Punjab News: ਪੰਜਾਬ ਦੇ ਅੰਮ੍ਰਿਤਸਰ ਏਅਰਪੋਰਟ 'ਤੇ ਇਕ ਯਾਤਰੀ ਨੂੰ ਹਥਿਆਰਾਂ ਸਮੇਤ ਫੜਿਆ ਗਿਆ ਹੈ। ਵੀਰਵਾਰ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ ਇੱਕ ਯਾਤਰੀ ਤੋਂ ਚੈਕਿੰਗ ਦੌਰਾਨ 12 ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਤੋਂ ਬਾਅਦ ਸੀਆਈਐਸਐਫ ਨੇ ਤੁਰੰਤ ਯਾਤਰੀ ਨੂੰ ਫੜ ਲਿਆ ਅਤੇ ਉਸ ਨੂੰ ਏਅਰਪੋਰਟ ਥਾਣੇ ਦੇ ਹਵਾਲੇ ਕਰ ਦਿੱਤਾ। ਮੁਲਜ਼ਮ ਦਾ ਨਾਂ ਜਗਤਾਰ ਸਿੰਘ ਢਿੱਲੋਂ ਹੈ ਅਤੇ ਉਹ ਕੁਆਲਾਲੰਪੁਰ ਜਾਣ ਲਈ ਏਅਰਪੋਰਟ ਪਹੁੰਚਿਆ ਸੀ। ਫਿਲਹਾਲ ਪੁਲਸ ਦੋਸ਼ੀ ਤੋਂ ਪੁੱਛਗਿੱਛ ਕਰ ਰਹੀ ਹੈ।

Continues below advertisement

ਹੋਰ ਪੜ੍ਹੋ : Farmers Protest: ਸ਼ੰਭੂ ਬਾਰਡਰ 'ਤੇ ਸੁਰੱਖਿਆ ਬਲਾਂ ਦਾ ਵੱਡਾ ਐਕਸ਼ਨ, ਅੱਥਰੂ ਗੈਸ ਦੇ ਗੋਲੇ ਸੁੱਟਣ ਮਗਰੋਂ ਕਿਸਾਨਾਂ ਨੇ ਵੀ ਕਰ ਦਿੱਤਾ ਐਲਾਨ

Continues below advertisement

ਸੀਆਈਐਸਐਫ ਦੀ ਟੀਮ ਨੇ ਉਸ ਨੂੰ ਹਿਰਾਸਤ ਵਿੱਚ ਲੈ ਕੇ ਏਅਰਪੋਰਟ ਪੁਲਿਸ ਦੇ ਹਵਾਲੇ ਕਰ ਦਿੱਤਾ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਦੋਸ਼ੀ ਯਾਤਰੀ ਇਹ ਗੋਲੀਆਂ ਕਿੱਥੋਂ ਅਤੇ ਕਿਵੇਂ ਲੈ ਕੇ ਆਇਆ ਸੀ। ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਗੋਲੀਆਂ ਕਿਸੇ ਲਾਇਸੈਂਸੀ ਪਿਸਤੌਲ ਦੀਆਂ ਸਨ ਜਾਂ ਉਹ ਕਿਸੇ ਹੋਰ ਕਾਰਨ ਕਰਕੇ ਆਪਣੇ ਨਾਲ ਲੈ ਕੇ ਗਿਆ ਸੀ।

ਪਿਸਤੌਲ, ਮੈਗਜ਼ੀਨ ਅਤੇ ਕਾਰਤੂਸ ਸਮੇਤ ਦੋ ਕਾਬੂ

ਇੱਥੇ ਜ਼ਿਲ੍ਹਾ ਦਿਹਾਤੀ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਦੇ ਨਾਂ ਗੁਰਤੇਜ ਸਿੰਘ ਵਾਸੀ ਪਿੰਡ ਗੱਗੜਮਾਲ ਅਤੇ ਸੁਰਜੀਤ ਸਿੰਘ ਵਾਸੀ ਝੰਡੇਰ ਹਨ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ 30 ਬੋਰ ਦੇ ਦੋ ਪਿਸਤੌਲ, ਪੰਜ ਮੈਗਜ਼ੀਨ ਅਤੇ 20 ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਜਿਸ ਬਾਈਕ 'ਤੇ ਦੋਸ਼ੀ ਸਵਾਰ ਸਨ। ਉਸ ਨੂੰ ਵੀ ਹਿਰਾਸਤ ਵਿਚ ਲੈ ਲਿਆ ਗਿਆ ਹੈ। ਦੋਵਾਂ ਖਿਲਾਫ਼ ਕੰਬੋਜ਼ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ