Amritsar News: ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਭਾਈ ਕਮਲਜੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪਾਵਨ ਹੁਕਮਨਾਮਾ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ।


ਇਹ ਵੀ ਪੜ੍ਹੋ: ਢਾਡੀਆਂ ਨੇ ਖੋਲ੍ਹਿਆ ਸ਼੍ਰੋਮਣੀ ਕਮੇਟੀ ਖਿਲਾਫ ਮੋਰਚਾ, 13 ਜੂਨ ਤੱਕ ਦਾ ਅਲਟੀਮੇਟਮ, 14 ਜੂਨ ਨੂੰ ਆਤਮਦਾਹ ਦਾ ਐਲਾਨ


ਇਸ ਮੌਕੇ ਆਪਣੇ ਸੰਬੋਧਨ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੁਆਰਾ ਸਥਾਪਤ ਇਹ ਉਹ ਤਖ਼ਤ ਹੈ, ਜਿਸ ਨੇ ਹਮੇਸ਼ਾ ਹੀ ਮਾਨਵਤਾ ਦੇ ਹੱਕਾਂ ਦੀ ਅਵਾਜ਼ ਨੂੰ ਬੁਲੰਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਅੰਦਰ ਅਜਿਹੀਆਂ ਕਈ ਘਟਨਾਵਾਂ ਮੌਜੂਦ ਹਨ, ਜਦੋਂ ਮਜਲੂਮ ਤੇ ਜ਼ਰੂਰਤਮੰਦ ਲੋਕਾਂ ਦੀ ਕਿਸੇ ਨੇ ਬਾਂਹ ਨਹੀਂ ਫੜ੍ਹੀ, ਤਾਂ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਹਾਰਾ ਦਿੱਤਾ।


ਇਹ ਵੀ ਪੜ੍ਹੋ: ਸਿੱਖ ਪੰਥ ਦੀ ਸ਼ਕਤੀ ਦਾ ਸਿਰਮੌਰ ਕੇਂਦਰ ਸ੍ਰੀ ਅਕਾਲ ਤਖ਼ਤ ਸਾਹਿਬ, ਇਮਾਰਤ ਨਹੀਂ ਬਲਕਿ ਪ੍ਰਮਾਤਮਾ ਦੀ ਸ਼ਕਤੀ ਦਾ ਪ੍ਰਤੀਕ


ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਸਥਾਪਤ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੁੜਨ ਦੀ ਅਪੀਲ ਵੀ ਕੀਤੀ। ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਰਾਗੀ ਸਿੰਘਾਂ ਵੱਲੋਂ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕੀਤਾ ਗਿਆ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ