ਪੜਚੋਲ ਕਰੋ

350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਇਆ ਜਾਵੇਗਾ ਨਗਰ ਕੀਰਤਨ

Amritsar News: ਬੀਤੇ ਕੱਲ੍ਹ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਗਜੋਤ ਸਿੰਘ ਸੋਹੀ ਦੀ ਅਗਵਾਈ ਹੇਠ ਇਕ ਵਫ਼ਦ ਨੇ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ।

Amritsar News: ਬੀਤੇ ਕੱਲ੍ਹ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਗਜੋਤ ਸਿੰਘ ਸੋਹੀ ਦੀ ਅਗਵਾਈ ਹੇਠ ਇਕ ਵਫ਼ਦ ਨੇ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਬਾਰੇ ਵਿਚਾਰ-ਚਰਚਾ ਕੀਤੀ।

ਵਫ਼ਦ ਨੇ ਐਡਵੋਕੇਟ ਧਾਮੀ ਨੂੰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ 31 ਅਗਸਤ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਅਤੇ ਸਿੱਖ ਸੰਸਥਾ ਵੱਲੋਂ ਸਹਿਯੋਗ ਦੀ ਅਪੀਲ ਕੀਤੀ। ਇਸ ਵਫ਼ਦ ਵਿਚ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਗਜੋਤ ਸਿੰਘ ਸੋਹੀ, ਸਿੱਖ ਆਗੂ ਸ. ਜਸਬੀਰ ਸਿੰਘ ਧਾਮ ਮੁੰਬਈ, ਜਨਰਲ ਸਕੱਤਰ ਸ. ਇੰਦਰਜੀਤ ਸਿੰਘ ਅਤੇ ਮੀਤ ਪ੍ਰਧਾਨ ਸ. ਗੁਰਵਿੰਦਰ ਸਿੰਘ ਮੌਜੂਦ ਸਨ।

ਮੁਲਾਕਾਤ ਦੌਰਾਨ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਧਾਨ ਸ. ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਪਟਨਾ ਸਾਹਿਬ ਤੋਂ 31 ਅਗਸਤ ਨੂੰ ਵਿਸ਼ੇਸ਼ ਤੌਰ ’ਤੇ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਜੋ ਝਾੜਖੰਡ, ਬੰਗਾਲ, ਕਲਕੱਤਾ, ਆਸਣਸੋਹਲ, ਉੜੀਸਾ, ਬਨਾਰਸ, ਕਾਨ੍ਹਪੁਰ, ਲਖਨਊ, ਉਤਰਾਖੰਡ, ਦਿੱਲੀ ਅਤੇ ਹਰਿਆਣਾ ਰਾਹੀਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇਗਾ। ਉਨ੍ਹਾਂ ਕਿਹਾ ਕਿ ਅੱਜ ਉਹ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਜਿਥੇ ਸ਼ਮੂਲੀਅਤ ਲਈ ਬੇਨਤੀ ਕਰਨ ਆਏ ਹਨ, ਉਥੇ ਹੀ ਉਨ੍ਹਾਂ ਨੇ ਸਿੱਖ ਸੰਸਥਾ ਵੱਲੋਂ ਸਹਿਯੋਗ ਲਈ ਵੀ ਅਪੀਲ ਕੀਤੀ ਹੈ।

ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਕੌਮੀ ਜਾਹੋ-ਜਲਾਲ ਨਾਲ ਮਨਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਲਈ ਹਰ ਤਰ੍ਹਾਂ ਦੇਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਆਗੂਆਂ ਨੂੰ ਸਨਮਾਨਿਤ ਵੀ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਸ. ਰਣਜੀਤ ਸਿੰਘ ਕਾਹਲੋਂ, ਸ. ਅੰਮ੍ਰਿਤਪਾਲ ਸਿੰਘ ਕੁਲਾਰ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਰਣਜੀਤ ਸਿੰਘ ਜਲੰਧਰ ਸਮੇਤ ਹੋਰ ਮੌਜੂਦ ਸਨ।

ਟਾਪ ਹੈਡਲਾਈਨ

Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 

Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ

 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ

Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!

Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!

Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ

Embed widget