Amritsar News: ਅੱਜ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਠਾਠਾਂ ਮਾਰਦਾ ਇਕੱਠ ਵੇਖਿਆ ਗਿਆ। ਦੇਰ ਰਾਤ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਪਹੁੰਚ ਰਹੀਆਂ ਹਨ। ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਕੜਾਕੇ ਦੀ ਠੰਢ ਦੇ ਬਾਵਜੂਦ ਸ਼ਰਧਾਲੂ ਕਈ-ਕਈ ਘੰਟੇ ਕਤਾਰਾਂ ਵਿੱਚ ਖੜ੍ਹੇ ਹੋਏ ਹਨ। 


ਇਸ ਤੋਂ ਇਲਾਵਾ ਪੰਜਾਬ ਅੰਦਰ ਵੱਡੀ ਗਿਣਤੀ ਲੋਕਾਂ ਨੇ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਗੁਰਦੁਆਰਿਆਂ ਤੇ ਮੰਦਰਾਂ ਅੰਦਰ ਮੱਥਾ ਟੇਕਿਆ। ਇਸ ਤੋਂ ਇਲਾਵਾ ਲੋਕਾਂ ਵੱਲੋਂ ਸੋਸ਼ਲ ਮੀਡੀਆ ਉਪਰ ਇੱਕ-ਦੂਜੇ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਅੱਜ ਸੰਘਣੀ ਧੁੰਦ ਪਈ ਹੈ, ਇਸ ਦੇ ਬਾਵਜੂਦ ਲੋਕਾਂ ਨੇ ਨਵੇਂ ਸਾਲ ਨੂੰ ਗਰਮਜੋਸ਼ੀ ਨਾਲ ਜੀ ਆਇਆਂ ਕਿਹਾ। 


ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਟਵੀਟ ਕਰਕੇ ਕਿਹਾ ਕਿ....
ਆਪ ਸਭ ਨੂੰ ਨਵੇਂ ਸਾਲ ਦੀਆਂ ਲੱਖ-ਲੱਖ ਵਧਾਈਆਂ। ਆਓ ਰਲ ਮਿਲ ਕੇ ਪੰਜਾਬ ਤੇ ਸਮੁੱਚੇ ਦੇਸ਼ ਵਿੱਚ ਅਮਨ-ਸ਼ਾਂਤੀ, ਸਦਭਾਵਨਾ, ਤਰੱਕੀ ਤੇ ਖੁਸ਼ਹਾਲੀ ਬਰਕਰਾਰ ਰੱਖਣ ਲਈ ਕਾਰਜਸ਼ੀਲ ਰਹਿਣ ਦਾ ਯਤਨ ਕਰੀਏ। ਵਾਹਿਗੁਰੂ ਜੀ ਆਪ ਸਭ ਨੂੰ ਚੜ੍ਹਦੀ ਕਲਾ 'ਚ ਰੱਖਣ, ਤੁਹਾਡੀਆਂ ਝੋਲੀਆਂ ਖੁਸ਼ੀਆਂ ਤੇ ਬਰਕਤਾਂ ਨਾਲ ਭਰਨ। #HappyNewYear2024





ਨਵੇਂ ਸਾਲ ਦੀ ਸੰਘਣੀ ਧੁੰਦ ਤੇ ਕੜਾਕੇ ਦੀ ਠੰਢ ਨਾਲ ਸ਼ੁਰੂਆਤ 


ਪੰਜਾਬ ਵਿੱਚ ਨਵੇਂ ਸਾਲ ਦੀ ਸ਼ੁਰੂਆਤ ਸੰਘਣੀ ਧੁੰਦ ਤੇ ਕੜਾਕੇ ਦੀ ਠੰਢ ਨਾਲ ਹੋਈ ਹੈ। ਸੂਬੇ 'ਚ 100 ਦੇ ਕਰੀਬ ਥਾਵਾਂ 'ਤੇ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਕਹਿਰ ਹੈ। ਪੰਜਾਬ ਦੇ ਕਈ ਹਿੱਸੇ ਧੁੰਦ ਦੀ ਚਿੱਟੀ ਚਾਦਰ ਵਿੱਚ ਲਪੇਟੇ ਹੋਏ ਹਨ। ਮੌਸਮ ਵਿਭਾਗ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ। ਨਵੇਂ ਸਾਲ ਮੌਕੇ ਜ਼ਰੂਰੀ ਕੰਮ ਹੋਣ 'ਤੇ ਹੀ ਘਰਾਂ ਤੋਂ ਬਾਹਰ ਨਿਕਲਣ ਦੀ ਹਦਾਇਤ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਤੇ ਪੰਜਾਬ ਵਿੱਚ ਅੱਜ ਤੋਂ ਅਗਲੇ ਪੰਜ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਠੰਢ ਵਧੇਗੀ।


ਇਹ ਵੀ ਪੜ੍ਹੋ : Punjab: ਅੱਜ ਤੋਂ ਸਵੇਰੇ 10 ਵਜੇ ਖੁੱਲ੍ਹਣਗੇ ਸਕੂਲ, ਲੋਹੜੀ ਤੱਕ ਲਾਗੂ ਰਹੇਗਾ ਹੁਕਮ, ਰਹੇਗਾ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਜਾਣਕਾਰੀ


ਇਹ ਵੀ ਪੜ੍ਹੋ :  LPG Cylinder: ਤੇਲ ਕੰਪਨੀਆਂ ਨੇ ਦਿੱਤਾ ਨਵੇਂ ਸਾਲ ਦਾ ਤੋਹਫ਼ਾ, ਪਹਿਲੇ ਦਿਨ ਤੋਂ ਇੰਨੀਆਂ ਘਟੀਆਂ LPG ਸਿਲੰਡਰ ਦੀਆਂ ਕੀਮਤਾਂ


ਇਹ ਵੀ ਪੜ੍ਹੋ : Punjab Breaking News LIVE: ਅੱਜ ਤੋਂ ਸਵੇਰੇ 10 ਵਜੇ ਖੁੱਲ੍ਹਣਗੇ ਸਕੂਲ, ਲੋਹੜੀ ਤੱਕ ਲਾਗੂ ਰਹੇਗਾ ਹੁਕਮ, ਨਵੇਂ ਸਾਲ 'ਤੇ ਪੰਜਾਬ ਵਿੱਚ ਸਸਤਾ ਹੋਇਆ ਪੈਟਰੋਲ-ਡੀਜ਼ਲ, SYL ਜ਼ਬਰੀ ਬਣਾਉਣ ਦਾ ਫੁਰਮਾਨ ਪੰਜਾਬ ਲਈ ਕਾਲੇ ਵਰੰਟਾਂ ਦੇ ਤੁੱਲ ਹੋਵੇਗਾ : ਪੰਥ ਸੇਵਕ ਸ਼ਖ਼ਸੀਅਤਾਂ