ਪੜਚੋਲ ਕਰੋ

Punjab News: ਪੁਲਿਸ ਦਾ ਤਾਬੜਤੋੜ ਐਕਸ਼ਨ ! ਅੰਮ੍ਰਿਤਸਰ 'ਚ ਗੈਂਗਸਟਰ ਨਾਲ ਹੋਇਆ ਮੁਕਾਬਲਾ, ਜਵਾਬ ਕਾਰਵਾਈ 'ਚ ਹੋਇਆ ਜ਼ਖਮੀ, ਲੱਤ 'ਚ ਵੱਜੀ ਗੋਲੀ

ਏਸੀਪੀ ਅਰਵਿੰਦਰ ਮੀਣਾ ਨੇ ਕਿਹਾ ਕਿ ਪੁਲਿਸ ਅਪਰਾਧ ਨੂੰ ਕੰਟਰੋਲ ਕਰਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਸ਼ੱਕੀ ਗਤੀਵਿਧੀਆਂ ਬਾਰੇ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਸ਼ਹਿਰ ਵਿੱਚ ਅਪਰਾਧ ਨੂੰ ਪੂਰੀ ਤਰ੍ਹਾਂ ਰੋਕਿਆ ਜਾ ਸਕੇ। 

Punjab Police: ਅੰਮ੍ਰਿਤਸਰ ਵਿੱਚ ਐਤਵਾਰ ਦੇਰ ਰਾਤ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ। ਪੁਲਿਸ ਮੁਲਜ਼ਮ, 22 ਸਾਲਾ ਸਾਹਿਲ ਨੂੰ ਗ੍ਰਿਫ਼ਤਾਰ ਕਰਨ ਗਈ ਸੀ, ਜੋ ਕਿ ਚਾਰ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ ਪਰ ਪੁਲਿਸ ਨੂੰ ਦੇਖ ਕੇ ਉਹ ਭੱਜਣ ਲੱਗਾ ਤੇ ਉਨ੍ਹਾਂ 'ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਗੈਂਗਸਟਰ ਜ਼ਖਮੀ ਹੋ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਪੁਲਿਸ ਨੇ ਉਸਦਾ ਪਿੱਛਾ ਕੀਤਾ ਅਤੇ ਮਜੀਠਾ ਰੋਡ ਬਾਈਪਾਸ 'ਤੇ ਪਹੁੰਚ ਗਈ। ਜਿੱਥੇ ਪੁਲਿਸ ਤੇ ਦੋਸ਼ੀ ਆਹਮੋ-ਸਾਹਮਣੇ ਹੋ ਗਏ। ਇਸ ਦੌਰਾਨ ਮੁਲਜ਼ਮਾਂ ਨੇ ਪੁਲਿਸ 'ਤੇ ਗੋਲੀਬਾਰੀ ਕੀਤੀ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ। ਮੁਕਾਬਲੇ ਵਿੱਚ ਦੋਸ਼ੀ ਸਾਹਿਲ ਦੀ ਲੱਤ ਵਿੱਚ ਗੋਲੀ ਲੱਗੀ ਤੇ ਉਹ ਜ਼ਖਮੀ ਹੋ ਗਿਆ। ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਤੇ ਹਸਪਤਾਲ ਵਿੱਚ ਦਾਖਲ ਕਰਵਾਇਆ।

ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ACP ਅਰਵਿੰਦਰ ਮੀਣਾ ਨੇ ਕਿਹਾ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਚਾਰ ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦਾ ਮੁਲਜ਼ਮ ਸਾਹਿਲ ਸ਼ਹਿਰ ਵਿੱਚ ਕਿਤੇ ਲੁਕਿਆ ਹੋਇਆ ਹੈ। ਦੇਰ ਰਾਤ ਪੁਲਿਸ ਉਸਨੂੰ ਗ੍ਰਿਫ਼ਤਾਰ ਕਰਨ ਲਈ ਰਵਾਨਾ ਹੋ ਗਈ। ਜਦੋਂ ਪੁਲਿਸ ਦੋਸ਼ੀ ਤੱਕ ਪਹੁੰਚੀ ਤਾਂ ਉਸਨੇ ਪੁਲਿਸ ਨੂੰ ਵੇਖਦੇ ਹੀ ਭੱਜਣ ਦੀ ਕੋਸ਼ਿਸ਼ ਕੀਤੀ।

ਪੁਲਿਸ ਨੇ ਉਸਦਾ ਪਿੱਛਾ ਕੀਤਾ ਤੇ ਜਦੋਂ ਉਹ ਮਜੀਠਾ ਰੋਡ ਬਾਈਪਾਸ ਨੇੜੇ ਪਹੁੰਚੇ ਤਾਂ ਦੋਸ਼ੀ ਦਾ ਮੋਟਰਸਾਈਕਲ ਤਿਲਕ ਗਿਆ ਤੇ ਉਹ ਹੇਠਾਂ ਡਿੱਗ ਪਿਆ। ਡਿੱਗਣ ਤੋਂ ਬਾਅਦ ਵੀ ਦੋਸ਼ੀ ਨੇ ਹਾਰ ਨਹੀਂ ਮੰਨੀ ਤੇ ਪੁਲਿਸ 'ਤੇ ਗੋਲੀਬਾਰੀ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ, ਜਿਸ ਵਿੱਚ ਦੋਸ਼ੀ ਜ਼ਖਮੀ ਹੋ ਗਿਆ।

ਪੁਲਿਸ ਅਨੁਸਾਰ ਸਾਹਿਲ ਫਤਿਹਗੜ੍ਹ ਚੂੜੀਆਂ ਰੋਡ 'ਤੇ ਸਥਿਤ ਫੈਜ਼ਪੁਰਾ ਇਲਾਕੇ ਦਾ ਰਹਿਣ ਵਾਲਾ ਹੈ। ਉਸਦਾ ਨਾਮ ਚਾਰ ਵੱਖ-ਵੱਖ ਮਾਮਲਿਆਂ ਵਿੱਚ ਹੈ, ਜਿਨ੍ਹਾਂ ਵਿੱਚ ਖੋਹ, ਡਕੈਤੀ ਅਤੇ ਗੈਰ-ਕਾਨੂੰਨੀ ਹਥਿਆਰ ਰੱਖਣ ਵਰਗੇ ਗੰਭੀਰ ਅਪਰਾਧ ਸ਼ਾਮਲ ਹਨ। ਪੁਲਿਸ ਉਸਨੂੰ ਲੰਬੇ ਸਮੇਂ ਤੋਂ ਲੱਭ ਰਹੀ ਸੀ, ਪਰ ਉਹ ਲਗਾਤਾਰ ਫਰਾਰ ਸੀ।

ਏਸੀਪੀ ਅਰਵਿੰਦਰ ਮੀਣਾ ਨੇ ਕਿਹਾ ਕਿ ਪੁਲਿਸ ਅਪਰਾਧ ਨੂੰ ਕੰਟਰੋਲ ਕਰਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਸ਼ੱਕੀ ਗਤੀਵਿਧੀਆਂ ਬਾਰੇ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਸ਼ਹਿਰ ਵਿੱਚ ਅਪਰਾਧ ਨੂੰ ਪੂਰੀ ਤਰ੍ਹਾਂ ਰੋਕਿਆ ਜਾ ਸਕੇ। 

ਟਾਪ ਹੈਡਲਾਈਨ

Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget