(Source: ECI/ABP News)
Amritsar News: ਹੈਰੋਇਨ ਨਾਲ ਫੜੇ ਤੇਜਵੀਰ ਦੀਆਂ ਸੀਨੀਅਰ ਅਕਾਲੀ ਲੀਡਰਾਂ ਨਾਲ ਤਸਵੀਰਾਂ ਵਾਇਰਲ
ਤੇਜਵੀਰ ਸਿੰਘ ਨੂੰ 21 ਜੁਲਾਈ ਨੂੰ ਦਰਜ ਹੋਏ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ 100 ਗ੍ਰਾਮ ਹੈਰੋਇਨ, ਇੱਕ ਕਾਰ ਤੇ 3 ਲੱਖ ਰੁਪਏ ਦੀ ਡਰੱਗ ਮਨੀ ਪਹਿਲਾਂ ਹੀ ਜ਼ਬਤ ਕੀਤੀ ਜਾ ਚੁੱਕੀ ਹੈ।
![Amritsar News: ਹੈਰੋਇਨ ਨਾਲ ਫੜੇ ਤੇਜਵੀਰ ਦੀਆਂ ਸੀਨੀਅਰ ਅਕਾਲੀ ਲੀਡਰਾਂ ਨਾਲ ਤਸਵੀਰਾਂ ਵਾਇਰਲ Pictures of Tejveer caught with heroin with senior Akali leaders go viral Amritsar News: ਹੈਰੋਇਨ ਨਾਲ ਫੜੇ ਤੇਜਵੀਰ ਦੀਆਂ ਸੀਨੀਅਰ ਅਕਾਲੀ ਲੀਡਰਾਂ ਨਾਲ ਤਸਵੀਰਾਂ ਵਾਇਰਲ](https://feeds.abplive.com/onecms/images/uploaded-images/2023/07/23/1bfd5965e76e74de7bd9f5b89616d9a91690104094478674_original.jpg?impolicy=abp_cdn&imwidth=1200&height=675)
Amritsar News: ਸੀਨੀਅਰ ਅਕਾਲੀ ਆਗੂ ਤੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ਼ ਇੰਡੀਆ (SOI) ਦੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ ਤੇਜਵੀਰ ਸਿੰਘ ਨੂੰ ਸੀਆਈਏ ਸਟਾਫ ਨੇ ਗ੍ਰਿਫ਼ਤਾਰ ਕੀਤਾ ਹੈ। ਇਸ ਮਗਰੋਂ ਸੋਸ਼ਲ ਮੀਡੀਆ ਉਪਰ ਤੇਜਵੀਰ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਬੇਸ਼ੱਕ ਪੁਲਿਸ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਕਿ ਤੇਜਵੀਰ ਦਾ ਅਕਾਲੀ ਦਲ ਨਾਲ ਸਬੰਧ ਹੈ, ਪਰ ਦੂਜੇ ਪਾਸੇ ਉਸ ਦੀਆਂ ਫੋਟੋਆਂ ਵਿੱਚ ਸਾਫ ਦਿਖਾਈ ਦੇ ਰਿਹਾ ਹੈ ਕਿ ਕਿਸ ਤਰੀਕੇ ਨਾਲ ਇਹ ਅਕਾਲੀ ਦਲ ਦੇ ਸੀਨੀਅਰ ਲੀਡਰਾਂ ਨਾਲ ਖੜ੍ਹਾ ਨਜ਼ਰ ਆ ਰਿਹਾ ਹੈ।
ਦੱਸ ਦਈਏ ਕਿ ਪੁਲਿਸ ਨੇ ਮੁਲਜ਼ਮ ਅਕਾਲੀ ਦਲ ਦੇ ਲੀਡਰ ਤੇਜਵੀਰ ਕੋਲੋਂ 110 ਗ੍ਰਾਮ ਹੈਰੋਇਨ ਬਰਾਮਦ ਹੋਣ ਦਾ ਦਾਅਵਾ ਕੀਤਾ ਹੈ। ਅੱਜ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਅਗਲੇਰੀ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਨੂੰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ: Amritsar News: ਹੈਰੋਇਨ ਸਣੇ ਅਕਾਲੀ ਲੀਡਰ ਗ੍ਰਿਫਤਾਰ, SOI ਦਾ ਜ਼ਿਲ੍ਹਾ ਪ੍ਰਧਾਨ
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੇ ਇੰਚਾਰਜ ਅਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਤਰਫੋਂ ਤੇਜਵੀਰ ਸਿੰਘ ਨੂੰ 21 ਜੁਲਾਈ ਨੂੰ ਦਰਜ ਹੋਏ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ 100 ਗ੍ਰਾਮ ਹੈਰੋਇਨ, ਇੱਕ ਕਾਰ ਤੇ 3 ਲੱਖ ਰੁਪਏ ਦੀ ਡਰੱਗ ਮਨੀ ਪਹਿਲਾਂ ਹੀ ਜ਼ਬਤ ਕੀਤੀ ਜਾ ਚੁੱਕੀ ਹੈ।
ਦਰਅਸਲ ਇਸ ਮਾਮਲੇ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਰਹਿਣ ਵਾਲੇ ਗੁਰਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ਤੋਂ ਪੁੱਛਗਿੱਛ ਤੋਂ ਬਾਅਦ ਹੀ ਤੇਜਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਗੁਰਜੀਤ ਸਿੰਘ ਵੱਲੋਂ ਹੀ ਹੈਰੋਇਨ ਤੇਜਬੀਰ ਸਿੰਘ ਨੂੰ ਵੇਚੀ ਗਈ ਸੀ।
ਇਹ ਵੀ ਪੜ੍ਹੋ: SGPC ਪ੍ਰਧਾਨ ਧਾਮੀ ਦੇ ਤਲਖ਼ ਤੇਵਰ, ਕਿਹਾ-ਜਿਹੜੀ ਸਰਕਾਰ ਨੇ ਮੱਥਾ ਲਾਇਆ ਉਸ ਨੂੰ ਮੂੰਹ ਦੀ ਖਾਣੀ ਪਈ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)