Amritsar News: ਸ਼੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ 17 ਜਨਵਰੀ ਨੂੰ ਪੰਥਕ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ। ਇਹ ਫ਼ੈਸਲਾ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਲੈ ਕੇ ਕਾਇਮ ਕੀਤੀ ਗਈ ਸਬ-ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ। 

Continues below advertisement


ਇਸ ਕਮੇਟੀ ਦੀ ਮੀਟਿੰਗ ਸ਼ਨੀਵਾਰ ਨੂੰ ਅੰਮ੍ਰਿਤਸਰ ਸ਼੍ਰੋਮਣੀ ਕਮੇਟੀ ਦੇ ਦਫਤਰ ਵਿੱਚ ਹੋਈ। ਮੀਟਿੰਗ ਦੌਰਾਨ 17 ਜਨਵਰੀ ਨੂੰ ਮਨਾਏ ਜਾਣ ਵਾਲੇ ਪ੍ਰਕਾਸ਼ ਦਿਹਾੜੇ ਦੀ ਰੂਪ-ਰੇਖਾ ਤੈਅ ਕੀਤੀ ਗਈ। ਸਬ-ਕਮੇਟੀ ਨੇ ਫ਼ੈਸਲਾ ਲਿਆ ਕਿ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 15 ਤੋਂ 17 ਜਨਵਰੀ ਤੱਕ ਵਿਸ਼ੇਸ਼ ਤੌਰ ’ਤੇ ਗੁਰਮਤਿ ਸਮਾਗਮ ਕੀਤੇ ਜਾਣਗੇ। 


ਇਹ ਵੀ ਪੜ੍ਹੋ : Tarot Card Horoscope: ਮਕਰ, ਕੁੰਭ, ਮੀਨ ਰਾਸ਼ੀ ਵਾਲਿਆਂ ਨੂੰ ਹੋ ਸਕਦੀ ਹੈ ਬੇਚੈਨੀ, ਜਾਣੋ ਟੈਰੋ ਕਾਰਡ ਤੋਂ ਸਾਰੀਆਂ ਰਾਸ਼ੀਆਂ ਦਾ ਰਾਸ਼ੀਫਲ


ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 17 ਜਨਵਰੀ ਨੂੰ ਵਿਸ਼ਾਲ ਗੁਰਮਤਿ ਸਮਾਗਮ ਦਾ ਪ੍ਰਬੰਧ ਕੀਤਾ ਜਾਵੇਗਾ ਜਦੋਂ ਕਿ ਪ੍ਰਕਾਸ਼ ਪੁਰਬ ਸਮਾਗਮਾਂ ਦੀ ਆਰੰਭਤਾ 10 ਜਨਵਰੀ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਸਜਾਏ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਨਾਲ ਹੋਵੇਗੀ। 


ਇਹ ਨਗਰ ਕੀਰਤਨ ਗੁਰੂ ਗੋਬਿੰਦ ਸਿੰਘ ਮਾਰਗ ’ਤੇ ਸਜਾਇਆ ਜਾਵੇਗਾ, ਜੋ ਕਿ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ 16 ਜਨਵਰੀ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਵੇਗਾ। ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 15 ਜਨਵਰੀ ਨੂੰ ਸ੍ਰੀ ਅਖੰਡ ਪਾਠ ਆਰੰਭ ਕੀਤੇ ਜਾਣਗੇ ਅਤੇ 17 ਜਨਵਰੀ ਨੂੰ ਭੋਗ ਉਪਰੰਤ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਕੀਤਾ ਜਾਵੇਗਾ।


ਇਹ ਵੀ ਪੜ੍ਹੋ :  Weekly Tarot Horoscope: ਮੇਖ, ਵਰਸ਼ਭ, ਮਿਥੁਨ, ਕਰਕ, ਸਿੰਘ, ਕੰਨਿਆ, ਤੁਲਾ ਰਾਸ਼ੀ ਸਮੇਤ ਸਾਰੀਆਂ 12 ਰਾਸ਼ੀਆਂ ਦਾ ਜਾਣੋ ਟੈਰੋ ਕਾਰਡ ਹਫ਼ਤਾਵਾਰੀ ਰਾਸ਼ੀਫਲ


 


ਇਹ ਵੀ ਪੜ੍ਹੋ : Horoscope Today 24 December: ਧਨੁ, ਕੁੰਭ, ਮੀਨ ਰਾਸ਼ੀ ਵਾਲੇ ਆਪਣੇ ਸਾਮਾਨ ਦਾ ਰੱਖਣ ਧਿਆਨ, ਜਾਣੋ ਅੱਜ ਦਾ ਰਾਸ਼ੀਫਲ