ਅੰਮ੍ਰਿਤਸਰ 'ਚ ਮੋਬਾਈਲ ਦੀ ਦੁਕਾਨ 'ਤੇ ਪੁਲਿਸ ਮੁਲਾਜ਼ਮ ਨੇ ਕੀਤੀ ਫਾਇਰਿੰਗ, ਨੌਜਵਾਨ ਦੀ ਮੌਤ, ASI ਗ੍ਰਿਫ਼ਤਾਰ
ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਵੱਲੋਂ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਮੋਬਾਈਲ ਦੀ ਦੁਕਾਨ 'ਤੇ ਕੰਮ ਕਰਨ ਵਾਲਾ ਨੌਜਵਾਨ ਪੰਜਾਬ ਪੁਲਿਸ ਵੱਲੋਂ ਕਥਿਤ ਤੌਰ 'ਤੇ ਚਲਾਈ ਗੋਲੀ ਕਾਰਨ ਜ਼ਖ਼ਮੀ ਹੋ ਗਿਆ।
Amritsar Viral Video: ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਵੱਲੋਂ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਮੋਬਾਈਲ ਦੀ ਦੁਕਾਨ 'ਤੇ ਕੰਮ ਕਰਨ ਵਾਲੇ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਜਿਸ ਤੋਂ ਬਾਅਦ ਹੁਣ ਇਸ ਘਟਨਾ ਦਾ ਵੀਡੀਓ ਵਾਇਰਲ ਹੋ ਗਿਆ ਹੈ।ਪੁਲਿਸ ਨੇ ASI ਹਰਭਜਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਉੱਤਰੀ, ਅੰਮ੍ਰਿਤਸਰ ਦੇ ਏਸੀਪੀ ਵਰਿੰਦਰ ਸਿੰਘ ਨੇ ਇਸ ਮਾਮਲੇ ’ਤੇ ਦੱਸਿਆ ਕਿ ਮੁਲਜ਼ਮ ਪੁਲੀਸ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ (ਪੀੜਤ) ਦੇ ਪਰਿਵਾਰਕ ਮੈਂਬਰ ਜੋ ਵੀ ਬਿਆਨ ਦਿੰਦੇ ਹਨ, ਬਣਦੀ ਕਾਰਵਾਈ ਕੀਤੀ ਜਾਏਗੀ। ਸੀਸੀਟੀਵੀ ਫੁਟੇਜ ਵੀ ਮਿਲ ਗਈ ਹੈ। ਫੁਟੇਜ ਅਤੇ ਚਸ਼ਮਦੀਦਾਂ ਦੇ ਬਿਆਨਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਵੀ ਪੰਜਾਬ ਪੁਲਿਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋਈ ਸੀ। ਇਸ ਵੀਡੀਓ ਵਿੱਚ ਪੰਜਾਬ ਪੁਲਿਸ ਦੋ ਬਦਮਾਸ਼ਾਂ ਦਾ ਪਿੱਛਾ ਕਰਦੀ ਨਜ਼ਰ ਆ ਰਹੀ ਸੀ। ਬਦਮਾਸ਼ ਚਿੱਟੇ ਰੰਗ ਦੀ ਕਾਰ 'ਚ ਸਵਾਰ ਸਨ ਅਤੇ ਉਨ੍ਹਾਂ ਦੇ ਪਿੱਛੇ ਪੰਜਾਬ ਪੁਲਿਸ ਦੇ ਜਵਾਨ ਸਨ। ਇਸ ਵੀਡੀਓ 'ਚ ਤੁਸੀਂ ਦੇਖਿਆ ਹੋਏਗਾ ਕਿ ਪੰਜਾਬ ਪੁਲਿਸ ਦੇ ਜਵਾਨਾਂ ਨੇ ਕਾਰ 'ਤੇ ਕਿਵੇਂ ਫਾਇਰਿੰਗ ਕੀਤੀ।
ਮੀਡੀਆ ਰਿਪੋਰਟਾਂ ਮੁਤਾਬਕ ਪੰਜਾਬ ਦੇ ਫ਼ਿਰੋਜ਼ਪੁਰ 'ਚ ਪੁਲਿਸ ਨੇ ਫਿਲਮੀ ਅੰਦਾਜ਼ 'ਚ 2 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਨਾਕੇ ਦੀ ਅਣਦੇਖੀ ਕਰਕੇ ਦੋਵੇਂ ਨੌਜਵਾਨਾਂ ਨੇ ਕਾਰ ਭਜਾ ਲਈ। ਜਿਸ ਤੋਂ ਬਾਅਦ ਪੁਲਸ ਨੇ ਫਿਲਮ ਲਾਈਨ 'ਤੇ ਉਸ ਦੀ ਕਾਰ ਦਾ ਪਿੱਛਾ ਕੀਤਾ।
ਬਦਮਾਸ਼ਾਂ ਦੀ ਪਛਾਣ ਹੋ ਗਈ
ਸਾਹਮਣੇ ਆਈ ਸੀਸੀਟੀਵੀ ਫੁਟੇਜ 'ਚ ਦੇਖਿਆ ਜਾ ਸਕਦਾ ਹੈ ਕਿ ਪੁਲਿਸ ਨੇ ਬਦਮਾਸ਼ਾਂ ਦੀ ਕਾਰ ਦੇ ਟਾਇਰ 'ਤੇ ਗੋਲੀਆਂ ਚਲਾ ਕੇ ਪੁਲਿਸ ਦੀ ਕਾਰ ਅੱਗੇ ਖੜ੍ਹੀ ਕਰ ਦਿੱਤੀ ਸੀ। ਮੁਲਜ਼ਮਾਂ ਦੀ ਪਛਾਣ ਰਾਜਬੀਰ (ਵਾਸੀ ਲੰਗੇਆਣਾ) ਅਤੇ ਮਾਨ ਸਿੰਘ (ਵਾਸੀ ਬਗਦਾਦੀ ਗੇਟ ਸਿਟੀ) ਵਜੋਂ ਹੋਈ ਹੈ।
ਘਟਨਾ ਦੀਆਂ ਦੋ ਸੀਸੀਟੀਵੀ ਫੁਟੇਜ ਵਾਇਰਲ ਹੋਈਆਂ ਸਨ। ਪਹਿਲੀ ਫੁਟੇਜ 'ਚ ਸਾਫ ਦਿਖਾਈ ਦੇ ਰਿਹਾ ਸੀ ਕਿ ਬਦਮਾਸ਼ਾਂ ਦੀ ਕਾਰ ਨੂੰ ਪੁਲਸ ਦੀ ਕਾਰ ਨੇ ਟੱਕਰ ਮਾਰ ਦਿੱਤੀ ਹੈ। ਜਦੋਂ ਉਹ ਭੱਜਣ ਦੀ ਕੋਸ਼ਿਸ਼ ਕਰ ਰਹੀ ਸੀ। ਕਾਰ ਨੇ ਸਭ ਤੋਂ ਪਹਿਲਾਂ ਸਾਈਡ ਵਾਲੇ ਸਕੂਟਰ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਸਕੂਟਰ ਸਵਾਰ ਔਰਤ ਜ਼ਮੀਨ 'ਤੇ ਡਿੱਗ ਪਈ ਅਤੇ ਫਿਰ ਕਾਰ ਉਸ ਦੇ ਸਾਹਮਣੇ ਆ ਰਹੇ ਮੋਟਰਸਾਈਕਲ ਨਾਲ ਟਕਰਾ ਗਈ। ਇਸ ਤੋਂ ਦੋ ਆਦਮੀ ਡਿੱਗ ਜਾਂਦੇ ਹਨ ਪਰ ਬਦਮਾਸ਼ ਨਹੀਂ ਰੁਕਦੇ।