ਅੰਮ੍ਰਿਤਸਰ ਵਿੱਚ ਪੁਲਿਸ ਅਤੇ ਖਾਲਿਸਤਾਨੀ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋਇਆ। ਇਨ੍ਹਾਂ ਅੱਤਵਾਦੀਆਂ ਨੇ ਕੰਧਾਂ ਅਤੇ ਰੇਲਗੱਡੀਆਂ 'ਤੇ ਖਾਲਿਸਤਾਨੀ ਨਾਅਰੇ ਲਿਖੇ ਹੋਏ ਸਨ। ਜਦੋਂ ਪੁਲਿਸ ਉਨ੍ਹਾਂ ਨੂੰ ਫੜਨ ਲਈ ਪਹੁੰਚੀ ਤਾਂ ਉਨ੍ਹਾਂ ਨੇ ਗੋਲੀਬਾਰੀ ਕਰ ਦਿੱਤੀ। ਪੁਲਿਸ ਨੇ ਫਿਰ ਜਵਾਬੀ ਗੋਲੀਬਾਰੀ ਕੀਤੀ, ਜਿਸ ਦੇ ਨਤੀਜੇ ਵਜੋਂ ਇੱਕ  ਦੀ ਲੱਤ ਵਿੱਚ ਗੋਲੀ ਲੱਗ ਗਈ। ਉਸਨੂੰ ਅਤੇ ਉਸਦੇ ਸਾਥੀ ਨੂੰ ਬਾਅਦ ਵਿੱਚ ਫੜ ਲਿਆ ਗਿਆ। ਦੋਵੇਂ ਅੱਤਵਾਦੀ ਸਿੱਖਸ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨਾਲ ਜੁੜੇ ਹੋਏ ਸਨ। ਪੁਲਿਸ ਨੇ ਦੋਵਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਹੈ। ਉਨ੍ਹਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ, ਉਨ੍ਹਾਂ ਦੇ ਦੋ ਹੋਰ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ।

Continues below advertisement

 

Continues below advertisement

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਜੁੜੇ ਚਾਰ ਸਰਗਰਮ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੂੰ 17 ਅਗਸਤ ਦੀ ਰਾਤ ਨੂੰ ਕੰਧਾਂ ਤੇ ਰੇਲਗੱਡੀਆਂ 'ਤੇ ਭੜਕਾਊ ਨਾਅਰੇ ਲਿਖੇ ਹੋਏ ਪਾਏ ਗਏ ਸਨ।

ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਬੀਕੇਆਈ ਦੇ ਸੰਚਾਲਕ ਸ਼ਮਸ਼ੇਰ ਸ਼ੇਰਾ, ਬਦਨਾਮ ਗੈਂਗਸਟਰ ਪ੍ਰਭਾਵ ਦਾਸੂਵਾਲ ਅਤੇ ਅਫਰੀਦੀ ਨਾਲ ਜੁੜੇ ਹੋਏ ਸਨ ਅਤੇ ਉਨ੍ਹਾਂ ਦੇ ਹੁਕਮਾਂ 'ਤੇ ਕੰਮ ਕਰ ਰਹੇ ਸਨ। ਗੁਰਪਤਵੰਤ ਸਿੰਘ ਪੰਨੂ ਨੇ ਉਸੇ ਦਿਨ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਪੋਸਟ ਕਰਕੇ ਇਸ ਦੀ ਜ਼ਿੰਮੇਵਾਰੀ ਲਈ।

ਪੁੱਛਗਿੱਛ ਦੌਰਾਨ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਅੰਮ੍ਰਿਤਸਰ ਵਿੱਚ ਨਾਅਰੇ ਲਿਖਣ ਦੀ ਗੱਲ ਕਬੂਲੀ । ਉਨ੍ਹਾਂ ਦੇ ਬਿਆਨਾਂ ਦੇ ਆਧਾਰ 'ਤੇ, ਦੋ ਹੋਰ ਮੁਲਜ਼ਮ, ਜੋਬਨਦੀਪ ਅਤੇ ਵਿਸ਼ਾਲਨੂੰ ਨਾਮਜ਼ਦ ਕੀਤਾ ਗਿਆ ਤੇ ਬਾਅਦ ਵਿੱਚ ਗ੍ਰਿਫ਼ਤਾਰ ਕੀਤਾ ਗਿਆ।

ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ .30 ਬੋਰ ਦਾ ਪਿਸਤੌਲ, ਸਪਰੇਅ ਪੇਂਟ ਕੈਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ। ਮੁਲਜ਼ਮਾਂ ਦੇ ਅਪਰਾਧਿਕ ਰਿਕਾਰਡ ਵੀ ਹਨ, ਜਿਸ ਵਿੱਚ ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਅਤੇ ਤਰਨਤਾਰਨ ਵਿੱਚ ਗੋਲੀਬਾਰੀ ਸ਼ਾਮਲ ਹੈ।

ਜ਼ਿਕਰ ਕਰ ਦਈਏ ਕਿ 16 ਸਤੰਬਰ ਨੂੰ ਪੁਲਿਸ ਨੂੰ ਸੂਚਨਾ ਮਿਲੀ ਕਿ ਅੰਮ੍ਰਿਤਸਰ ਵਿੱਚ ਇੱਕ ਰੇਲਗੱਡੀ 'ਤੇ ਖਾਲਿਸਤਾਨੀ ਨਾਅਰੇ ਲਿਖੇ ਗਏ ਹਨ। ਇਸ ਤੋਂ ਬਾਅਦ, ਅੰਮ੍ਰਿਤਸਰ ਜੀਆਰਪੀ ਨੇ ਮਾਮਲਾ ਦਰਜ ਕੀਤਾ ਤੇ ਇਲਾਕੇ ਦੀ ਜਾਂਚ ਕੀਤੀ। ਸਟੇਸ਼ਨ ਅਤੇ ਆਲੇ-ਦੁਆਲੇ ਦੇ ਇਲਾਕਿਆਂ ਤੋਂ ਸੀਸੀਟੀਵੀ ਫੁਟੇਜ ਸਕੈਨ ਕੀਤੀ ਗਈ, ਅਤੇ ਰਾਹਗੀਰਾਂ ਤੋਂ ਪੁੱਛਗਿੱਛ ਕੀਤੀ ਗਈ। ਹਾਲਾਂਕਿ, ਉਸ ਸਮੇਂ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋਈ।

ਇੱਕ ਦਿਨ ਬਾਅਦ, ਪੰਨੂ ਨੇ ਘਟਨਾ ਦੀ ਪੁਸ਼ਟੀ ਕਰਨ ਵਾਲਾ ਇੱਕ ਵੀਡੀਓ ਜਾਰੀ ਕੀਤਾ। ਵੀਡੀਓ ਵਿੱਚ ਕਿਹਾ ਗਿਆ ਹੈ, "ਰਾਹੁਲ ਗਾਂਧੀ, ਰਾਜਾ ਵੜਿੰਗ, ਅਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਜਿਨ੍ਹਾਂ ਨੇ 1984 ਦੇ ਕਾਤਲਾਂ ਨੂੰ ਪਨਾਹ ਦਿੱਤੀ ਸੀ, ਸਾਡੇ ਨਿਸ਼ਾਨੇ 'ਤੇ ਹਨ।