Amritsar News: ਅੰਮ੍ਰਿਤਸਰ ਵਿੱਚ ਹੁਣ ਧਰਨੇ-ਮੁਜ਼ਹਾਰੇ ਨਹੀਂ ਕੀਤੇ ਜਾ ਸਕਣਗੇ। ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ ਤੇ ਵਿਖਾਵਾ ਕਰਨ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।  


ਮੈਰਿਜ ਪੈਲੇਸਾਂ 'ਚ ਹਥਿਆਰ ਲਿਜਾਣ 'ਤੇ ਪਾਬੰਦੀ


ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟਰੇਟ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਇਲਾਕੇ ਵਿੱਚ ਚੱਲ ਰਹੇ ਮੈਰਿਜ ਪੈਲੇਸਾਂ ਵਿੱਚ ਹਥਿਆਰ ਆਦਿ ਲੈ ਕੇ ਆਉਣ ਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। 


ਉਨ੍ਹਾਂ ਕਿਹਾ ਕਿ ਪੈਲੇਸਾਂ ਵਿਚ ਹੁੰਦੇ ਸਮਾਰੋਹਾਂ ਦੌਰਾਨ ਕਈ ਲੋਕਾਂ ਵੱਲੋਂ ਹਥਿਆਰ ਨਾਲ ਲੈ ਕੇ ਜਾਣਾ ਤੇ ਹਵਾਈ ਫਾਇਰ ਕਰਨ ਨਾਲ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਹਵਾਈ ਫਾਇਰ ਕਰਨ ’ਤੇ ਰੋਕ ਲਗਾਈ ਜਾਂਦੀ ਹੈ।


 


ਦੱਸ ਦਈਏ ਕਿ ਪੰਜਾਬ ਪੁਲਿਸ ਸੂਬੇ ਵਿੱਚ ਗੰਨ ਕਲਚਰ ਨੂੰ ਨੱਥ ਨਹੀਂ ਪਾ ਸਕੀ। ਪੁਲਿਸ ਦੀ ਸਖਤੀ ਦੇ ਬਾਵਜੂਦ ਲੋਕ ਸ਼ਰੇਆਮ ਹਥਿਆਰਾਂ ਦਾ ਮੁਜ਼ਹਾਰਾ ਕਰ ਰਹੇ ਹਨ। ਅਜਿਹੀਆਂ ਵੀਡੀਓਜ਼ ਅਕਸਰ ਹੀ ਸਾਹਮਣੇ ਆ ਰਹੀਆਂ ਹਨ। ਪਿਛਲੇ ਦਿਨੀਂ ਇੱਕ ਵੀਡੀਓ ਤਰਨ ਤਾਰਨ ਤੋਂ ਸਾਹਮਣੇ ਆਈ ਸੀ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ ਵਿੱਚ 100 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ ਸੀ।




 



 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ