Punjab Police: ਪੰਜਾਬ ਪੁਲਿਸ ਨੇ ਲਗਾਤਾਰ ਸੂਬੇ ਵਿੱਚ ਗੈਂਗਸਟਰਾਂ ਤੇ ਬਦਮਾਸ਼ਾਂ ਖ਼ਿਲਾਫ਼ ਕਾਰਵਾਈ ਵਿੱਢੀ ਹੋਈ ਹੈ।  ਇਸ ਦੌਰਾਨ ਅੰਮ੍ਰਿਤਸਰ ਪੁਲਿਸ ਨੇ ਕਾਰਵਾਈ ਕਰਦਿਆਂ ਹੋਇਆਂ ਜੱਗੂ ਭਗਵਾਨਪੂਰੀਆ ਗੈਂਗ ਦੇ 9 ਦੇ ਕਰੀਬ ਗੁਰਗੇ ਤੇ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮੌਕੇ ਪੁਲਿਸ ਨੇ ਉਨ੍ਹਾਂ ਕੋਲੋਂ ਪਿਸਤੌਲ ਤੇ ਗੋਲ਼ੀਆਂ ਬਰਾਮਦ ਕੀਤੀਆਂ ਹਨ।
ਇਸ ਬਾਬਤ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਬਦਮਾਸ਼ਾਂ ਕੋਲੋਂ ਇੱਕ ਜੈਮਰ ਵੀ ਬਰਾਮਦ ਕੀਤਾ ਗਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਜੱਗੂ ਭਗਵਾਨਪੁਰੀਆ ਦੇ ਸਰਗਰਮ ਗੈਂਗ ਮੈਬਰ ਅਤੇ ਸ਼ੂਟਰ ਨੂੰ ਕਟੜਾ ਜੰਮੂ/ਕਸ਼ਮੀਰ, ਮਥੁਰਾ, ਉਤਰਪ੍ਰਦੇਸ਼ ਆਦਿ ਥਾਵਾਂ ਤੋਂ ਹਥਿਆਰਾਂ ਸਮੇਤ ਕਾਬੂ ਕੀਤਾ ਹੈ।


ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਜੱਗੂ ਭਗਵਾਨਪੂਰੀਆ ਦੇ ਦੋ ਖਾਸ ਗੈਂਗ ਮੈਂਬਰ ਰੀਤਿਕ ਰੇਲੀ ਤੇ ਅੰਕੁਸ਼ ਕੁਮਾਰ ਉਰਫ ਬ੍ਰਾਹਮਣ ਜੋ ਕਿ ਇਸ ਸਮੇਂ ਆਸਟ੍ਰੇਲੀਆ ਵਿੱਚ ਹਨ ਉਹ ਉੱਥੋਂ ਬੈਠੈ ਹੀ ਗੈਗ ਮੈਬਰਾਂ ਨੂੰ ਲੋੜੀਦੀ ਮਾਲੀ ਸਹਾਇਤਾਂ, ਹਥਿਆਰ, ਸਾਧਨ ਅਤੇ ਫਰਾਰੀ ਸਮੇ ਪਨਾਹ ਮੁੱਹਈਆ ਕਰਵਾਉਂਦੇ ਹਨ


ਇਸ ਬਾਬਤ  ਏਡੀਸੀਪੀ ਅੰਭਿਮਨਿਊ ਰਾਣਾ ਨੇ ਦੱਸਿਆ ਕਿ ਰਿਤਿਕ ਰੇਲੀ ਦੇ ਭਰਾ ਕ੍ਰਿਸ਼ਨਾ ਰੇਲੀ ਨੂੰ ਵੀ ਪਿਛਲੇ ਦਿਨੀਂ ਕਾਬੂ ਕੀਤਾ ਗਿਆ ਹੈ ਜਿਸ ਕੋਲੋ ਜੈਮਰ ਬ੍ਰਾਮਦ ਹੋਇਆ ਸੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਜੰਡਿਆਲਾ ਗੁਰੁ ਤੋਂ ਜੋ ਕਾਰ ਖੋਹੀ ਗਈ ਸੀ ਉਹ ਵੀ ਇਨ੍ਹਾਂ ਲੋਕਾਂ ਨੇ ਖੋਹੀ ਸੀ ਜਿਸ ਵਿੱਚ ਜੈਮਰ ਫਿਟ ਕੀਤਾ ਗਿਆ ਸੀ


ਜਾਂਚ ਦੌਰਾਨ ਹੋਰ ਖ਼ੁਲਾਸੇ ਹੋਣ ਦੀ ਉਮੀਦ


ਅੰਭਿਮਨਿਊ ਰਾਣਾ ਨੇ ਦੱਸਿਆ ਕਿ ਇਨ੍ਹਾਂ ਸਾਰਿਆਂ ਦੇ ਖਿਲਾਫ਼ ਵੱਖ ਵੱਖ ਥਾਣਿਆਂ ਵਿੱਚ ਕਈ ਕੇਸ ਦਰਜ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਨਾਲ ਇੱਕ ਬਾਹਰੀ ਸ਼ੂਟਰ ਵੀ ਹੈ ਜਿਸ ਨੂੰ ਗ੍ਰਿਫ਼ਤਾਰ ਕਰਨਾ ਅਜੇ ਬਾਕੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜਾਂਚ ਦੌਰਾਨ ਇਨ੍ਹਾਂ ਕੋਲੋਂ ਹੋਰ ਖ਼ੁਲਾਸੇ ਹੋਣ ਦੀ ਉਮੀਦ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।