Amritsar Breakking: ਮਜੀਠਾ ਦੇ ਪਿੰਡ ਪੰਧੇਰ ਕਲਾਂ 'ਚ ਇੱਕ ਬੇਟੇ ਨੇ ਆਪਣੇ ਮਾਤਾ-ਪਿਤਾ ਦਾ ਕਤਲ ਕਰ ਦਿੱਤਾ ਹੈ। ਉਸ ਨੇ ਸਰੀਏ ਮਾਰ-ਮਾਰ ਕੇ ਆਪਣੇ ਮਾਪਿਆਂ ਦਾ ਕਤਲ ਕਰ ਦਿੱਤਾ। ਪੁਲਿਸ ਨੇ ਮੁਲਜ਼ਮ ਪ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਦਰਅਸਲ ਪਿੰਡ 'ਚ ਇੱਕ ਵਿਆਹ ਸੀ ਤੇ ਪ੍ਰਿਤਪਾਲ ਨੇ ਬਹੁਤ ਜ਼ਿਆਦਾ ਸ਼ਰਾਬ ਪੀਤੀ ਹੋਈ ਸੀ। ਇਸ ਕਾਰਨ ਉਸ ਦੇ ਮਾਤਾ-ਪਿਤਾ ਉਸ ਨੂੰ ਘਰੋਂ ਦੁਬਾਰਾ ਉੱਥੇ ਜਾਣ ਤੋਂ ਰੋਕ ਰਹੇ ਸਨ। ਗੁੱਸੇ ਵਿੱਚ ਆ ਕੇ ਉਸ ਨੇ ਦੋਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਦੌਰਾਨ ਦੋਵਾਂ ਦੀ ਮੌਤ ਹੋ ਗਈ।