ਪੜਚੋਲ ਕਰੋ

Pathankot ਜ਼ਮੀਨ ਘੁਟਾਲਾ : ਬਾਜਵਾ ਨੇ ਕਟਾਰੂਚੱਕ ਦਾ ਮੰਗਿਆ ਅਸਤੀਫ਼ਾ, ਵੱਡੇ ਘੁਟਾਲੇ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਉਣ ਦੀ ਮੰਗ

Pathankot Land Scam - ਬਾਜਵਾ ਨੇ ਕਿਹਾ ਕਿ ਕਟਾਰੂਚੱਕ ਨੇ ਹੀ ਇਸੇ ਘੁਟਾਲੇ ਵਿਚ ਸ਼ਾਮਲ ਦਾਗ਼ੀ ਡੀਡੀਪੀਓ ਕੁਲਦੀਪ ਸਿੰਘ ਨੂੰ ਪਠਾਨਕੋਟ ਦੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਕਰਨ ਵਿਚ ਕਥਿਤ ਤੌਰ 'ਤੇ ਮਦਦ

ਚੰਡੀਗੜ੍ਹ  - ਪਠਾਨਕੋਟ ਜ਼ਮੀਨ ਘੁਟਾਲੇ ਵਿੱਚ ਨਾਮ ਆਉਣ ਤੋਂ ਬਾਅਦ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਕਿਹਾ ਕਿ ਇਸ ਮਾਮਲੇ ਦੀ ਪੂਰੀ ਅਤੇ ਨਿਰਪੱਖ ਜਾਂਚ ਕਿਸੇ ਕੇਂਦਰੀ ਏਜੰਸੀ ਤੋਂ ਕਰਵਾਈ ਜਾਣੀ ਚਾਹੀਦੀ ਹੈ। 

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਇੱਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਕਟਾਰੂਚੱਕ ਨੇ ਹੀ ਇਸੇ ਘੁਟਾਲੇ ਵਿਚ ਸ਼ਾਮਲ ਦਾਗ਼ੀ ਡੀਡੀਪੀਓ ਕੁਲਦੀਪ ਸਿੰਘ ਨੂੰ ਪਠਾਨਕੋਟ ਦੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਕਰਨ ਵਿਚ ਕਥਿਤ ਤੌਰ 'ਤੇ ਮਦਦ ਕੀਤੀ ਸੀ। ਖ਼ਬਰਾਂ ਅਨੁਸਾਰ, ਉਪਰੋਕਤ ਪੋਸਟਿੰਗ ਨੂੰ ਸੁਵਿਧਾਜਨਕ ਬਣਾਉਣ ਲਈ, ਕਟਾਰੂਚੱਕ ਨੇ ਤਤਕਾਲੀ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਇੱਕ ਅਰਧ-ਸਰਕਾਰੀ (ਡੀਓ) ਪੱਤਰ ਲਿਖਿਆ।

ਉਨ੍ਹਾਂ ਕਿਹਾ ਕਿ ਇਹੀ ਉਦਾਹਰਨ ਇਹ ਸਾਬਤ ਕਰਦੀ ਹੈ ਕਿ ਕਟਾਰੂਚੱਕ ਦਾਗ਼ੀ ਡੀਡੀਪੀਓ ਨਾਲ ਮਿਲ ਕੇ ਕੰਮ ਕਰ ਰਿਹਾ ਸੀ, ਇਸ ਲਈ ਕੈਬਨਿਟ ਮੰਤਰੀ ਵੱਲੋਂ ਪਠਾਨਕੋਟ ਜ਼ਮੀਨ ਘੁਟਾਲੇ ਦੀ ਜਾਂਚ ਵਿਚ ਵਿਘਨ ਪਾਉਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਬਾਜਵਾ ਨੇ ਕਿਹਾ ਕਿ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਘੱਟੋ-ਘੱਟ ਸਰਕਾਰੀ ਕੰਮਕਾਜ ਤੋਂ ਦੂਰ ਰਹਿਣਾ ਚਾਹੀਦਾ ਹੈ। 

ਬਾਜਵਾ ਨੇ ਕਿਹਾ ਕਿ ਕਟਾਰੂਚੱਕ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲੱਗਣ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੀ ਜਾ ਰਹੀ ਜਾਂਚ ਨੂੰ ਪਟੜੀ ਤੋਂ ਉਤਾਰਨ ਲਈ ਆਪਣੇ ਪ੍ਰਭਾਵ ਦੀ ਦੁਰਵਰਤੋਂ ਕੀਤੀ। ਨਤੀਜੇ ਵਜੋਂ, ਪੀੜਤ ਮੁੱਕਰ ਗਿਆ ਅਤੇ ਆਪਣੀ ਸ਼ਿਕਾਇਤ ਵਾਪਸ ਲੈ ਲਈ। 

ਬਾਜਵਾ ਨੇ ਅੱਗੇ ਕਿਹਾ ਕਿ ਗੰਭੀਰ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਨੇ ਪੀੜਤ ਅਤੇ ਉਸ ਦੇ ਪਰਿਵਾਰ 'ਤੇ ਸ਼ਿਕਾਇਤ ਵਾਪਸ ਲੈਣ ਲਈ ਨਾਜਾਇਜ਼ ਤੋਰ 'ਤੇ ਦਬਾਅ ਪਾਇਆ, ਹਾਲਾਂਕਿ ਪੰਜਾਬ ਦੇ ਰਾਜਪਾਲ ਵੱਲੋਂ ਕਾਰਵਾਈ ਗਈ ਫੋਰੈਂਸਿਕ ਜਾਂਚ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜਿਨਸੀ ਸ਼ੋਸ਼ਣ ਦੀ ਵੀਡੀਓ ਨਾਲ ਛੇੜਛਾੜ ਨਹੀਂ ਕੀਤੀ ਗਈ ਸੀ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜੋ ਆਪਣੇ ਆਪ ਨੂੰ ਇਮਾਨਦਾਰੀ ਦਾ ਝੰਡਾ ਧਾਰਕ ਮੰਨਦੇ ਹਨ, ਨੂੰ ਇਸ ਦਾ ਗੰਭੀਰ ਨੋਟਿਸ ਲੈਣਾ ਚਾਹੀਦਾ ਹੈ ਅਤੇ ਕਟਾਰੂਚੱਕ ਨੂੰ ਆਪਣਾ ਅਹੁਦਾ ਛੱਡਣ ਲਈ ਮਜਬੂਰ ਕਰਨਾ ਚਾਹੀਦਾ ਹੈ। 

ਇਸ ਦੌਰਾਨ ਇੱਕ ਹੋਰ ਗ਼ਲਤ ਕੰਮ 'ਚ ਕਟਾਰੂਚੱਕ ਦਾ ਨਾਂ ਸਾਹਮਣੇ ਆਇਆ ਹੈ। ਉਨ੍ਹਾਂ ਦੇ ਪਿਛਲੇ ਰਿਕਾਰਡ ਨੂੰ ਧਿਆਨ ਵਿੱਚ ਰੱਖਦੇ ਹੋਏ, ਕੇਂਦਰੀ ਏਜੰਸੀ ਦੁਆਰਾ ਨਿਰਪੱਖ ਜਾਂਚ ਸ਼ੁਰੂ ਹੋਣ ਤੋਂ ਪਹਿਲਾਂ ਉਨ੍ਹਾਂ ਨੂੰ ਆਪਣਾ ਅਹੁਦਾ ਛੱਡ ਦੇਣਾ ਚਾਹੀਦਾ ਹੈ। ਬਾਜਵਾ ਨੇ ਕਿਹਾ ਕਿ ਜੇਕਰ ਜਾਂਚ ਸੂਬਾ ਸਰਕਾਰ ਦੀ ਕਿਸੇ ਏਜੰਸੀ ਵੱਲੋਂ ਕੀਤੀ ਜਾਂਦੀ ਹੈ ਤਾਂ ਉਹ ਜਾਂਚ ਨੂੰ ਆਪਣੇ ਪੱਖ 'ਚ ਕਰਨ ਲਈ ਹਰ ਤਰਾਂ ਦੇ ਹੱਥਕੰਡੇ ਅਪਣਾਉਣਗੇ।

ਟਾਪ ਹੈਡਲਾਈਨ

ਅੰਮ੍ਰਿਤਸਰ 'ਚ 7 ਕਿਲੋ ਹੈਰੋਇਨ ਸਣੇ ਤਸਕਰ ਗ੍ਰਿਫਤਾਰ, BSF ਕੈਂਪਸ ਦੇ ਸਾਹਮਣੇ ਕਿਰਾਏ ਦੇ ਮਕਾਨ 'ਚ ਮਿਲਿਆ ਨਸ਼ਾ
ਅੰਮ੍ਰਿਤਸਰ 'ਚ 7 ਕਿਲੋ ਹੈਰੋਇਨ ਸਣੇ ਤਸਕਰ ਗ੍ਰਿਫਤਾਰ, BSF ਕੈਂਪਸ ਦੇ ਸਾਹਮਣੇ ਕਿਰਾਏ ਦੇ ਮਕਾਨ 'ਚ ਮਿਲਿਆ ਨਸ਼ਾ
 Punjab 'ਚ ਆਵਾਰਾ ਕੁੱਤਿਆਂ ਦੇ ਹਮਲਿਆਂ ਕਾਰਨ ਬਜ਼ੁਰਗਾਂ ਦੀ ਮੌਤ 'ਤੇ PHRC ਸਖ਼ਤ, ਲੁਧਿਆਣਾ ਤੇ ਅੰਮ੍ਰਿਤਸਰ ਦੇ DC ਤੋਂ ਮੰਗੀ ਰਿਪੋਰਟ
Punjab 'ਚ ਆਵਾਰਾ ਕੁੱਤਿਆਂ ਦੇ ਹਮਲਿਆਂ ਕਾਰਨ ਬਜ਼ੁਰਗਾਂ ਦੀ ਮੌਤ 'ਤੇ PHRC ਸਖ਼ਤ, ਲੁਧਿਆਣਾ ਤੇ ਅੰਮ੍ਰਿਤਸਰ ਦੇ DC ਤੋਂ ਮੰਗੀ ਰਿਪੋਰਟ
Amritsar ਦੇ ਇੱਕ ਹੋਟਲ 'ਚ ਭਿਆਨਕ ਅੱਗ , CP ਦੀ ਕੋਠੀ ਨੇੜੇ ਹੋਣ ਕਾਰਨ ਖਾਲੀ ਕਰਵਾਇਆ ਇਲਾਕਾ  
Amritsar ਦੇ ਇੱਕ ਹੋਟਲ 'ਚ ਭਿਆਨਕ ਅੱਗ , CP ਦੀ ਕੋਠੀ ਨੇੜੇ ਹੋਣ ਕਾਰਨ ਖਾਲੀ ਕਰਵਾਇਆ ਇਲਾਕਾ  
Punjab News: ਪੰਜਾਬ 'ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget