ਪੜਚੋਲ ਕਰੋ

Punjab News: ਪੰਜਾਬ 'ਚ ਸਕੂਲ ਅਧਿਆਪਕਾਂ ਵਿਚਾਲੇ ਮੱਚਿਆ ਹਾਹਾਕਾਰ, ਸਰਕਾਰ ਵੱਲੋਂ ਅਜਿਹਾ ਫ਼ਰਮਾਨ ਜਾਰੀ; ਨਵੀਂ ਨੀਤੀ ਨੂੰ ਲੈ ਛਿੜਿਆ ਵਿਵਾਦ...

Amritsar News: ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਇਸ ਸਮੇਂ ਅਧਿਆਪਕਾਂ ਵਿਚਾਲੇ ਹਲਚਲ ਮੱਚੀ ਹੋਈ ਹੈ। ਦਰਅਸਲ, ਸਰਕਾਰ ਵੱਲੋਂ ਮਿਡਲ ਸਕੂਲਾਂ ਵਿਚੋਂ ਅਧਿਆਪਕਾਂ ਨੂੰ ਡੇਪੂਟੇਸ਼ਨ ’ਤੇ...

Amritsar News: ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਇਸ ਸਮੇਂ ਅਧਿਆਪਕਾਂ ਵਿਚਾਲੇ ਹਲਚਲ ਮੱਚੀ ਹੋਈ ਹੈ। ਦਰਅਸਲ, ਸਰਕਾਰ ਵੱਲੋਂ ਮਿਡਲ ਸਕੂਲਾਂ ਵਿਚੋਂ ਅਧਿਆਪਕਾਂ ਨੂੰ ਡੇਪੂਟੇਸ਼ਨ ’ਤੇ ਭੇਜਣ ਦੇ ਫ਼ੈਸਲੇ ਖ਼ਿਲਾਫ਼ ਸੂਬੇ ਭਰ ਵਿਚ ਵਿਰੋਧ ਦੀ ਲਹਿਰ ਤੇਜ਼ ਹੋ ਗਈ ਹੈ। ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀ. ਟੀ. ਐੱਫ.) ਨੇ ਇਸ ਨੂੰ ਸਿੱਖਿਆ ਪ੍ਰਣਾਲੀ ’ਤੇ ਸਿੱਧਾ ਹਮਲਾ ਕਰਾਰ ਦਿੰਦਿਆਂ ਸਰਕਾਰ ਨੂੰ ਸਖ਼ਤ ਸ਼ਬਦਾਂ ਵਿਚ ਘੇਰਿਆ ਹੈ। ਡੀ. ਟੀ. ਐੱਫ. ਆਗੂਆਂ ਮੁਤਾਬਕ ਸਰਕਾਰ ਵੱਲੋਂ ਜਾਰੀ ਪੱਤਰ ਅਨੁਸਾਰ ਘੱਟ ਵਿਦਿਆਰਥੀਆਂ ਵਾਲੇ ਮਿਡਲ ਸਕੂਲਾਂ ਵਿਚੋਂ ਵੱਡੀ ਗਿਣਤੀ ਵਿਚ ਅਧਿਆਪਕ ਕੱਢ ਕੇ ਵੱਧ ਗਿਣਤੀ ਵਾਲੇ ਸਕੂਲਾਂ ਵਿਚ ਭੇਜੇ ਜਾਣਗੇ। 

ਜਾਣੋ ਕਿਉਂ ਹੋ ਰਿਹਾ ਵਿਰੋਧ?

ਨਵੀਂ ਨੀਤੀ ਤਹਿਤ 1 ਤੋਂ 30 ਵਿਦਿਆਰਥੀਆਂ ਵਾਲੇ ਸਕੂਲਾਂ ਵਿਚ ਸਿਰਫ 2 ਅਧਿਆਪਕ, 60 ਤੱਕ 3 ਅਤੇ 90 ਤੱਕ 4 ਅਧਿਆਪਕ ਹੀ ਰੱਖੇ ਜਾਣਗੇ ਜਦ ਕਿ ਬਾਕੀਆਂ ਨੂੰ ‘ਆਰਜ਼ੀ ਪ੍ਰਬੰਧ’ ਦੇ ਨਾਂ ’ਤੇ ਸ਼ਿਫ਼ਟ ਕੀਤਾ ਜਾਵੇਗਾ। ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਇਹ ਫ਼ੈਸਲਾ ਪੇਂਡੂ ਸਕੂਲਾਂ ਨੂੰ ਖ਼ਤਮ ਕਰਨ ਵੱਲ ਇਕ ਸੋਚਿਆ-ਸਮਝਿਆ ਕਦਮ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਹੀ ਕਈ ਵਿਸ਼ਿਆਂ ਦੇ ਅਧਿਆਪਕ ਘਟਾਏ ਜਾ ਚੁੱਕੇ ਹਨ ਅਤੇ ਹੁਣ ਇਹ ਨੀਤੀ ਵਿਦਿਆਰਥੀਆਂ ਨੂੰ ਮਾਹਰ ਅਧਿਆਪਕਾਂ ਤੋਂ ਵਾਂਝਾ ਕਰ ਦੇਵੇਗੀ।

ਫੈਸਲਾ ਵਾਪਸ ਲੈਣ ਦੀ ਉੱਠੀ ਮੰਗ

ਸੰਗਠਨ ਨੇ ਦੋਸ਼ ਲਾਇਆ ਕਿ ਇਹ ਫ਼ੈਸਲਾ ‘ਸਿੱਖਿਆ ਦਾ ਅਧਿਕਾਰ ਕਾਨੂੰਨ 2009’ ਦੀ ਸਿੱਧੀ ਉਲੰਘਣਾ ਹੈ। ਅਧਿਆਪਕਾਂ ਦੀ ਘਾਟ ਕਾਰਨ ਪਹਿਲਾਂ ਹੀ ਸਕੂਲਾਂ ਵਿਚ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ, ਜਦਕਿ ਸਰਕਾਰ ਇਸ ਨੂੰ ਹੋਰ ਬਦਤਰ ਕਰਨ ਵੱਲ ਵੱਧ ਰਹੀ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਦਾ ਇਹ ਕਦਮ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਅਤੇ ਨਵੀਆਂ ਭਰਤੀਆਂ ਤੋਂ ਪਿੱਛੇ ਹਟਣ ਦਾ ਸਪੱਸ਼ਟ ਸੰਕੇਤ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਸਕੂਲ ਆਫ਼ ਐਮੀਨੈਂਸ’ ਅਤੇ ਪੀ. ਐੱਮ. ਸ੍ਰੀ ਸਕੂਲਾਂ ਨੂੰ ਤਰਜੀਹ ਦੇ ਕੇ ਪੇਂਡੂ ਇਲਾਕਿਆਂ ਦੇ ਆਮ ਸਕੂਲਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਸਾਫ਼ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਇਹ ਫ਼ੈਸਲਾ ਤੁਰੰਤ ਵਾਪਸ ਨਾ ਲਿਆ ਤਾਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਮਾਪਿਆਂ ਨੂੰ ਨਾਲ ਜੋੜ ਕੇ ਸੜਕਾਂ ’ਤੇ ਉਤਰਿਆ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Embed widget