ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਜੋ ਗਰੰਟੀਆਂ ਕੀਤੀਆਂ ਸਨ ਨੂੰ ਹਰ ਹਾਲ ਵਿੱਚ ਪੂਰਾ ਕੀਤਾ ਜਾਵੇਗਾ ਅਤੇ ਸਾਡੀ ਸਰਕਾਰ ਨੇ ਆਪਣੇ ਸਵਾ ਸਾਲ ਦੇ ਕਾਰਜਕਾਲ ਦੌਰਾਨ ਹੀ ਗਰੰਟੀਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਹੈਚਾਹੇ ਓਹ ਬਿਜਲੀ ਯੁਨਿਟ ਮਾਫ਼ੀ ਦੀ ਗਰੰਟੀ ਹੋਵੇਨੌਜਵਾਨਾਂ ਨੂੰ ਰੋਜ਼ਗਾਰ ਦੇਣਾ ਜਾਂ ਕੱਚੇ ਮੁਲਾਜਮਾਂ ਨੂੰ ਪੱਕਾ ਪਕਿਆਂ ਕਰਨਾ ਸ਼ਾਮਿਲ ਹੈ।


 ਇਨਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ. ਨੇ ਬਲਾਕ ਜੰਡਿਆਲਾ ਗੁਰੂ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਵਿਖੇ ਅਧਿਆਪਕਾਂ ਨੂੰ ਪੱਕੇ ਹੋਣ ਦੀ ਖੁਸ਼ੀ ਵਿੱਚ ਮੁਲਾਕਾਤ ਦੌਰਾਨ ਕੀਤਾ। ਉਨਾਂ ਕਿਹਾ ਕਿ ਅਸੀਂ ਅਧਿਆਪਕ ਦੇ ਨਾਂ ਅਗਿਓਂ ਕੱਚਾ ਸ਼ਬਦ ਹਮੇਸ਼ਾ ਲਈ ਮਿੱਟਾ ਦਿੱਤਾ ਹੈ। ਉਨਾਂ ਕਿਹਾ ਕਿ ਇਸ ਫੈਸਲੇ ਅਨੁਸਾਰ ਅਧਿਆਪਕ ਹੁਣ ਆਪਣੇ ਆਪ ਨੂੰ ਸੁਰੱਖਿਅਤ ਮਹਿਸ਼ੂਸ ਕਰਨਗੇ ਅਤੇ ਜੇਕਰ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਹੈ ਤਾਂ ਹੀ ਉਹ ਵਿਦਿਆਰਥੀਆਂ ਦੀ ਕਿਸਮਤ ਬਦਲ ਸਕਦੇ ਹਨ। ਉਨਾਂ ਨੇ ਕਿਹਾ ਕਿ ਸਾਡੀ ਸਰਕਾਰ ਮੁਲਾਜਮਾਂ ਦੀ ਸਮੱਸਿਆ ਦੇ ਹੱਲ ਲਈ ਵਚਨਬੱਧ ਹੈ।


ਕੈਬਨਿਟ ਮੰਤਰੀ ਈ.ਟੀ.ਓ ਨੇ ਦਸਿਆ ਕਿ ਸਿੱਖਿਆ ਵਿਭਾਗ ਅਧੀਨ ਕੰਮ ਕਰ ਰਹੇ 12710 ਠੇਕਾ ਆਧਾਰਿਤ ਅਧਿਆਪਕਾਂ ਨੂੰ ਰੈਗੂਲਰ ਨਿਯੁਕਤੀ ਪੱਤਰ ਦੇ ਕੇ ਅਧਿਆਪਕ ਵਰਗਾ ਨਾਲ ਕੀਤਾ ਗਿਆ ਵਾਅਦਾ ਪੂਰਾ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਨਾਲ ਅਧਿਆਪਕਾਂ ਦੀ ਤਨਖਾਹ ਵਿੱਚ ਵਾਧਾ ਹੋਵੇਗਾ। ਇਸ ਮੌਕੇ ਪੱਕੇ ਹੋਣ ਵਾਲੇ ਅਧਿਆਪਕਾਂ ਵਲੋਂ ਈ.ਟੀ.ਓ. ਦਾ ਸਨਮਾਨ ਵੀ ਕੀਤਾ ਗਿਆ ਅਤੇ ਇਕ ਸੁਰ ਵਿੱਚ ਕਿਹਾ ਕਿ ਅਸੀਂ ਪੰਜਾਬ ਸਰਕਾਰ ਦੇ ਬਹੁਤ ਧੰਨਵਾਦੀ ਹਾਂ ਜਿਨਾਂ ਨੇ ਪਿਛਲੇ ਕਾਫ਼ੀ ਸਮੇਂ ਤੋਂ ਸਾਡੀ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਕੇ ਸਾਡਾ ਭਵਿੱਖ ਸੁਰੱਖਿਅਤ ਕੀਤਾ ਹੈ। ਇਸ ਮੌਕੇ ਕੈਬਨਿਟ ਮੰਤਰੀ ਈ.ਟੀ.ਓ. ਵਲੋਂ ਕੇਕ ਕੱਟ ਕੇ ਅਧਿਆਪਕਾਂ ਨਾਲ ਆਪਣੀ ਖੁਸ਼ੀ ਵੀ ਸਾਂਝੀ ਕੀਤੀ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel:
https://t.me/abpsanjhaofficial