂਦ ਸ਼ਰਧਾਲੂ ਕਈ-ਕਈ ਘੰਟੇ ਕਤਾਰਾਂ ਵਿੱਚ ਖੜ੍ਹੇ ਹੋਏ ਹਨ।
Amritsar News: ਅੱਜ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਠਾਠਾਂ ਮਾਰਦਾ ਇਕੱਠ ਵੇਖਿਆ ਗਿਆ। ਦੇਰ ਰਾਤ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਪਹੁੰਚ ਰਹੀਆਂ ਹਨ। ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਕੜਾਕੇ ਦੀ ਠੰਢ ਦੇ ਬਾਵਜੂਦ ਸ਼ਰਧਾਲੂ ਕਈ-ਕਈ ਘੰਟੇ ਕਤਾਰਾਂ ਵਿੱਚ ਖੜ੍ਹੇ ਹੋਏ ਹਨ।
ਇਸ ਤੋਂ ਇਲਾਵਾ ਪੰਜਾਬ ਅੰਦਰ ਵੱਡੀ ਗਿਣਤੀ ਲੋਕਾਂ ਨੇ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਗੁਰਦੁਆਰਿਆਂ ਤੇ ਮੰਦਰਾਂ ਅੰਦਰ ਮੱਥਾ ਟੇਕਿਆ। ਇਸ ਤੋਂ ਇਲਾਵਾ ਲੋਕਾਂ ਵੱਲੋਂ ਸੋਸ਼ਲ ਮੀਡੀਆ ਉਪਰ ਇੱਕ-ਦੂਜੇ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਅੱਜ ਸੰਘਣੀ ਧੁੰਦ ਪਈ ਹੈ, ਇਸ ਦੇ ਬਾਵਜੂਦ ਲੋਕਾਂ ਨੇ ਨਵੇਂ ਸਾਲ ਨੂੰ ਗਰਮਜੋਸ਼ੀ ਨਾਲ ਜੀ ਆਇਆਂ ਕਿਹਾ।
ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਟਵੀਟ ਕਰਕੇ ਕਿਹਾ ਕਿ....
ਆਪ ਸਭ ਨੂੰ ਨਵੇਂ ਸਾਲ ਦੀਆਂ ਲੱਖ-ਲੱਖ ਵਧਾਈਆਂ। ਆਓ ਰਲ ਮਿਲ ਕੇ ਪੰਜਾਬ ਤੇ ਸਮੁੱਚੇ ਦੇਸ਼ ਵਿੱਚ ਅਮਨ-ਸ਼ਾਂਤੀ, ਸਦਭਾਵਨਾ, ਤਰੱਕੀ ਤੇ ਖੁਸ਼ਹਾਲੀ ਬਰਕਰਾਰ ਰੱਖਣ ਲਈ ਕਾਰਜਸ਼ੀਲ ਰਹਿਣ ਦਾ ਯਤਨ ਕਰੀਏ। ਵਾਹਿਗੁਰੂ ਜੀ ਆਪ ਸਭ ਨੂੰ ਚੜ੍ਹਦੀ ਕਲਾ 'ਚ ਰੱਖਣ, ਤੁਹਾਡੀਆਂ ਝੋਲੀਆਂ ਖੁਸ਼ੀਆਂ ਤੇ ਬਰਕਤਾਂ ਨਾਲ ਭਰਨ। #HappyNewYear2024
ਆਪ ਸਭ ਨੂੰ ਨਵੇਂ ਸਾਲ ਦੀਆਂ ਲੱਖ-ਲੱਖ ਵਧਾਈਆਂ । ਆਓ ਰਲ ਮਿਲ ਕੇ ਪੰਜਾਬ ਤੇ ਸਮੁੱਚੇ ਦੇਸ਼ ਵਿੱਚ ਅਮਨ-ਸ਼ਾਂਤੀ, ਸਦਭਾਵਨਾ, ਤਰੱਕੀ ਅਤੇ ਖੁਸ਼ਹਾਲੀ ਬਰਕਰਾਰ ਰੱਖਣ ਲਈ ਕਾਰਜਸ਼ੀਲ ਰਹਿਣ ਦਾ ਯਤਨ ਕਰੀਏ।
— Sukhbir Singh Badal (@officeofssbadal) January 1, 2024
ਵਾਹਿਗੁਰੂ ਜੀ ਆਪ ਸਭ ਨੂੰ ਚੜ੍ਹਦੀ ਕਲਾ 'ਚ ਰੱਖਣ, ਤੁਹਾਡੀਆਂ ਝੋਲੀਆਂ ਖੁਸ਼ੀਆਂ ਤੇ ਬਰਕਤਾਂ ਨਾਲ ਭਰਨ। #HappyNewYear2024 pic.twitter.com/7ax0u2xp9m
ਨਵੇਂ ਸਾਲ ਦੀ ਸੰਘਣੀ ਧੁੰਦ ਤੇ ਕੜਾਕੇ ਦੀ ਠੰਢ ਨਾਲ ਸ਼ੁਰੂਆਤ
ਪੰਜਾਬ ਵਿੱਚ ਨਵੇਂ ਸਾਲ ਦੀ ਸ਼ੁਰੂਆਤ ਸੰਘਣੀ ਧੁੰਦ ਤੇ ਕੜਾਕੇ ਦੀ ਠੰਢ ਨਾਲ ਹੋਈ ਹੈ। ਸੂਬੇ 'ਚ 100 ਦੇ ਕਰੀਬ ਥਾਵਾਂ 'ਤੇ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਕਹਿਰ ਹੈ। ਪੰਜਾਬ ਦੇ ਕਈ ਹਿੱਸੇ ਧੁੰਦ ਦੀ ਚਿੱਟੀ ਚਾਦਰ ਵਿੱਚ ਲਪੇਟੇ ਹੋਏ ਹਨ। ਮੌਸਮ ਵਿਭਾਗ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ। ਨਵੇਂ ਸਾਲ ਮੌਕੇ ਜ਼ਰੂਰੀ ਕੰਮ ਹੋਣ 'ਤੇ ਹੀ ਘਰਾਂ ਤੋਂ ਬਾਹਰ ਨਿਕਲਣ ਦੀ ਹਦਾਇਤ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਤੇ ਪੰਜਾਬ ਵਿੱਚ ਅੱਜ ਤੋਂ ਅਗਲੇ ਪੰਜ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਠੰਢ ਵਧੇਗੀ।
ਇਹ ਵੀ ਪੜ੍ਹੋ : Punjab: ਅੱਜ ਤੋਂ ਸਵੇਰੇ 10 ਵਜੇ ਖੁੱਲ੍ਹਣਗੇ ਸਕੂਲ, ਲੋਹੜੀ ਤੱਕ ਲਾਗੂ ਰਹੇਗਾ ਹੁਕਮ, ਰਹੇਗਾ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਜਾਣਕਾਰੀ
ਇਹ ਵੀ ਪੜ੍ਹੋ : LPG Cylinder: ਤੇਲ ਕੰਪਨੀਆਂ ਨੇ ਦਿੱਤਾ ਨਵੇਂ ਸਾਲ ਦਾ ਤੋਹਫ਼ਾ, ਪਹਿਲੇ ਦਿਨ ਤੋਂ ਇੰਨੀਆਂ ਘਟੀਆਂ LPG ਸਿਲੰਡਰ ਦੀਆਂ ਕੀਮਤਾਂ