1984 ਦੇ ਦੁਖਾਂਤ ਨੂੰ ਭਾਜਪਾ ਨੇ ਬਣਾਇਆ ਚੋਣ ਮੁੱਦਾ ! ਕਿਸਾਨਾਂ ਦੇ ਮੁੱਦਿਆ ਨੂੰ ਗੱਲਬਾਤ ਰਾਹੀਂ ਹੱਲ ਕਰਨ ਦਾ ਸੁਨੇਹਾ
ਕੇਂਦਰ ਸਰਕਾਰ ਕਦੇ ਵੀ ਅਜਿਹੀ ਤਜਵੀਜ਼ ਨਹੀਂ ਲਿਆਵੇਗੀ ਜਿਸ ਨਾਲ ਪੰਜਾਬ ਦੇ ਕਿਸਾਨਾਂ ਦਾ ਨੁਕਸਾਨ ਹੋਵੇ। ਕਿਸਾਨਾਂ ਨੂੰ ਅਜੇ ਵੀ ਬੇਨਤੀ ਹੈ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਗੱਲਬਾਤ ਰਾਹੀਂ ਹੀ ਸੰਭਵ ਹੈ। ਕਿਸਾਨਾਂ ਨੂੰ ਇੱਕ ਮੇਜ਼ 'ਤੇ ਬੈਠ ਕੇ ਸਰਕਾਰ ਨਾਲ ਗੱਲਬਾਤ ਕਰਨੀ ਚਾਹੀਦੀ ਹੈ।
Punjab Politics: ਭਾਜਪਾ ਆਗੂਆਂ ਨੂੰ ਮਿਲਣ ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਪਿਊਸ਼ ਗੋਇਲ ਨੇ ਸੂਬਾ ਸਰਕਾਰ 'ਤੇ ਹਮਲਾ ਬੋਲਿਆ ਹੈ। ਉਹ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੀ ਹਮਾਇਤ ਕਰਨ ਪਹੁੰਚੇ ਸਨ। ਉਨ੍ਹਾਂ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਦੀਆਂ ਸਕੀਮਾਂ ਸੂਬੇ ਦੇ ਲੋਕਾਂ ਤੱਕ ਨਹੀਂ ਪਹੁੰਚਦੀਆਂ। ਪ੍ਰਧਾਨ ਮੰਤਰੀ ਦੀਆਂ ਯੋਜਨਾਵਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾਂਦੀਆਂ ਹਨ। ਪਿਛਲੇ ਸਾਲ ਪ੍ਰਧਾਨ ਮੰਤਰੀ ਮਿੱਤਰ ਟੈਕਸਟਾਈਲ ਪਾਰਕ ਸਕੀਮ ਲਾਗੂ ਕੀਤੀ ਗਈ ਸੀ ਪਰ ਸੂਬਾ ਸਰਕਾਰ ਦੀ ਅਣਗਹਿਲੀ ਕਾਰਨ ਪੰਜਾਬ ਨੂੰ ਇਹ ਪਾਰਕ ਨਹੀਂ ਮਿਲ ਸਕਿਆ।
अमृतसर में आज भाजपा कार्यकर्ता सम्मेलन को संबोधित किया।
— Piyush Goyal (मोदी का परिवार) (@PiyushGoyal) May 25, 2024
पंजाब में जनता कांग्रेस और आम आदमी पार्टी की सरकारों की खराब नीति और नीयत से त्रस्त है और इस चुनाव में कमल खिलाने को आतुर है। pic.twitter.com/5a7eCwrIWv
ਕਿਸਾਨਾਂ ਦੇ ਮੁੱਦੇ ਬਾਰੇ ਕੀ ਕਿਹਾ ?
ਪੀਯੂਸ਼ ਗੋਇਲ ਨੇ ਕਿਹਾ ਕਿ ਕੁਝ ਕਿਸਾਨ ਜੋ ਮੁੱਦੇ ਦੀ ਗੰਭੀਰਤਾ ਤੋਂ ਪੂਰੀ ਤਰ੍ਹਾਂ ਜਾਣੂ ਨਹੀਂ ਹਨ, ਉਨ੍ਹਾਂ ਨੂੰ ਵੀ ਗ਼ਲਤ ਜਾਣਕਾਰੀ ਮਿਲ ਸਕਦੀ ਹੈ। ਕੇਂਦਰ ਸਰਕਾਰ ਕਦੇ ਵੀ ਅਜਿਹੀ ਤਜਵੀਜ਼ ਨਹੀਂ ਲਿਆਵੇਗੀ ਜਿਸ ਨਾਲ ਪੰਜਾਬ ਦੇ ਕਿਸਾਨਾਂ ਦਾ ਨੁਕਸਾਨ ਹੋਵੇ। ਕਿਸਾਨਾਂ ਨੂੰ ਅਜੇ ਵੀ ਬੇਨਤੀ ਹੈ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਗੱਲਬਾਤ ਰਾਹੀਂ ਹੀ ਸੰਭਵ ਹੈ। ਕਿਸਾਨਾਂ ਨੂੰ ਇੱਕ ਮੇਜ਼ 'ਤੇ ਬੈਠ ਕੇ ਸਰਕਾਰ ਨਾਲ ਗੱਲਬਾਤ ਕਰਨੀ ਚਾਹੀਦੀ ਹੈ।
ਕਾਂਗਰਸ ਨੇ ਕਦੇ ਵੀ ਪੰਜਾਬ ਦੇ ਹਿੱਤ ਬਾਰੇ ਨਹੀਂ ਸੋਚਿਆ
ਪੀਯੂਸ਼ ਗੋਇਲ ਨੇ ਕਿਹਾ ਕਿ ਕਾਂਗਰਸ ਨੇ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਪੰਜਾਬ ਨਾਲ ਹਮੇਸ਼ਾ ਧੋਖਾ ਕੀਤਾ ਹੈ। ਆਜ਼ਾਦੀ ਤੋਂ ਬਾਅਦ ਪੰਜਾਬ ਦੋ ਹਿੱਸਿਆਂ ਵਿਚ ਵੰਡਿਆ ਗਿਆ। ਇਸ ਤੋਂ ਬਾਅਦ ਕਾਂਗਰਸ ਨੇ ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲਾ ਕੀਤਾ। ਕਾਂਗਰਸ ਪਾਰਟੀ ਕਦੇ ਵੀ ਪੰਜਾਬ ਦੀ ਭਲਾਈ ਬਾਰੇ ਨਹੀਂ ਸੋਚ ਸਕਦੀ। ਰਾਹੁਲ ਗਾਂਧੀ ਨੂੰ ਇਸ ਲਈ ਮੁਆਫੀ ਮੰਗਣੀ ਚਾਹੀਦੀ ਹੈ ਅਤੇ ਪੰਜਾਬ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ-Elections: ਪੰਜਾਬ ਦੇ ਵੋਟਰ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ : ਸਿਬਿਨ ਸੀ