Pakistani man caught: ਗੁਰਦਾਸਪੁਰ ਦੇ ਦੀਨਾਨਗਰ ਇਲਾਕੇ 'ਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਬੀਓਪੀ ਠਾਕੁਰਪੁਰ ਤੋਂ ਪਾਕਿਸਤਾਨ ਵਾਲੇ ਪਾਸਿਓਂ ਸਰਹੱਦ ਪਾਰ ਕਰਕੇ ਭਾਰਤ 'ਚ ਦਾਖਲ ਹੁੰਦੇ ਸਮੇਂ ਡਿਊਟੀ 'ਤੇ ਤਾਇਨਾਤ ਬੀ.ਐੱਸ.ਐੱਫ਼ ਦੇ ਜਵਾਨਾਂ ਨੇ ਇੱਕ ਪਾਕਿਸਤਾਨੀ ਘੁਸਪੈਠੀਆ ਨੂੰ ਕਾਬੂ ਕੀਤਾ ਹੈ।


ਘੁਸਪੈਠੀਏ ਦੀ ਪਛਾਣ ਮੁਹੰਮਦ ਅਬਦੁੱਲਾ ਪੁੱਤਰ ਮੁਹੰਮਦ ਅਸਲਮ ਵਾਸੀ ਡਧਵਾਲ ਪੋਸਟ ਆਫਿਸ, ਕੋਟ ਨੈਣਾ, ਸ਼ਕਰਗੜ੍ਹ, ਜ਼ਿਲ੍ਹਾ ਨਾਰੋਵਾਲ, ਪਾਕਿਸਤਾਨ ਵਜੋਂ ਹੋਈ ਹੈ। ਮੁਲਜ਼ਮ ਕੌਮਾਂਤਰੀ ਸਰਹੱਦ ਪਾਰ ਕਰਕੇ ਭਾਰਤੀ ਸਰਹੱਦ ਵਿੱਚ ਦਾਖ਼ਲ ਹੋ ਰਿਹਾ ਸੀ।


ਦੁਪਹਿਰ ਬਾਅਦ ਉਸ ਨੂੰ ਭਾਰਤ 'ਚ ਦਾਖਲ ਹੁੰਦੇ ਹੀ ਬੀਓਪੀ ਠਾਕੁਰਪੁਰ 'ਤੇ ਡਿਊਟੀ 'ਤੇ ਤਾਇਨਾਤ ਬੀ.ਐੱਸ.ਐੱਫ. ਜਵਾਨ ਨੇ ਗ੍ਰਿਫਤਾਰ ਕਰ ਲਿਆ। ਫੜੇ ਗਏ ਘੁਸਪੈਠੀਏ ਕੋਲੋਂ ਕੁਝ ਪਾਕਿਸਤਾਨੀ ਕਰੰਸੀ ਅਤੇ ਪਛਾਣ ਪੱਤਰ ਬਰਾਮਦ ਹੋਇਆ ਹੈ। ਬੀਐਸਐਫ ਨੇ ਪੁੱਛਗਿੱਛ ਤੋਂ ਬਾਅਦ ਸ਼ੱਕੀ ਨੂੰ ਦੋਰਾਂਗਲਾ ਪੁਲੀਸ ਹਵਾਲੇ ਕਰ ਦਿੱਤਾ ਹੈ।


ਦੋਰਾਂਗਲਾ ਪੁਲੀਸ ਨੇ ਮੁਹੰਮਦ ਅਬਦੁੱਲਾ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਸੋਸ਼ਲ ਮੀਡੀਆ ਪਲੇਟਫਾਰਮ X  'ਤੇ ਜਾਣਕਾਰੀ ਦਿੰਦਿਆਂ ਬੀ.ਐੱਸ.ਐੱਫ. ਪੰਜਾਬ ਨੇ ਕਿਹਾ, “16 ਫਰਵਰੀ 2024 ਨੂੰ  "ਬੀਐਸਐਫ ਦੇ ਜਵਾਨਾਂ ਨੇ ਸਰਹੱਦ ਦੇ ਨੇੜੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਰੋਕਿਆ ਜਦੋਂ ਉਹ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਠਾਕੁਰਪੁਰ ਨੇੜੇ ਭਾਰਤੀ ਖੇਤਰ ਵਿੱਚ ਦਾਖਲ ਹੋਇਆ।" 


ਬੀਐਸਐਫ ਪੰਜਾਬ ਨੇ ਅੱਗੇ ਦੱਸਿਆ, "ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਫੜਿਆ ਗਿਆ ਪਾਕਿਸਤਾਨੀ ਨਾਗਰਿਕ ਅਣਜਾਣੇ ਵਿੱਚ ਭਾਰਤੀ ਖੇਤਰ ਵਿੱਚ ਦਾਖਲ ਹੋਇਆ ਸੀ ਅਤੇ ਉਸ ਕੋਲੋਂ ਕੋਈ ਵੀ ਇਤਰਾਜ਼ਯੋਗ ਚੀਜ਼ ਨਹੀਂ ਮਿਲੀ। ਬੀਐਸਐਫ ਨੇ ਕਾਬੂ ਕੀਤੇ ਵਿਅਕਤੀ ਨੂੰ ਅਗਲੇਰੀ ਜਾਂਚ ਲਈ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਾਰੇ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।"


 




 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01 l


Join Our Official Telegram Channel: https://t.me/abpsanjhaofficial  


 


 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ - https://play.google.com/store/apps/details?id=com.winit.starnews.hin 


Iphone ਲਈ ਕਲਿਕ ਕਰੋ - https://apps.apple.com/in/app/abp-live-tv-news-channel/id811114904