ਪੜਚੋਲ ਕਰੋ

ਤਖ਼ਤ ਸ੍ਰੀ ਦਮਦਮਾ ਸਾਹਿਬ ਨੇੜੇ ਪੁਲਿਸ ਫੋਰਸ ਡਰਾਉਣ ਲਈ ਨਹੀਂ ਸਗੋਂ ਸੁਰੱਖਿਆ ਦੇ ਮੱਦੇਨਜ਼ਰ ਤਾਇਨਾਤ ਕੀਤੀ: ਏਡੀਜੀਪੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਾਅਵਾ ਕੀਤਾ ਹੈ ਕਿ ਪੁਲਿਸ ਥਾਂ-ਥਾਂ ਨਾਕੇ ਲਾ ਕੇ ਦਹਿਸ਼ਤ ਦਾ ਮਾਹੌਲ ਸਿਰਜ ਰਹੀ ਹੈ ਜਿਸ ਕਰਕੇ ਵਿਸਾਖੀ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਸੰਗਤਾਂ ਘੱਟ ਪਹੁੰਚ ਰਹੀਆਂ ਹਨ।

Amritsar News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਾਅਵਾ ਕੀਤਾ ਹੈ ਕਿ ਪੁਲਿਸ ਥਾਂ-ਥਾਂ ਨਾਕੇ ਲਾ ਕੇ ਦਹਿਸ਼ਤ ਦਾ ਮਾਹੌਲ ਸਿਰਜ ਰਹੀ ਹੈ ਜਿਸ ਕਰਕੇ ਵਿਸਾਖੀ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਸੰਗਤਾਂ ਘੱਟ ਪਹੁੰਚ ਰਹੀਆਂ ਹਨ। ਹੁਣ ਏਡੀਜੀਪੀ ਬਠਿੰਡਾ ਰੇਂਜ ਸੁਰਿੰਦਰ ਪਾਲ ਸਿੰਘ ਨੇ ਇਸ ਬਾਰੇ ਸਪਸ਼ਟੀਕਰਨ ਦਿੱਤਾ ਹੈ। 

ਉਨ੍ਹਾਂ ਕਿਹਾ ਹੈ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਨੇੜੇ ਪੁਲਿਸ ਫੋਰਸ ਲੋਕਾਂ ਨੂੰ ਡਰਾਉਣ ਲਈ ਨਹੀਂ ਸਗੋਂ ਸੁਰੱਖਿਆ ਦੇ ਮੱਦੇਨਜ਼ਰ ਤੇ ਸ਼ਾਂਤੀ ਬਣਾਈ ਰੱਖਣ ਲਈ ਤਾਇਨਾਤ ਕੀਤੀ ਗਈ ਹੈ। ਏਡੀਜੀਪੀ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਜਦੋਂ ਮਰਜ਼ੀ ਆਤਮ ਸਮਰਪਣ ਕਰ ਦੇਵੇ, ਪੁਲਿਸ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਹਰ ਸਮੇਂ ਤਿਆਰ ਹੈ। ਉਨ੍ਹਾਂ ਕਿਹਾ ਕਿ ਵਿਸਾਖੀ ਵਾਲੇ ਦਿਨ ਕੋਈ ਵੀ ਸਿਆਸੀ ਪਾਰਟੀ ਆਪਣੀ ਰੈਲੀ ਕਰ ਸਕਦੀ ਹੈ, ਪ੍ਰਸ਼ਾਸਨ ਵੱਲੋਂ ਕੋਈ ਮਨਾਹੀ ਨਹੀਂ ਹੈ।

ਦਰਅਸਲ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਤੇ ਸੁਰੱਖਿਆ ਏਜੰਸੀਆਂ ਉੱਪਰ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਹੈ ਕਿ ਪੰਜਾਬ ਸਰਕਾਰ ਵਿਸਾਖੀ ਤੋਂ ਪਹਿਲਾਂ ਤਲਵੰਡੀ ਸਾਬੋ ਤੇ ਬਠਿੰਡਾ ਜ਼ਿਲ੍ਹੇ ਦੇ ਹੋਰਨਾਂ ਇਲਾਕਿਆਂ ਵਿੱਚ ਸੁਰੱਖਿਆ ਵਧਾ ਕੇ ਦਹਿਸ਼ਤ ਦਾ ਮਾਹੌਲ ਸਿਰਜਣ ਦੀ ਕੋਸ਼ਿਸ਼ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਕਰਕੇ ਐਤਕੀਂ ਵਿਸਾਖੀ ਤੋਂ ਪਹਿਲਾਂ ਆਮ ਨਾਲੋਂ ਘੱਟ ਸੰਗਤ ਤਖ਼ਤ ਦਮਦਮਾ ਸਾਹਿਬ ਪੁੱਜ ਰਹੀ ਹੈ। ਜਥੇਦਾਰ ਨੇ ਕਿਹਾ, ‘‘ਹਰ ਸਾਲ ਵਿਸਾਖੀ ਤੋਂ ਪਹਿਲਾਂ 5 ਅਪਰੈਲ ਤੋਂ ਸੰਗਤਾਂ ਦਾ ਵੱਡਾ ਇਕੱਠ ਨਜ਼ਰ ਆਉਣ ਲੱਗਦਾ ਹੈ, ਪਰ ਮੌਜੂਦਾ ਸਮੇਂ ਸੰਗਤਾਂ ਦੀ ਗਿਣਤੀ ਘੱਟ ਕੇ ਮਹਿਜ਼ 10 ਫੀਸਦ ਰਹਿ ਗਈ ਹੈ ਜਿਸ ਦੀ ਵਜ੍ਹਾ ਸਰਕਾਰ ਵੱਲੋਂ ਬਣਾਇਆ ਦਹਿਸ਼ਤ ਦਾ ਮਾਹੌਲ ਹੈ।’’ 

ਜਥੇਦਾਰ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰਕੇ ਉਨ੍ਹਾਂ ਨੂੰ ਡਿਊਟੀ ’ਤੇ ਪਰਤਣ ਲਈ ਕਿਹਾ ਜਾ ਰਿਹੈ। ਉਨ੍ਹਾਂ ਕਿਹਾ, ‘‘ਇਨ੍ਹਾਂ ਸਾਰਿਆਂ ਨੂੰ ਦਮਦਮਾ ਸਾਹਿਬ ਭੇਜਿਆ ਜਾ ਰਿਹੈ। ਇਥੇ ਕੀ ਹੋਣ ਜਾ ਰਿਹੈ?’’ ਜਥੇਦਾਰ ਨੇ ਕਿਹਾ ਕਿ ਵਿਸਾਖੀ ਮੌਕੇ 10 ਤੋਂ 15 ਲੱਖ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਇਥੇ ਇਕੱਤਰ ਹੁੰਦੀਆਂ ਹਨ। 

ਉਨ੍ਹਾਂ ਕਿਹਾ ਕਿ ਵੀਰਵਾਰ ਨੂੰ ਕੱਢੇ ਝੰਡਾ ਮਾਰਚ ਦੌਰਾਨ ਸ਼ਹਿਰ ਦੇ ਚੱਪੇ ਚੱਪੇ ’ਤੇ ਪੁਲਿਸ ਤਾਇਨਾਤ ਸੀ, ਖ਼ਤਰਨਾਕ ਹਾਲਾਤ ਦੱਸ ਕੇ ਕੁਝ ਹੋਰ ਹੀ ਤਸਵੀਰ ਪੇਸ਼ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ...ਇਹ ਬਹੁਤ ਮੰਦਭਾਗਾ ਹੈ।’’ ਜਥੇਦਾਰ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵਿਸਾਖੀ ਦੇ ਤਿਓਹਾਰ ਲਈ ਵੱਡੀ ਗਿਣਤੀ ਵਿੱਚ ਦਮਦਮਾ ਸਾਹਿਬ ਪੁੱਜਣ।

ਟਾਪ ਹੈਡਲਾਈਨ

ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026

Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ

LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ

Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  

 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ

Embed widget