ਪੜਚੋਲ ਕਰੋ

Amritsar News: ਰਾਘਵ ਚੱਢਾ ਦੀ ਮੰਗਣੀ ਮਗਰੋਂ ਗਰਮਾਈ ਪੰਥਕ ਸਿਆਸਤ, ਕੀ ਹੁਣ ਬਣਨਗੇ ਜਥੇਦਾਰਾਂ ਦੀ ਨਿਯੁਕਤੀ, ਸੇਵਾਮੁਕਤੀ ਤੇ ਕਾਰਜ ਖੇਤਰ ਦੇ ਨਿਯਮ ?

ਅਜਿਹੇ ਸਭ ਦੇ ਵਿਚਾਲੇ ਤਖਤ ਸਹਿਬਾਨ ਦੇ ਜਥੇਦਾਰਾਂ ਦੀ ਨਿਯੁਕਤੀ, ਸੇਵਾਮੁਕਤੀ ਤੇ ਕਾਰਜ ਖੇਤਰ ਸਬੰਧੀ ਨਿਯਮ ਬਣਾਉਣ ਦਾ ਮਾਮਲਾ ਦੋ ਦਹਾਕਿਆਂ ਬਾਅਦ ਮੁੜ ਉਭਰਿਆ ਹੈ। ਇਸ ਵਾਰ ਵੀ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਬਾਰੇ ਵਿਸ਼ੇਸ਼ ਕਮੇਟੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ

Amritsar News: ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸੰਸਦ ਮੈਂਬਰ ਰਾਘਵ ਚੱਢਾ ਤੇ ਬੌਲੀਵੁਡ ਅਦਾਕਾਰਾ ਪਰਿਨੀਤੀ ਚੋਪੜਾ ਦੇ ਮੰਗਣੀ ਸਮਾਰੋਹ ਵਿੱਚ ਸ਼ਿਰਕਤ ਕਰਨ ਨਾਲ ਪੰਥਕ ਸਿਆਸਤ ਗਰਮਾ ਗਈ ਹੈ। ਇੱਕ ਪਾਸੇ ਉਨ੍ਹਾਂ ਦੀ ਅਲੋਚਨਾ ਹੋ ਰਹੀ ਹੈ ਤੇ ਦੂਜੇ ਪਾਸੇ ਲੋਕ ਉਨ੍ਹਾਂ ਦੀ ਹਮਾਇਤ ਵੀ ਕਰ ਰਹੇ ਹਨ। ਉਧਰ ਇਹ ਵੀ ਚਰਚਾ ਜਾਰੀ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ। ਉਂਝ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਹਨ ਤੇ ਜੇਕਰ ਸ਼੍ਰੋਮਣੀ ਕਮੇਟੀ ਨਵੇਂ ਜਥੇਦਾਰ ਦੀ ਨਿਯੁਕਤੀ ਕਰਦੀ ਹੈ ਤਾਂ ਉਹ ਆਪਣੇ ਆਪ ਹੀ ਸੇਵਾਵਾਂ ਤੋਂ ਫਾਰਗ ਹੋ ਜਾਣਗੇ। 

ਅਜਿਹੇ ਸਭ ਦੇ ਵਿਚਾਲੇ ਤਖਤ ਸਹਿਬਾਨ ਦੇ ਜਥੇਦਾਰਾਂ ਦੀ ਨਿਯੁਕਤੀ, ਸੇਵਾਮੁਕਤੀ ਤੇ ਕਾਰਜ ਖੇਤਰ ਸਬੰਧੀ ਨਿਯਮ ਬਣਾਉਣ ਦਾ ਮਾਮਲਾ ਦੋ ਦਹਾਕਿਆਂ ਬਾਅਦ ਮੁੜ ਉਭਰਿਆ ਹੈ। ਇਸ ਵਾਰ ਵੀ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਬਾਰੇ ਵਿਸ਼ੇਸ਼ ਕਮੇਟੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ ਜਦਕਿ ਪਹਿਲਾਂ ਵੀ ਇਸ ਸਬੰਧੀ ਕਮੇਟੀ ਬਣੀ ਸੀ ਪਰ ਮਾਮਲਾ ਕਿਸੇ ਤਣ-ਪੱਤਣ ਨਹੀਂ ਲੱਗਾ। ਹੁਣ ਇਹ ਮਾਮਲਾ ਮੁੜ ਉਭਰਿਆ ਹੈ ਕਿ ਜਥੇਦਾਰਾਂ ਦੇ ਕਾਰਜ ਖੇਤਰ ਤੇ ਹੋਰ ਲੋੜੀਂਦੇ ਮਾਮਲਿਆਂ ਤੇ ਗਤੀਵਿਧੀਆਂ ਸਬੰਧੀ ਨਿਯਮ ਹੋਣੇ ਚਾਹੀਦੇ ਹਨ। 

ਦੱਸ ਦਈਏ ਇਹ ਮਾਮਲਾ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਿੱਚ ਵਿਚਾਰਿਆ ਗਿਆ ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕੀਤਾ ਕਿ ਜਲਦੀ ਹੀ ਇਸ ਸਬੰਧ ਵਿੱਚ ਨਿਯਮ ਨਿਰਧਾਰਤ ਕਰਨ ਲਈ ਇੱਕ ਕਮੇਟੀ ਬਣਾਈ ਜਾਵੇਗੀ ਜੋ ਇਸ ਸਬੰਧੀ ਸਿੱਖ ਵਿਦਵਾਨਾਂ, ਸੰਪਰਦਾਵਾਂ ਤੇ ਹੋਰਨਾਂ ਨਾਲ ਗੱਲਬਾਤ ਕਰਕੇ ਸ਼੍ਰੋਮਣੀ ਕਮੇਟੀ ਨੂੰ ਆਪਣੀ ਰਿਪੋਰਟ ਦੇਵੇਗੀ। 

ਇਹ ਮਾਮਲਾ ਹੁਣ ਹਾਲ ਹੀ ਵਿੱਚ ਸਿੱਖ ਜਥੇਬੰਦੀ ਦਲ ਖਾਲਸਾ ਵੱਲੋਂ ਵੀ ਉਭਾਰਿਆ ਗਿਆ ਸੀ। ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਦਲ ਖਾਲਸਾ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਗਈ ਸੀ ਕਿ ਸਿੱਖ ਮਾਹਿਰਾਂ ਤੇ ਵਿਦਵਾਨਾਂ ਦੀ ਰਾਏ ਨਾਲ ਤਖ਼ਤਾਂ ਦੇ ਜਥੇਦਾਰਾਂ ਲਈ ਪੰਥ ਪ੍ਰਵਾਨਿਤ ਨਿਯਮ ਬਣਾਏ ਜਾਣ। ਜਥੇਬੰਦੀ ਦੇ ਆਗੂ ਕੰਵਰਪਾਲ ਸਿੰਘ ਨੇ ਆਖਿਆ ਸੀ ਕਿ ਅਕਾਲ ਤਖ਼ਤ ਸਰਵਉੱਚ ਹੈ ਤੇ ਇਸ ਦੀ ਸਰਵਉਚਤਾ ਤੇ ਪ੍ਰਭੂਸੱਤਾ ਨੂੰ ਚੁਣੌਤੀ ’ਤੇ ਸਵਾਲ ਨਹੀਂ ਕੀਤੇ ਜਾ ਸਕਦੇ ਪਰ ਜਥੇਦਾਰਾਂ ਦੀ ਨਿਯੁਕਤੀ, ਸੇਵਾਮੁਕਤੀ ਅਧਿਕਾਰ ਤੇ ਕਾਰਜ ਖੇਤਰ ਬਾਰੇ ਕੋਈ ਪੰਥ ਪ੍ਰਵਾਨਿਤ ਨਿਯਮ ਨਾ ਹੋਣ ਕਾਰਨ ਕੌਮ ਨੂੰ ਕਈ ਵਾਰ ਨਮੋਸ਼ੀ ਤੇ ਸੰਕਟ ਦਾ ਸਾਹਮਣਾ ਕਰਨਾ ਪੈਂਦਾ ਹੈ।

ਦੱਸ ਦਈਏ ਕਿ ਸਿੱਖ ਜਥੇਬੰਦੀ ਦਲ ਖਾਲਸਾ ਵੱਲੋਂ ਮਾਰਚ 2008 ਵਿੱਚ ਇਸ ਸਬੰਧੀ ਇੱਕ ਖਰੜਾ ਵੀ ਤਿਆਰ ਕੀਤਾ ਗਿਆ ਸੀ। ਜਥੇਬੰਦੀ ਵੱਲੋਂ 2005 ਤੋਂ ਲੈ ਕੇ 2007 ਤੱਕ ਇਸ ਸਬੰਧੀ ਵੱਖ-ਵੱਖ ਥਾਵਾਂ ’ਤੇ ਸੈਮੀਨਾਰ ਕੀਤੇ ਗਏ ਤੇ ਵਿਦਵਾਨਾਂ ਦੀ ਰਾਏ ਲੈ ਕੇ ਖਰੜਾ ਬਣਾਇਆ ਗਿਆ। ਇਹ ਖਰੜਾ ਉਸ ਵੇਲੇ ਦੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੂੰ ਸੌਂਪ ਦਿੱਤਾ ਗਿਆ ਪਰ ਸਤੰਬਰ 2008 ਵਿੱਚ ਉਨ੍ਹਾਂ ਨੂੰ ਇਸ ਅਹੁਦੇ ਤੋਂ ਫਾਰਗ ਕਰ ਦਿੱਤਾ ਗਿਆ ਜਿਸ ਕਾਰਨ ਇਹ ਮਾਮਲਾ ਠੰਢੇ ਬਸਤੇ ਵਿੱਚ ਪੈ ਗਿਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Advertisement
ABP Premium

ਵੀਡੀਓਜ਼

Ranjeet Singh Dhadariya wala: 12 ਸਾਲ ਪਹਿਲਾਂ ਬਲਾਤਕਾਰ ਤੇ ਕਤਲ, ਫਸਿਆ ਕੌਣ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ12 ਦਸੰਬਰ ਨੂੰ ਨਹੀਂ ਬਲਣਗੇ ਚੁੱਲ੍ਹੇ, ਕਿਸਾਨ ਲੀਡਰਾਂ ਨੇ ਕੀਤਾ ਵੱਡਾ ਐਲਾਨਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਲਗਾਤਾਰ ਹੋ ਰਹੀ ਖਰਾਬ, ਡਾਕਟਰ ਵੀ ਚਿੰਤਾ ਵਿੱਚFarmers Protest | ਜਗਜੀਤ ਡੱਲੇਵਾਲ ਦੀ ਸਿਹਤ ਖ਼ਰਾਬ ਕਿਸਾਨਾਂ ਨੇ ਚੁੱਕਿਆ ਵੱਡਾ ਕਦਮ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Year Ender 2024: ਕੰਗਨਾ ਰਣੌਤ ਨੂੰ ਏਅਰਪੋਰਟ 'ਤੇ ਪਿਆ ਸੀ ਥੱਪੜ, ਵੀਡੀਓ ਵਾਇਰਲ ਹੁੰਦੇ ਹੀ ਮੱਚ ਗਈ ਤਰਥੱਲੀ
Year Ender 2024: ਕੰਗਨਾ ਰਣੌਤ ਨੂੰ ਏਅਰਪੋਰਟ 'ਤੇ ਪਿਆ ਸੀ ਥੱਪੜ, ਵੀਡੀਓ ਵਾਇਰਲ ਹੁੰਦੇ ਹੀ ਮੱਚ ਗਈ ਤਰਥੱਲੀ
Playway School Guidelines: ਪੰਜਾਬ 'ਚ ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼
ਪੰਜਾਬ 'ਚ ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼
Farmers Protest:  ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ 'ਚ ਮੋਦੀ ਸਰਕਾਰ, ਰਾਤੋ-ਰਾਤ ਹੋਇਆ 'ਡਿਜ਼ੀਟਲ ਅਟੈਕ'
Farmers Protest:  ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ 'ਚ ਮੋਦੀ ਸਰਕਾਰ, ਰਾਤੋ-ਰਾਤ ਹੋਇਆ 'ਡਿਜ਼ੀਟਲ ਅਟੈਕ'
Shaheedi Jor Mela 2024: ਸਿੱਖ ਕੌਮ ਖੁਸ਼ੀ ਦੇ ਸਮਾਗਮ ਨਾ ਕਰਵਾਏ,  ਮਿੱਠੇ ਪਕਵਾਨ ਨਾ ਪਕਾਏ...ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ
Shaheedi Jor Mela 2024: ਸਿੱਖ ਕੌਮ ਖੁਸ਼ੀ ਦੇ ਸਮਾਗਮ ਨਾ ਕਰਵਾਏ, ਮਿੱਠੇ ਪਕਵਾਨ ਨਾ ਪਕਾਏ...ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ
Embed widget