Punjab ਪੁਲਿਸ 'ਚ ਹਰਿਆਣਵੀਂ ਨੌਜਵਾਨਾਂ ਦੀ ਭਰਤੀ ਦਾ ਵਿਰੋਧ, ਹਿਮਾਚਲ ਤੇ ਉਤਰਾਖੰਡ ਦੀ ਤਰਜ਼ ’ਤੇ ਕਾਨੂੰਨ ਦੀ ਲੋੜ: ਹਵਾਰਾ ਕਮੇਟੀ
ਹਵਾਰਾ ਕਮੇਟੀ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨੌਜਵਾਨਾਂ ਦੀ ਯੋਗਤਾ ਨੂੰ ਅਣਗੌਲਿਆਂ ਕਰਦਿਆਂ ਹਰਿਆਣਾ ਦੇ ਛੇ ਨੌਜਵਾਨਾਂ ਨੂੰ ਪੁਲਿਸ ਵਿੱਚ ਸਬ-ਇੰਸਪੈਕਟਰ ਵਜੋਂ ਭਰਤੀ ਕਰਕੇ ਸੂਬੇ ਨਾਲ ਬੇਵਫ਼ਾਈ ਕੀਤੀ ਹੈ।
Amritsar News: ਪੰਜਾਬ ਪੁਲਿਸ ਵਿੱਚ ਹਰਿਆਣਾ ਦੇ ਨੌਜਵਾਨਾਂ ਦੀ ਭਰਤੀ ਦਾ ਵਿਰੋਧ ਹੋਣ ਲੱਗਾ ਹੈ। ਵਿਰੋਧੀ ਪਾਰਟੀਆਂ ਵੱਲੋਂ ਸੀਐਮ ਭਗਵੰਤ ਮਾਨ ਨੂੰ ਘੇਰਿਆ ਜਾ ਰਿਹਾ ਹੈ। ਹੁਣ ਹਵਾਰਾ ਕਮੇਟੀ ਨੇ ਵੀ ਪੰਜਾਬ ਸਰਕਾਰ ਦੀ ਅਲੋਚਨਾ ਕੀਤੀ ਹੈ। ਹਵਾਰਾ ਕਮੇਟੀ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨੌਜਵਾਨਾਂ ਦੀ ਯੋਗਤਾ ਨੂੰ ਅਣਗੌਲਿਆਂ ਕਰਦਿਆਂ ਹਰਿਆਣਾ ਦੇ ਛੇ ਨੌਜਵਾਨਾਂ ਨੂੰ ਪੁਲਿਸ ਵਿੱਚ ਸਬ-ਇੰਸਪੈਕਟਰ ਵਜੋਂ ਭਰਤੀ ਕਰਕੇ ਸੂਬੇ ਨਾਲ ਬੇਵਫ਼ਾਈ ਕੀਤੀ ਹੈ।
ਜਥੇਦਾਰ ਹਵਾਰਾ ਕਮੇਟੀ ਦੇ ਆਗੂ ਪ੍ਰੋਫੈਸਰ ਬਲਜਿੰਦਰ ਸਿੰਘ, ਬਾਪੂ ਗੁਰਚਰਨ ਸਿੰਘ ਅਤੇ ਐਡਵੋਕੇਟ ਅਮਰ ਸਿੰਘ ਚਾਹਲ ਨੇ ਦੋਸ਼ ਲਾਇਆ ਕਿ ਇਨ੍ਹਾਂ ਨਿਯੁਕਤੀਆਂ ਤੋਂ ਇਲਾਵਾ ਪੰਜਾਬ ਸਰਕਾਰ ਦੇ ਹੋਰ ਮਹਿਕਮਿਆਂ ਵਿੱਚ ਵੀ ਦੂਜੇ ਸੂਬੇ ਦੇ ਵਸਨੀਕਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਇਸ ਰੁਝਾਨ ਨੂੰ ਰੋਕਣ ਲਈ ਪੰਜਾਬੀਆਂ ਨੂੰ ਆਵਾਜ਼ ਬੁਲੰਦ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਿਮਾਚਲ ਪ੍ਰਦੇਸ਼ ਤੇ ਉਤਰਾਖੰਡ ਦੀ ਤਰਜ਼ ’ਤੇ ਕਾਨੂੰਨ ਬਣਾਉਣ ਦੀ ਲੋੜ ਹੈ।
ਦੂਜੇ ਪਾਸੇ ਸੀਐਮ ਭਗਵੰਤ ਮਾਨ ਨੇ ਕਿਹਾ, “ਮੈਂ ਹਮੇਸ਼ਾ ਪੰਜਾਬ ਨੂੰ ਦੇਸ਼ ਦਾ ਅੱਵਲ ਸੂਬਾ ਬਣਾਉਣ ਦੇ ਸੁਪਨੇ ਸੰਜੋਏ ਹਨ। ਮੈਨੂੰ ਪੰਜਾਬ ਤੇ ਪੰਜਾਬੀਆਂ ਪ੍ਰਤੀ ਮੁਹੱਬਤ ਦਾ ਪ੍ਰਗਟਾਵਾ ਕਰਨ ਲਈ ਕਿਸੇ ਪਾਸੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ।” ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਕਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਖਿਆਲ ਵੀ ਨਹੀਂ ਆਇਆ ਤੇ ਜਦੋਂ ਹੁਣ ਸਾਡੀ ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਤਾਂ ਨੌਜਵਾਨਾਂ ਦੇ ਚਿਹਰਿਆਂ ਉਤੇ ਆਈਆਂ ਖੁਸ਼ੀਆਂ ਇਨ੍ਹਾਂ ਨੂੰ ਹਜ਼ਮ ਨਹੀਂ ਹੋ ਰਹੀਆਂ।
ਉਨ੍ਹਾਂ ਕਿਹਾ ਕਿ ਭਰਤੀਆਂ ਬਿਲਕੁਲ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ, ਜਦਕਿ ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਰਿਸ਼ਵਤ ਤੇ ਸਿਫ਼ਾਰਸ਼ਾਂ ਤੋਂ ਬਿਨਾਂ ਕਦੇ ਕੋਈ ਨੌਕਰੀਆਂ ਨਹੀਂ ਦਿੱਤੀਆਂ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਵਿਦਿਆਰਥੀਆਂ ਦੀ ਚੋਣ ਉਨ੍ਹਾਂ ਦੀ ਯੋਗਤਾ ਤੇ ਕੁਸ਼ਲਤਾ ਅਨੁਸਾਰ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਕੀਤੀ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ