Operation Blue Star Anniversary: ਅੱਜ ਯਾਨੀਕਿ 6 ਜੂਨ, ਪੰਜਾਬ ਦੇ ਅੰਮ੍ਰਿਤਸਰ ਵਿਖੇ ਓਪਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ ਮਨਾਈ ਜਾ ਰਹੀ ਹੈ। ਸਭ ਤੋਂ ਪਹਿਲਾਂ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ ਹੋਈ। ਇਸ ਮੌਕੇ ਲੋਕਾਂ ਨੇ 'ਖਾਲਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲੱਗੇ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਹਨ ਜਿਨ੍ਹਾਂ ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਦੇ ਪੋਸਟਰ ਹੱਥਾਂ 'ਚ ਫੜੇ ਹੋਏ ਹਨ।
ਜੂਨ 1984 ਦੇ ਘੱਲੂਘਾਰੇ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿਘ ਗੜਗੱਜ ਨੇ ਅਰਦਾਸ ਕੀਤੀ। ਇਸ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਰਹੀ।
ਇਸ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਅਰਦਾਸ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਪੰਜਾਬ ਜੰਗ ਦਾ ਅਖਾੜਾ ਨਾ ਬਣੇ। ਉਨ੍ਹਾਂ ਅਰਦਾਸ ਕੀਤੀ ਕਿ ਦਲ ਪੰਥ, ਟਕਸਾਲਾਂ ਤੇ ਧਾਰਮਿਕ ਜਥੇਬੰਦੀਆਂ ਤੇ ਸਮੁੱਚਾ ਖਾਲਸਾ ਪੰਥ ਇਕਮਿੱਕ ਰਹੇ ਅਤੇ ਖ਼ਾਲਸਾਈ ਝੰਡੇ ਹੇਠ ਗੁਰੂ ਸਾਹਿਬ ਦੇ ਪੂਰਨਿਆਂ 'ਤੇ ਚੱਲੇ।
ਉਨ੍ਹਾਂ ਨੇ ਸ਼ਹੀਦੀ ਘੱਲੂਘਾਰੇ ਦੇ ਸ਼ਹੀਦਾਂ ਨੂੰ ਪ੍ਰਣਾਮ ਕੀਤਾ ਅਤੇ ਕਿਹਾ ਕਿ ਅਜੇ ਵੀ ਸਿੱਖਾਂ ਨੂੰ ਇਨਸਾਫ ਨਹੀਂ ਮਿਲਿਆ। ਇਸ ਤੋਂ ਇਲਾਵਾ ਜਥੇਦਾਰ ਵੱਲੋਂ ਸਾਰੇ ਸਿੱਖਾਂ ਨੂੰ ਇਕਜੁੱਟਤਾ ਦਾ ਸੰਦੇਸ਼ ਦਿੱਤਾ ਗਿਆ। ਇੱਥੇ ਹੀ ਦੱਸ ਦਈਏ ਜਥੇਦਾਰ ਗੜਗੱਜ ਨੇ ਫਸੀਲ ਤੋਂ ਸੰਦੇਸ਼ ਨਹੀਂ ਦਿੱਤਾ।
ਬਰਸੀ ਨੂੰ ਲੈ ਕੇ ਅੰਮ੍ਰਿਤਸਰ ਦੇ ਬਾਜ਼ਾਰ ਬੰਦ ਹਨ ਅਤੇ ਸੁਰੱਖਿਆ ਲਈ ਪੁਲਿਸ ਤਾਇਨਾਤ ਕੀਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।