ਪੜਚੋਲ ਕਰੋ

Amritsar News: ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਮੌਕੇ 12 ਮਾਰਚ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

12 ਮਾਰਚ ਦੀ ਸ਼ਾਮ ਨੂੰ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਵਿਰਸਾ ਸੰਭਾਲ ਇੰਟਰਨੈਸ਼ਨਲ ਗਤਕਾ ਮੁਕਾਬਲੇ ਹੋਣਗੇ। 13 ਮਾਰਚ ਨੂੰ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਗੁਰਮਤਿ ਸਮਾਗਮ ਸਜਾਇਆ ਜਾਵੇਗਾ,

ਅੰਮ੍ਰਿਤਸਰ: ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 12 ਮਾਰਚ ਨੂੰ ਵਿਸ਼ਾਲ ਨਗਰ ਕੀਰਤਨ (ਸ਼ਹੀਦੀ ਫ਼ਤਹਿ ਮਾਰਚ) ਸਜਾਇਆ ਜਾਵੇਗਾ।

ਸ਼ਹੀਦੀ ਸ਼ਤਾਬਦੀ ਦਾ ਮੁੱਖ ਸਮਾਗਮ 14 ਮਾਰਚ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਵੇਗਾ ਅਤੇ ਇਸ ਤੋਂ ਇਲਾਵਾ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਪੰਥ ਅਕਾਲੀ ਬੁੱਢਾ ਦਲ ਵਿਖੇ ਵੀ ਵੱਖ-ਵੱਖ ਸਮਾਗਮ ਰੱਖੇ ਗਏ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਗਰ ਕੀਰਤਨ ਅਤੇ ਮੁੱਖ ਸਮਾਗਮ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ ਤੇ ਕੁਲਵਿੰਦਰ ਸਿੰਘ ਰਮਦਾਸ ਨੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨਾਲ ਇਕੱਤਰਤਾ ਕਰਕੇ ਵਿਚਾਰ ਵਟਾਂਦਰਾ ਕੀਤਾ।

ਉਨ੍ਹਾਂ ਦੱਸਿਆ 12 ਮਾਰਚ ਨੂੰ ਸਵੇਰੇ 9:00 ਵਜੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਮਗਰੋਂ ਵਿਸ਼ਾਲ ਨਗਰ ਕੀਰਤਨ ਜੈਕਾਰਿਆਂ ਅਤੇ ਨਗਾਰਿਆਂ ਦੀ ਗੂੰਜ ਵਿਚ ਆਰੰਭ ਹੋਵੇਗਾ। ਇਸ ਨਗਰ ਕੀਰਤਨ ਦੌਰਾਨ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ। ਸ਼ਤਾਬਦੀ ਨੂੰ ਸਮਰਪਿਤ ਇਸ ਨਗਰ ਕੀਰਤਨ ਵਿਚ ਹਾਥੀ, ਘੋੜੇ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣਨਗੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ, ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸੰਪ੍ਰਦਾਵਾਂ ਅਤੇ ਸਭਾ-ਸੁਸਾਇਟੀਆਂ ਦੇ ਨਾਲ-ਨਾਲ ਗਤਕਾ ਪਾਰਟੀਆਂ ਵੀ ਹਾਜ਼ਰੀ ਭਰਨਗੀਆਂ।

ਪ੍ਰਤਾਪ ਸਿੰਘ ਨੇ ਦੱਸਿਆ ਕਿ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਘੰਟਾ ਘਰ, ਜ਼ਲ੍ਹਿਆਂਵਾਲਾ ਬਾਗ, ਘਿਓ ਮੰਡੀ ਚੌਂਕ, ਰਾਮ ਬਾਗ, ਹਾਥੀ ਗੇਟ, ਲਾਹੋਰੀ ਗੇਟ, ਖ਼ਜ਼ਾਨਾ ਗੇਟ, ਹਕੀਮਾਂ ਗੇਟ, ਭਗਤਾਂ ਵਾਲਾ ਗੇਟ, ਬਾਬਾ ਜੱਸਾ ਸਿੰਘ ਰਾਮਗੜ੍ਹੀਆਂ ਗੇਟ, ਚਾਟੀਵਿੰਡ ਗੇਟ, ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਸੰਪੂਰਨ ਹੋਵੇਗਾ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 12 ਮਾਰਚ ਦੀ ਸ਼ਾਮ ਨੂੰ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਵਿਰਸਾ ਸੰਭਾਲ ਇੰਟਰਨੈਸ਼ਨਲ ਗਤਕਾ ਮੁਕਾਬਲੇ ਹੋਣਗੇ। 13 ਮਾਰਚ ਨੂੰ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਗੁਰਮਤਿ ਸਮਾਗਮ ਸਜਾਇਆ ਜਾਵੇਗਾ, ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਜਥੇ ਅਤੇ ਕਥਾਵਾਚਕ ਸੰਗਤਾਂ ਨੂੰ ਗੁਰਜਸ ਨਾਲ ਜੋੜਨਗੇ।

ਸ਼੍ਰੋਮਣੀ ਕਮੇਟੀ ਸਕੱਤਰ ਨੇ ਦੱਸਿਆ ਕਿ ਸ਼ਤਾਬਦੀ ਮੌਕੇ 14 ਮਾਰਚ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਤਾਬਦੀ ਦਾ ਮੁੱਖ ਸਮਾਗਮ ਹੋਵੇਗਾ। ਸਮਾਗਮ ਵਿਚ ਤਖ਼ਤ ਸਾਹਿਬਾਨ ਦੇ ਜਥੇਦਾਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬਾਨ, ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਟਕਸਾਲਾਂ, ਪੰਥਕ ਦਲਾਂ, ਸਿੱਖ ਸੰਪ੍ਰਦਾਵਾਂ ਦੇ ਮੁਖੀਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ। ਉਨ੍ਹਾਂ ਦੱਸਿਆ ਕਿ ਸਮਾਗਮਾਂ ਦੌਰਾਨ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਵੀ ਕਰਵਾਏ ਜਾਣਗੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...

ਵੀਡੀਓਜ਼

CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਵੱਡਾ ਫ਼ਰਮਾਨ
ਜਥੇਦਾਰ ਗੜਗੱਜ ਵੱਲੋਂ CM ਭਗਵੰਤ ਮਾਨ 'ਤੇ ਵੱਡਾ ਇਲਜ਼ਾਮ
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ: ਗੜਗੱਜ
ਆਖਰ ਸਰਕਾਰ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ ?
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
Embed widget