ਅੰਮ੍ਰਿਤਸਰ: ਜ਼ਿਲ੍ਹਾ ਬਾਲ ਭਲਾਈ ਕੌਂਸਲ ਵੱਲੋਂ ਅੱਜ ਰੈੱਡ ਕਰਾਸ ਭਵਨ ਵਿਖੇ ਅੱਜ ਆਨ ਦਾ ਸਪੋਟ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਲੱਗਭੱਗ 20 ਸਕੂਲਾਂ ਦੇ 110 ਬੱਚਿਆਂ ਨੇ ਭਾਗ ਲਿਆ। ਇਸ ਸਮਾਗਮ ਦੀ ਪ੍ਰਧਾਨਗੀ ਗੁਰਪ੍ਰੀਤ ਕੌਰ ਜੌਹਲ ਸੂਦਨ ਧਰਮਪਤਨੀ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਬੱਚਿਆਂ ਨੂੰ ਇਨਾਮਾ ਦੀ ਵੰਡ ਕੀਤੀ।
ਸੂਦਨ ਨੇ ਰੈੱਡ ਕਰਾਸ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਮੁਕਾਬਲੇ ਕਰਵਾਏ ਜਾਣੇ ਚਾਹੀਦੇ ਹਨ। ਇਹ ਬੱਚੇ ਵੀ ਸਾਡੇ ਸਮਾਜ ਦਾ ਇਕ ਅਹਿਮ ਹਿੱਸਾ ਹਨ। ਇਨਾਂ ਪੇਟਿੰਗ ਮੁਕਾਬਲਿਆਂ ਵਿੱਚ ਚਿੱਤਰਕਾਰੀ ਦੀ ਮੁਹਾਰਤਾ ਵਾਲੇ ਮਿਸ ਮਾਲਾ ਚਾਵਲਾ ਅਤੇ ਕੁਲਵੰਤ ਸਿੰਘ ਨੇ ਜੱਜ ਦੀ ਭੂਮਿਕਾ ਨਿਭਾਈ। ਇਨ੍ਹਾਂ ਮੁਕਾਬਲਿਆਂ ਵਿੱਚ ਬੱਚਿਆਂ ਨੇ ਆਪਣੇ ਹੁਨਰ ਨੂੰ ਵੱਖ-ਵੱਖ ਰੰਗਾਂ ਵਿੱਚ ਪੇਸ਼ ਕੀਤਾ।
ਇਹ ਮੁਕਾਬਲੇ ਕਰਵਾਉਣ ਲਈ ਦੋ ਵੱਖ-ਵੱਖ ਗਰੁੱਪ ਬਣਾਏ ਗਏ ਸਨ। ਜਿਸ ਵਿੱਚ ਗਰੀਨ ਗਰੁੱਪ ਉਮਰ 5 ਤੋਂ 9 ਸਾਲ, ਵਾਈਡ ਗਰੁੱਪ ਵਿੱਚ 10 ਤੋਂ 16 ਉਮਰ ਤੱਕ ਦੇ ਸੀ, ਇਸ ਤੋਂ ਇਲਾਵਾ ਗੂੰਗੇ/ਬੋਲੇ ਬੱਚਿਆਂ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਦੋ ਵਿਸ਼ੇਸ ਗਰੁੱਪ ਬਣਾਏ ਗਏ ਸਲ, ਜਿਸ ਵਿੱਚ ਪੀਲਾ ਗਰੁੱਪ 5 ਤੋਂ 10 ਸਾਲ ਦੀ ਉਮਰ ਦਾ ਅਤੇ ਲਾਲ ਗਰੁੱਪ 11 ਤੋਂ 18 ਸਾਲ ਦੀ ਉਮਰ ਦਾ ਬਣਾਇਆ ਗਿਆ।
ਇਹ ਵੀ ਪੜ੍ਹੋ: G20 Summit: CM ਮਾਨ ਨੇ ਅੰਮ੍ਰਿਤਸਰ ’ਚ ਹੋਣ ਵਾਲੇ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਇਨ੍ਹਾਂ ਪੇਂਟਿੰਗ ਮੁਕਾਬਲਿਆਂ ਵਿੱਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਇਨਾਮ ਵੀ ਦਿੱਤੇ ਗਏ। ਦੱਸਣਯੋਗ ਹੈ ਕਿ ਇਨਾਂ ਮੁਕਾਬਲਿਆਂ ਵਿੱਚ ਪਹਿਲੀਆਂ ਤਿੰਨ ਪੁਜੀਸ਼ਨਾਂ ਵਿੱਚ ਹਾਸਿਲ ਕਰਨ ਵਾਲੇ ਬੱਚਿਆਂ ਨੂੰ 14 ਅਕਤੂਬਰ ਨੂੰ ਕਪੂਰਥਲਾ ਵਿਖੇ ਹੋਣ ਵਾਲੇ ਸਟੇਟ ਪੱਧਰ ਦੇ ਪੇਟਿੰਗ ਦੇ ਮੁਕਾਬਲਿਆਂ ਵਿੱਚ ਭਾਗ ਲੈਣਗੇ। ਇਸ ਮੌਕੇ ਕਾਰਜਕਾਰੀ ਸਕੱਤਰ ਰੈੱਡ ਕਰਾਸ ਪੀ.ਐਸ. ਰਾਜਾ, ਰਣਧੀਰ ਸਿੰਘ ਠਾਕੁਰ, ਸ਼ਿਸ਼ੂਪਾਲ ਹਾਜ਼ਰ ਸਨ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।