ਪੁਲਿਸ ਅਤੇ ਨਸ਼ਾ ਤਸਕਰ ਵਿਚਾਲੇ ਹੋਇਆ ਐਨਕਾਊਂਟਰ, ਚੱਲੀਆਂ ਤਾੜ-ਤਾੜ ਗੋਲੀਆਂ, ਇਲਾਕੇ 'ਚ ਸਹਿਮ ਦਾ ਮਾਹੌਲ
Amritsar News: ਅੰਮ੍ਰਿਤਸਰ ਦੇ ਗੇਟ ਹਕੀਮਾਂ ਇਲਾਕੇ ਵਿੱਚ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਐਨਕਾਊਂਟਰ ਹੋਇਆ ਹੈ।

Amritsar News: ਅੰਮ੍ਰਿਤਸਰ ਦੇ ਗੇਟ ਹਕੀਮਾਂ ਇਲਾਕੇ ਵਿੱਚ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਐਨਕਾਊਂਟਰ ਹੋਇਆ ਹੈ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਦੌਰਾਨ ਇੱਕ ਤਸਕਰ ਨੂੰ ਦਬੋਚ ਲਿਆ ਅਤੇ ਉਹ ਜ਼ਖ਼ਮੀ ਹੋ ਗਿਆ।
ਇਹ ਘਟਨਾ ਥਾਣਾ ਗੇਟ ਹਕੀਮਾਂ ਅਧੀਨ ਦਾਣਾ ਮੰਡੀ ਵਿੱਚ ਵਾਪਰੀ। ਪੁਲਿਸ ਨੇ ਸੁਰੱਖਿਆ ਲਈ ਇੱਥੇ ਨਾਕਾ ਲਾਇਆ ਹੋਇਆ ਸੀ। ਇਸ ਦੌਰਾਨ ਇੱਕ ਨਸ਼ਾ ਤਸਕਰ ਬਾਈਕ 'ਤੇ ਆਇਆ। ਪੁਲਿਸ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਉਸਨੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ। ਜਵਾਬੀ ਗੋਲੀਬਾਰੀ ਵਿੱਚ ਦੋਸ਼ੀ ਜ਼ਖਮੀ ਹੋ ਗਿਆ ਅਤੇ ਉਸ ਨੂੰ ਫੜ ਲਿਆ ਗਿਆ। ਜ਼ਖਮੀ ਤਸਕਰ ਦੀ ਪਛਾਣ ਬਿਕਰਮਜੀਤ ਸਿੰਘ ਵਾਸੀ ਭਕਨਾ ਵਜੋਂ ਹੋਈ ਹੈ। ਪੁਲਿਸ ਅਗਲੇਰੀ ਜਾਂਚ ਵਿੱਚ ਲੱਗੀ ਹੋਈ ਹੈ।
ਦੱਸ ਦਈਏ ਕਿ ਇਹ ਮੁਲਜ਼ਮ ਪਹਿਲਾਂ ਵੀ ਕਈ ਮਾਮਲਿਆਂ ਵਿੱਚ ਲੋੜੀਂਦਾ ਹੈ। ਕੁਝ ਮਹੀਨੇ ਪਹਿਲਾਂ ਘਰਿੰਡਾ ਦੇ ਨੇਸ਼ਟਾ ਪਿੰਡ ਵਿੱਚ ਪੁਲਿਸ 'ਤੇ ਗੋਲੀਬਾਰੀ ਹੋਈ ਸੀ। ਇਸ ਦੌਰਾਨ ਵੀ ਪੁਲਿਸ ਨੇ ਇੱਕ ਨਾਕਾ ਲਾਇਆ ਹੋਇਆ ਸੀ ਅਤੇ ਜਦੋਂ ਦੋਸ਼ੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਨੇ ਪੁਲਿਸ 'ਤੇ ਗੋਲੀਬਾਰੀ ਕਰ ਦਿੱਤੀ ਤੇ ਇੱਕ ਰਾਹਗੀਰ ਦੀ ਮੌਤ ਹੋ ਗਈ ਸੀ।






















