Crime News: ਅੰਮ੍ਰਿਤਸਰ ਦੇ ਮਜੀਠਾ ਵਿੱਚ ਦੋ ਬਦਮਾਸ਼ਾਂ ਨੇ ਇੱਕ ਸ਼ਰਾਬ ਦੀ ਦੁਕਾਨ 'ਤੇ ਹਮਲਾ ਕੀਤਾ। ਬਦਮਾਸ਼ਾਂ ਨੇ ਪਹਿਲਾਂ ਪੈਟਰੋਲ ਬੰਬ ਸੁੱਟਿਆ ਤੇ ਠੇਕੇ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਕਰਮਚਾਰੀਆਂ 'ਤੇ ਗੋਲੀਆਂ ਚਲਾਈਆਂ ਗਈਆਂ। ਹਾਲਾਂਕਿ, ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਹ ਘਟਨਾ ਮੰਗਲਵਾਰ ਰਾਤ ਨੂੰ ਕਰੀਬ 9:15 ਵਜੇ ਵਾਪਰੀ।
ਭੱਜਦੇ ਸਮੇਂ ਹਮਲਾਵਰਾਂ ਦਾ ਮੈਗਜ਼ੀਨ ਹੇਠਾਂ ਡਿੱਗ ਪਿਆ। ਇਸ ਘਟਨਾ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਠੇਕਾ ਅਧਿਕਾਰੀ ਲਵ ਕੁਮਾਰ ਨੇ ਦੱਸਿਆ ਕਿ ਮਜੀਠਾ ਇਲਾਕੇ ਵਿੱਚ ਪਹਿਲਾਂ ਵੀ ਸ਼ਰਾਬ ਦੀਆਂ ਦੁਕਾਨਾਂ 'ਤੇ ਲੁੱਟ-ਖਸੁੱਟ ਤੇ ਗੋਲੀਬਾਰੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਪਿਛਲੇ ਸਾਲ ਵੀ ਇੱਕ ਠੇਕਾ ਕਰਮਚਾਰੀ 'ਤੇ ਹਮਲਾ ਹੋਇਆ ਸੀ ਪਰ ਪੁਲਿਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਉਨ੍ਹਾਂ ਦੇ ਹੀ ਸਾਥੀ ਨੂੰ ਵੀ ਨਾਲ ਲੈ ਗਈ।
ਮਾਮਲੇ ਵਿੱਚ ਵਿਵਾਦ ਉਦੋਂ ਹੋਰ ਵੱਧ ਗਿਆ ਜਦੋਂ ਪੁਲਿਸ ਨੇ ਮੌਕੇ 'ਤੇ ਮਿਲੇ ਮੈਗਜ਼ੀਨ ਨੂੰ ਆਪਣੇ ਕਬਜ਼ੇ ਵਿੱਚ ਲੈਣ ਦੀ ਕੋਸ਼ਿਸ਼ ਕੀਤੀ। ਮਾਲਕ ਦੇ ਆਉਣ ਤੱਕ ਕਰਮਚਾਰੀਆਂ ਨੇ ਮੈਗਜ਼ੀਨ ਦੇਣ ਤੋਂ ਇਨਕਾਰ ਕਰ ਦਿੱਤਾ। ਇਸ 'ਤੇ ਪੁਲਿਸ ਇੱਕ ਕਰਮਚਾਰੀ ਨੂੰ ਥਾਣੇ ਲੈ ਗਈ। ਠੇਕਾ ਅਧਿਕਾਰੀਆਂ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਮਜੀਠਾ ਦੇ ਡੀਐਸਪੀ ਜਸਪਾਲ ਸਿੰਘ ਨੇ ਕਿਹਾ ਕਿ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :