Amritsar News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਤੇ ਇਮਾਰਤਾਂ ਲਈ ਸੰਗਤ ਵੱਲੋਂ ਸੇਵਾ ਪ੍ਰਾਪਤ ਕਰਨ ਵਾਸਤੇ ਇੱਕ ਕਾਊਂਟਰ ਤੋਂ ਇੱਕ ਲੱਖ ਰੁਪਏ ਦੀ ਨਕਦੀ ਚੋਰੀ ਕਰਨ ਵਾਲੇ ਚਾਰ ਸ਼ੱਕੀ ਵਿਅਕਤੀਆਂ ’ਤੇ ਪਰਚਾ ਦਰਜ ਕਰਵਾ ਦਿੱਤਾ ਗਿਆ ਹੈ।


ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਇਹ ਘਟਨਾ ਬੀਤੇ ਦਿਨ ਸੰਧਿਆ ਵੇਲੇ ਦੀ ਹੈ। ਉਨ੍ਹਾਂ ਕਿਹਾ ਕਿ ਪ੍ਰਕਰਮਾ ਦੇ ਅੰਦਰ ਲੰਗਰ ਤੇ ਇਮਾਰਤਾਂ ਦੀ ਸੇਵਾ ਪ੍ਰਾਪਤ ਕਰਨ ਲਈ ਸਥਾਪਤ ਇੱਕ ਕਾਊਂਟਰ ਉੱਤੇ ਡਿਊਟੀ ਨਿਭਾਅ ਰਹੇ ਮੁਲਾਜ਼ਮ ਅਨੁਸਾਰ ਐਤਵਾਰ ਨੂੰ ਸੰਧਿਆ ਵੇਲੇ ਸਮਾਂ ਕਰੀਬ 7.30 ਵਜੇ ਜਦੋਂ ਉਹ ਰਸੀਦਾਂ ਕੱਟ ਰਿਹਾ ਸੀ ਤਾਂ ਉਸ ਪਾਸ ਚਾਰ ਸ਼ੱਕੀ ਵਿਅਕਤੀ ਸਮੇਤ ਇੱਕ ਔਰਤ ਆਏ।


ਧੰਗੇੜਾ ਨੇ ਕਿਹਾ ਕਿ ਮੁਲਾਜ਼ਮ ਅਨੁਸਾਰ ਦੋਸ਼ੀ ਵਿਅਕਤੀਆਂ ਨੇ ਉਸ ਨੂੰ ਰਸੀਦ ਕਟਵਾਉਣ ਦੇ ਨਾਮ ਹੇਠ ਆਪਣੀ ਗੱਲਾਂ ਵਿੱਚ ਉਲਝਾਇਆ ਤੇ ਕਾਊਂਟਰ ਵਿੱਚੋਂ ਇੱਕ ਲੱਖ ਰੁਪਏ ਦੇ ਨਕਦੀ ਚੋਰੀ ਕਰਕੇ ਉੱਥੋਂ ਚਲੇ ਗਏ। ਉਨ੍ਹਾਂ ਕਿਹਾ ਕਿ ਇਸ ਘਟਨਾ ਬਾਰੇ ਡਿਊਟੀ ਕਰ ਰਹੇ ਮੁਲਾਜ਼ਮ ਦੀ ਸ਼ਿਕਾਇਤ ਉੱਤੇ ਅੰਮ੍ਰਿਤਸਰ ਦੇ ਈ-ਡੀਵੀਜਨ ਪੁਲਿਸ ਥਾਣਾ ਵਿਖੇ ਪਰਚਾ ਦਰਜ ਕਰਵਾ ਦਿੱਤਾ ਗਿਆ ਹੈ। ਧੰਗੇੜਾ ਨੇ ਕਿਹਾ ਕਿ ਸੰਸਥਾ ਵੱਲੋਂ ਇਸ ਘਟਨਾ ਦੀ ਅੰਦਰੂਨੀ ਜਾਂਚ ਵੀ ਆਰੰਭ ਦਿੱਤੀ ਗਈ ਹੈ।


ਇਹ ਵੀ ਪੜ੍ਹੋ: Gangwar in Haryana: ਹਰਿਆਣਾ 'ਚ ਛਿੜੀ ਗੈਂਗਵਾਰ, ਲਾਰੈਂਸ ਬਿਸ਼ਨੋਈ ਦੇ ਸ਼ੂਟਰ ਸਚਿਨ ਭਿਵਾਨੀ ਨੇ ਕੀਤਾ ਵੱਡਾ ਕਾਂਡ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Jalandhar News: ਪੰਜਾਬੀਆਂ ਲਈ ਖੁਸ਼ਖਬਰੀ! ਹੁਣ 60 ਰੁਪਏ ਕਿਲੋ ਮਿਲੇਗੀ 100 ਰੁਪਏ ਵਾਲੀ ਦਾਲ, ਅਧਾਰ ਕਾਰਡ ਜ਼ਰੂਰੀ


ਇਹ ਵੀ ਪੜ੍ਹੋ: Patiala News: SGPC ਪ੍ਰਧਾਨ ਨੇ 'ਬੰਦੀ ਸਿੰਘ' ਬਲਵੰਤ ਸਿੰਘ ਰਾਜੋਆਣਾ ਨਾਲ ਕੀਤੀ ਮੁਲਾਕਤ, ਭੁੱਖ ਹੜਤਾਲ ਨਾ ਕਰਨ ਦੀ ਕੀਤੀ ਅਪੀਲ