Amritsar News: ਅੰਮ੍ਰਿਤਸਰ 'ਚ ਸੜਕ 'ਤੇ ਪੁਲਿਸ ਮੁਲਾਜ਼ਮ ਤੇ ਇੱਕ ਵਾਹਨ ਚਾਲਕ ਵਿੱਚ ਟਕਰਾਅ ਹੋ ਗਿਆ। ਇਸ ਦੀ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਦੋਵੇਂ ਜਣੇ ਸੜਕ 'ਤੇ ਉਲਝ ਰਹੇ ਹਨ। ਝਗੜੇ ਦੌਰਾਨ ਜਿੱਥੇ ਪੁਲਿਸ ਮੁਲਾਜ਼ਮ ਦੀ ਵਰਦੀ ਪਾਟ ਗਈ, ਉੱਥੇ ਹੀ ਹੱਥੋਪਾਈ ਦੌਰਾਨ ਵਿਅਕਤੀ ਦੀ ਪੱਗ ਵੀ ਉੱਤਰ ਗਈ। ਘਟਨਾ ਖਾਲਸਾ ਕਾਲਜ ਦੇ ਸਾਹਮਣੇ ਦੀ ਦੱਸੀ ਜਾ ਰਹੀ ਹੈ।
ਹਾਸਲ ਜਾਣਕਾਰੀ ਮੁਤਾਬਕ ਮਾਮਲਾ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨੂੰ ਲੈ ਕੇ ਸ਼ੁਰੂ ਹੋਇਆ ਸੀ। ਪੁਲਿਸ ਮੁਲਾਜ਼ਮ ਨੇ ਉਕਤ ਵਿਅਕਤੀ ਨੂੰ ਦਸਤਾਵੇਜ਼ਾਂ ਦੀ ਜਾਂਚ ਕਰਵਾਉਣ ਲਈ ਕਿਹਾ ਸੀ। ਇਸ ਦੌਰਾਨ ਦੋਵਾਂ ਵਿਚਾਲੇ ਬਹਿਸ ਹੋ ਗਈ। ਗੱਲ ਤਕਰਾਰ ਤੱਕ ਪਹੁੰਚ ਗਈ ਤੇ ਦੋਵੇਂ ਆਪਸ ਵਿੱਚ ਲੜਨ ਲੱਗ ਪਏ।
ਇਹ ਵੀ ਪੜ੍ਹੋ : ਹੁਣ ਨਹੀਂ ਲੁੱਟ ਸਕਣਗੇ ਡਾਕਟਰ, ਸਰਕਾਰ ਦੀ ਚੇਤਾਵਨੀ, ਜੈਨਰਿਕ ਦਵਾਈ ਨਾ ਲਿਖੀ ਤਾਂ ਤਿਆਰ ਰਹੋ ਨਤੀਜੇ ਭੁਗਤਣ ਲਈ
ਮੌਕੇ 'ਤੇ ਹੰਗਾਮਾ ਹੁੰਦਾ ਦੇਖ ਵੱਡੀ ਗਿਣਤੀ 'ਚ ਲੋਕ ਇਕੱਠੇ ਹੋ ਗਏ। ਬਾਅਦ ਵਿੱਚ ਲੋਕਾਂ ਨੇ ਦਖਲ ਦੇ ਕੇ ਉਨ੍ਹਾਂ ਨੂੰ ਸ਼ਾਂਤ ਕੀਤਾ। ਮੌਕੇ 'ਤੇ ਪੁਲਿਸ ਅਧਿਕਾਰੀ ਵੀ ਪਹੁੰਚ ਗਏ। ਇਸ ਤੋਂ ਬਾਅਦ ਉਕਤ ਵਿਅਕਤੀ ਨੂੰ ਹਿਰਾਸਤ 'ਚ ਲੈ ਲਿਆ ਗਿਆ। ਹਮਲਾ ਕਰਨ ਵਾਲੇ ਵਿਅਕਤੀ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ।
ਇਹ ਵੀ ਪੜ੍ਹੋ : ਸੀਐਮ ਭਗਵੰਤ ਮਾਨ ਦਾ ਪਟਿਆਲਾ ਨੂੰ ਵੱਡਾ ਤੋਹਫਾ, ਨਵੇਂ ਬੱਸ ਸਟੈਂਡ 'ਤੇ 45 ਕਾਊਂਟਰਾਂ ਤੋਂ ਚੱਲਣਗੀਆਂ 1500 ਬੱਸਾਂ
ਟ੍ਰੈਫਿਕ ਪੁਲੀਸ ਮੁਲਾਜ਼ਮਾਂ ਨਾਲ ਹੋਈ ਲੜਾਈ ਦੌਰਾਨ ਸੜਕ ਜਾਮ ਵੀ ਲੱਗ ਗਿਆ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰਨ ਜਾ ਰਹੀ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਲੱਗੇ ਵੀਡੀਓ ਤੇ ਸੀਸੀਟੀਵੀ ਦੀ ਵੀ ਜਾਂਚ ਕਰ ਰਹੇ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।